ਰਾਸ਼ਟਰੀ ਮਹਿਲਾ ਸਮਾਨਤਾ ਦਿਵਸ ਮੌਕੇ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ
ਮੁਕੇਰੀਆਂ, 26 ਅਗਸਤ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਰਾਸ਼ਟਰੀ ਮਹਿਲਾ ਸਮਾਨਤਾ ਦਿਵਸ ਦੇ ਮੌਕੇ ’ਤੇ ਵਿਦਿਆਰਥਣਾਂ ਲਈ ਇੱਕ ਪ੍ਰੇਰਣਾਦਾਇਕ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਮਾਨਤਾ, ਆਤਮ-ਵਿਸ਼ਵਾਸ, ਅਧਿਕਾਰਾਂ ਅਤੇ ਮਹਿਲਾ ਸਸ਼ਕਤੀਕਰਨ ਪ੍ਰਤੀ ਜਾਗਰੂਕ ਕਰਨਾ ਸੀ।
ਮੁਕੇਰੀਆਂ, 26 ਅਗਸਤ (ਰਾਮਗੜ੍ਹੀਆ)- ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਰਾਸ਼ਟਰੀ ਮਹਿਲਾ ਸਮਾਨਤਾ ਦਿਵਸ ਦੇ ਮੌਕੇ ’ਤੇ ਵਿਦਿਆਰਥਣਾਂ ਲਈ ਇੱਕ ਪ੍ਰੇਰਣਾਦਾਇਕ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦਾ ਉਦੇਸ਼ ਵਿਦਿਆਰਥਣਾਂ ਨੂੰ ਸਮਾਨਤਾ, ਆਤਮ-ਵਿਸ਼ਵਾਸ, ਅਧਿਕਾਰਾਂ ਅਤੇ ਮਹਿਲਾ ਸਸ਼ਕਤੀਕਰਨ ਪ੍ਰਤੀ ਜਾਗਰੂਕ ਕਰਨਾ ਸੀ। ਇਹ ਪ੍ਰੋਗਰਾਮ ਸਕੂਲ ਦੇ ਡਾਇਰੈਕਟਰ ਪ੍ਰੋ. ਜੀ.ਐੱਸ. ਮੁਲਤਾਨੀ ਅਤੇ ਸ਼੍ਰੀਮਤੀ ਨੀਰੂ ਮੁਲਤਾਨੀ ਦੇ ਮਾਰਗ ਦਰਸ਼ਨ ਅਤੇ ਸਕੂਲ ਦੀ ਪ੍ਰਿੰਸੀਪਲ ਮਿਸ ਅਰਚਨਾ ਸੂਦਨ ਦੀ ਅਗਵਾਈ ਹੇਠ ਕਰਵਾਇਆ ਗਿਆ। ਸਕੂਲ ਦੀ ਨਵਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਪੀ.ਪੀ.ਟੀ. ਰਾਹੀਂ ਨਾਰੀਵਾਦ ਦੇ ਸਿਧਾਂਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸਮਝਾਇਆ ਕਿ ਨਾਰੀਵਾਦ ਦਾ ਮੁੱਖ ਉਦੇਸ਼ ਔਰਤਾਂ ਤੇ ਮਰਦਾਂ ਵਿਚਕਾਰ ਭੇਦਭਾਵ ਨੂੰ ਖ਼ਤਮ ਕਰਦਿਆਂ ਸਮਾਨ ਅਧਿਕਾਰ, ਸਮਾਨ ਮੌਕੇ, ਸਨਮਾਨ ਤੇ ਆਜ਼ਾਦੀ ਨੂੰ ਯਕੀਨੀ ਬਣਾਉਣਾ ਹੈ। ਪ੍ਰਿੰਸੀਪਲ ਮਿਸ ਅਰਚਨਾ ਸੂਦਨ ਨੇ ਵੀ ਵਿਦਿਆਰਥਣਾਂ ਦਾ ਮਾਰਗ ਦਰਸ਼ਨ ਕੀਤਾ। ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੇ ਉਤਸ਼ਾਹਪੂਰਵਕ ਭਾਗ ਲਿਆ ਅਤੇ ਮਹਿਲਾ ਸਮਾਨਤਾ ਅਤੇ ਸਸ਼ਕਤੀਕਰਨ ਨਾਲ ਜੁੜੇ ਮਹੱਤਵਪੂਰਨ ਵਿਚਾਰਾਂ ਨੂੰ ਸਮਝਿਆ। ਵਿਕਟੋਰੀਆ ਇੰਟਰਨੈਸ਼ਨਲ ਸਕੂਲ ਵੱਲੋਂ ਵਿਦਿਆਰਥਣਾਂ ਵਿਚ ਆਤਮ-ਵਿਸ਼ਵਾਸ, ਜਾਗਰੂਕਤਾ, ਸੁਤੰਤਰ ਸੋਚ ਤੇ ਨੇਤ੍ਰਿਤਵ ਸਮਰੱਥਾ ਵਿਕਸਿਤ ਕਰਨ ਦੀ ਦਿਸ਼ਾ ਵਿਚ ਇਹ ਯਤਨ ਲਗਾਤਾਰ ਜਾਰੀ ਰਹੇਗਾ। ਸਕੂਲ ਪ੍ਰਬੰਧਨ ਨੇ ਕਿਹਾ ਕਿ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਸਮਾਜ ਵਿਚ ਸਮਾਨ ਮੌਕੇ ਅਤੇ ਸਨਮਾਨ ਦਿਵਾਉਣ ਦੀ ਦਿਸ਼ਾ ਵਿਚ ਅਜਿਹੇ ਜਾਗਰੂਕਤਾ ਪ੍ਰੋਗਰਾਮ ਭਵਿੱਖ ਵਿਚ ਵੀ ਲਗਾਤਾਰ ਕਰਵਾਏ ਜਾਂਦੇ ਰਹਿਣਗੇ। ਵਿਕਟੋਰੀਆ ਇੰਟਰਨੈਸ਼ਨਲ ਸਕੂਲ ਦਾ ਉਦੇਸ਼ ਵਿਦਿਆਰਥਣਾਂ ਨੂੰ ਸਸ਼ਕਤ, ਆਤਮਨਿਰਭਰ, ਜਾਗਰੂਕ ਅਤੇ ਆਤਮ-ਵਿਸ਼ਵਾਸੀ ਬਣਾਉਂਦੇ ਹੋਏ ਉਨ੍ਹਾਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਹੈ। 26 ਐਮਯੂਕੇ20 ਰਾਸ਼ਟਰੀ ਮਹਿਲਾ ਸਮਾਨਤਾ ਦੌਰਾਨ ਵਿਦਿਆਰਥਣਾਂ ਦੇ ਨਾਲ ਸਕੂਲ ਸਟਾਫ਼। ਤਸਵੀਰ : ਰਾਮਗੜ੍ਹੀਆ