26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਮਾਡਰਨ ਗਰੁੱਪ ਆਫ਼ ਕਾਲਜਿਜ ਪੰਡੋਰੀ ਭਗਤ (ਮੁਕੇਰੀਆਂ) ਵਿਖੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ

ਭੰਗਾਲਾ, 26 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ ਪੰਡੋਰੀ ਭਗਤ (ਮੁਕੇਰੀਆਂ) ਵਲੋਂ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਵਧ ਚੜ ਕੇ ਹਿੱਸਾ ਲਿਆ ਅਤੇ ਇਸ ਵਿਚ ਵਿਦਿਆਰਥੀਆਂ ਦੇ ਹੁਨਰ ਨੂੰ ਵਿਕਸਤ ਕਰਨ ਤੇ ਉਨ੍ਹਾਂ ਦੇ ਸਿਰਜਣਾਤਮਿਕ ਹੁਨਰ ਨੂੰ ਵਧਾਉਣ ਦਾ ਮੌਕਾ ਪ੍ਰਦਾਨ ਕਰਨਾ ਸੀ। ਵਿਦਿਆਰਥੀਆਂ ਨੇ ਕਰਾਫ਼ਟ ਸਮਗਰੀ ਅਤੇ ਵੱਖ-ਵੱਖ ਢੰਗਾਂ ਦੀ ਕਢਾਈ ਦੀ ਵਰਤੋਂ ਕਰਕੇ ਆਪਣੇ ਹੱਥਾਂ ਨਾਲ ਬਣਾਈ ਸੁੰਦਰ ਤੇ ਸਿਰਜਣਾਤਮਿਕ ਰੱਖੜੀ ਦੁਆਰਾ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 27-08-2026
ਭੰਗਾਲਾ, 26 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਮਾਡਰਨ ਗਰੁੱਪ ਆਫ਼ ਕਾਲਜਿਜ ਪੰਡੋਰੀ ਭਗਤ (ਮੁਕੇਰੀਆਂ) ਵਲੋਂ ਫ਼ੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਵਧ ਚੜ ਕੇ ਹਿੱਸਾ ਲਿਆ ਅਤੇ ਇਸ ਵਿਚ ਵਿਦਿਆਰਥੀਆਂ ਦੇ ਹੁਨਰ ਨੂੰ ਵਿਕਸਤ ਕਰਨ ਤੇ ਉਨ੍ਹਾਂ ਦੇ ਸਿਰਜਣਾਤਮਿਕ ਹੁਨਰ ਨੂੰ ਵਧਾਉਣ ਦਾ ਮੌਕਾ ਪ੍ਰਦਾਨ ਕਰਨਾ ਸੀ। ਵਿਦਿਆਰਥੀਆਂ ਨੇ ਕਰਾਫ਼ਟ ਸਮਗਰੀ ਅਤੇ ਵੱਖ-ਵੱਖ ਢੰਗਾਂ ਦੀ ਕਢਾਈ ਦੀ ਵਰਤੋਂ ਕਰਕੇ ਆਪਣੇ ਹੱਥਾਂ ਨਾਲ ਬਣਾਈ ਸੁੰਦਰ ਤੇ ਸਿਰਜਣਾਤਮਿਕ ਰੱਖੜੀ ਦੁਆਰਾ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿਚ ਕੋਮਲ ਨੇ ਪਹਿਲਾ ਸਥਾਨ ਅਤੇ ਦੂਸਰਾ ਸਥਾਨ ਸੰਜਨਾ ਨੇ ਅਤੇ ਤੀਸਰਾ ਸਥਾਨ ਕਮਲਜੀਤ ਤੇ ਸਿਮਰਨਜੀਤ ਨੇ ਹਾਸਲ ਕੀਤਾ ਹੈ। ਕੈਂਪਸ ਡਾਇਰੈਕਟਰ ਵਿਜੇਤਾ ਸ਼ਰਮਾ ਤੇ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਤੇ ਉਨ੍ਹਾਂ ਦੀ ਪ੍ਰਸ਼ੰਸਾ ਵੀ ਕੀਤੀ। ਇਸ ਦੌਰਾਨ ਵਿਦਿਆਰਥੀ ਬਹੁਤ ਉਤਸ਼ਾਹਿਤ ਨਜ਼ਰ ਆਏ। ਮਾਡਰਨ ਗਰੁੱਪ ਆਫ਼ ਕਾਲਜਿਜ ਦੇ ਮੈਨੇਜਿੰਗ ਡਾਇਰੈਕਟਰ ਡਾ. ਅਰਸ਼ਦੀਪ ਸਿੰਘ ਨੇ ਹਰ ਭਾਗੀਦਾਰ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਜਤਿੰਦਰ ਕੁਮਾਰ, ਕੈਂਪਸ ਡਾਇਰੈਕਟਰ ਡਾਕਟਰ ਵੀਜੇਤਾ ਸ਼ਰਮਾ, ਡੀਨ ਇੱਕਡੈਮਿਕ ਸੁਖਜਿੰਦਰ ਸਿੰਘ, ਪ੍ਰੋਫੈਸਰ ਸਪਰਸ਼ ਮਿਨਹਾਸ, ਪ੍ਰੋਫੈਸਰ ਦੀਕਸ਼ਾ ਸ਼ਰਮਾ, ਸਹਾਇਕ ਪ੍ਰੋਫੈਸਰ ਸ਼ਰਨਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਸ੍ਰੀ ਚੰਦਰ ਦੇ ਜਨਮ ਦਿਹਾੜੇ ਨੂੰ ਸਮਰਪਿਤ 200 ਅਖੰਡ ਪਾਠ ਦੀ ਲੜੀ ਸ਼ੁਰੂ - ਮਹੰਤ ਰਮਿੰਦਰ ਦਾਸ ਅਗਲੀ ਖ਼ਬਰ ਰਾਸ਼ਟਰੀ ਮਹਿਲਾ ਸਮਾਨਤਾ ਦਿਵਸ ਮੌਕੇ ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ
Ad Position 24