27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਠੇਕੇਦਾਰ ਦੀ ਲਾਪ੍ਰਵਾਹੀ : ਅੱਡਾ ਬਾਗਪੁਰ ਤੋਂ ਸਟਿਆਣਾ ਤੱਕ ਬਣਨ ਵਾਲੀ ਸੜਕ ’ਤੇ ਪੱਥਰ ਪਾ ਕੇ ਛੱਡਿਆ

ਹੁਸ਼ਿਆਰਪੁਰ, 27 ਅਗਸਤ (ਬਲਜਿੰਦਰਪਾਲ ਸਿੰਘ)-ਲੋਕਾਂ ਦੀ ਚਿਰੋਕਣੀ ਮੰਗ ਤੋਂ ਬਾਅਦ ਅੱਡਾ ਬਾਗਪੁਰ ਤੋਂ ਪਿੰਡ ਸਟਿਆਣਾ ਤੱਕ ਬਣਾਈ ਜਾ ਰਹੀ ਸੜਕ ਦੇ ਕੰਮ ‘ਚ ਠੇਕੇਦਾਰ ਵਲੋਂ ਵਰਤੀ ਜਾ ਰਹੀ ਢਿੱਲ ਦੇ ਚੱਲਦਿਆਂ ਲੋਕਾਂ ਤੇ ਰਾਹਗੀਰਾਂ ਦਾ ਸੜਕ ਤੋਂ ਲੰਘਣਾ ਮੁਹਾਲ ਹੋ ਚੁੱਕਾ ਹੈ ਅਤੇ ਠੇਕੇਦਾਰ ਦੀ ਲਾਪ੍ਰਵਾਹੀ ਦੇ ਚੱਲਦਿਆਂ ਸੜਕ ਹਾਦਸਿਆਂ ਦਾ ਕਾਰਨ ਬਣ ਰਹੀ ਹੈ। ਪਿਛਲੇ ਕਰੀਬ 20 ਦਿਨਾਂ ਤੋਂ ਇਸ ਸੜਕ ‘ਤੇ ਗਟਕਾ (ਪੱਥਰ) ਪਾਇਆ ਗਿਆ ਹੈ ਪਰ ਇਸ ਤੋਂ ਬਾਅਦ ਸੜਕ ਦੀ ਸਾਰ ਲੈਣ ਲਈ ਕੋਈ ਵੀ ਨਹੀਂ ਪਹੁੰਚਿਆ।

Ad Position 21
No active advertisement
ਅਜੀਤ ਡੈਸਕ 28-08-2026
ਹੁਸ਼ਿਆਰਪੁਰ, 27 ਅਗਸਤ (ਬਲਜਿੰਦਰਪਾਲ ਸਿੰਘ)-ਲੋਕਾਂ ਦੀ ਚਿਰੋਕਣੀ ਮੰਗ ਤੋਂ ਬਾਅਦ ਅੱਡਾ ਬਾਗਪੁਰ ਤੋਂ ਪਿੰਡ ਸਟਿਆਣਾ ਤੱਕ ਬਣਾਈ ਜਾ ਰਹੀ ਸੜਕ ਦੇ ਕੰਮ ‘ਚ ਠੇਕੇਦਾਰ ਵਲੋਂ ਵਰਤੀ ਜਾ ਰਹੀ ਢਿੱਲ ਦੇ ਚੱਲਦਿਆਂ ਲੋਕਾਂ ਤੇ ਰਾਹਗੀਰਾਂ ਦਾ ਸੜਕ ਤੋਂ ਲੰਘਣਾ ਮੁਹਾਲ ਹੋ ਚੁੱਕਾ ਹੈ ਅਤੇ ਠੇਕੇਦਾਰ ਦੀ ਲਾਪ੍ਰਵਾਹੀ ਦੇ ਚੱਲਦਿਆਂ ਸੜਕ ਹਾਦਸਿਆਂ ਦਾ ਕਾਰਨ ਬਣ ਰਹੀ ਹੈ। ਪਿਛਲੇ ਕਰੀਬ 20 ਦਿਨਾਂ ਤੋਂ ਇਸ ਸੜਕ ‘ਤੇ ਗਟਕਾ (ਪੱਥਰ) ਪਾਇਆ ਗਿਆ ਹੈ ਪਰ ਇਸ ਤੋਂ ਬਾਅਦ ਸੜਕ ਦੀ ਸਾਰ ਲੈਣ ਲਈ ਕੋਈ ਵੀ ਨਹੀਂ ਪਹੁੰਚਿਆ। ਸੜਕ ਤੋਂ ਰੋਜ਼ਾਨਾ ਲੰਘਣ ਵਾਲੇ ਰਾਹਗੀਰਾਂ ਤੇ ਖ਼ਾਸਕਰ ਦੋ ਪਹੀਆ ਵਾਹਨ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰਮਜੀਤ ਸਿੰਘ, ਹਰਮਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਜਗਜੀਵਨ ਸਿੰਘ, ਭੁਪਿੰਦਰ ਸਿੰਘ, ਉਂਕਾਰ ਸਿੰਘ ਆਦਿ ਨੇ ਦੱਸਿਆ ਕਿ ਠੇਕੇਦਾਰ ਵਲੋਂ ਉਕਤ ਸੜਕ ‘ਤੇ ਪੱਥਰ ਪਾਉਣ ਤੋਂ ਬਾਅਦ ਸੜਕ ਦੀ ਕੋਈ ਸਾਰ ਨਹੀਂ ਲਈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਨਾ ਤਾਂ ਪੱਥਰ ‘ਤੇ ਕੋਈ ਮਿੱਟੀ ਪਾਈ ਗਈ ਅਤੇ ਨਾ ਹੀ ਇਸ ਨੂੰ ਸਮਤਲ ਕਰਨ ਲਈ ਠੇਲ੍ਹਾ ਫੇਰਿਆ ਗਿਆ, ਜਿਸ ਦੇ ਚੱਲਦਿਆਂ ਰੋਜ਼ਾਨਾ ਸਕੂਲੀ ਬੱਚਿਆਂ ਸਮੇਤ ਹੋਰਨਾਂ ਰਾਹਗੀਰਾਂ ਨੂੰ ਸੜਕ ਤੋਂ ਲੰਘਣਾ ਮੁਹਾਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇੱਥੋਂ ਤੱਕ ਕਿ ਸੜਕ ਦੀ ਮਾੜੀ ਹਾਲਤ ਨੂੰ ਦੇਖਦਿਆਂ ਲੋਕ ਕੁੱਝ ਕਿੱਲੋਮੀਟਰ ਦਾ ਸਫ਼ਰ ਲੰਮੀ ਦੂਰੀ ਤੈਅ ਕਰਕੇ ਪੂਰਾ ਕਰਨ ਲਈ ਮਜਬੂਰ ਹੋ ਰਹੇ ਹਨ। ਇਸ ਤੋਂ ਇਲਾਵਾ ਰਾਹਗੀਰਾਂ ਨੂੰ ਰਾਤ ਸਮੇਂ ਹੋਰ ਵੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਪੱਥਰਾਂ ਦੇ ਚੱਲਦਿਆਂ ਸੜਕ ਤੋਂ ਲੰਘਣ ਵਾਲੇ ਵਾਹਨਾਂ ਦਾ ਵੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੜਕ ਦੇ ਕੰਮ ਨੂੰ ਮੁਕੰਮਲ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਠੇਕੇਦਾਰ ਨੂੰ ਵੀ ਇਸ ਸਬੰਧੀ ਤਾੜਨਾ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੀ.ਐੱਚ.ਸੀ. ਭੂੰਗਾ ਵਿਖੇ ਹੜਤਾਲ ਦੌਰਾਨ ਓ.ਪੀ.ਡੀ. ਸੇਵਾਵਾਂ ਬੰਦ ਰਹੀਆਂ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਰਕੇ ਸੂਬਾ ਆਰਥਿਕ ਪੱਖੋਂ ਪਛੜਿਆ-ਪਾਲ ਸਿੰਘ ਗਰੇਵਾਲ
Ad Position 24