ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਵਿਖੇ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ
ਮੁਕੇਰੀਆਂ, 27 ਅਗਸਤ (ਰਾਮਗੜ੍ਹੀਆ)- ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਵਿਖੇ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਰੱਖੜੀ ਬਣਾਉਣ ਦਾ ਮੁਕਾਬਲਾ ਕਰਾਇਆ ਗਿਆ। ਇਸ ਦਾ ਮਨੋਰਥ ਬੱਚਿਆਂ ਨੂੰ ਭਾਰਤੀ ਸਭਿਆਚਾਰ, ਤਿਉਹਾਰਾਂ ਦੀ ਮਹੱਤਤਾ ਅਤੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਤੋਂ ਜਾਣੂੰ ਕਰਵਾਉਣਾ ਅਤੇ ਉਨ੍ਹਾਂ ਨੂੰ ਰਚਨਾਤਮਿਕ ਕਲਾ ਦਿਖਾਉਣ ਦਾ ਮੰਚ ਦੇਣਾ ਸੀ।
ਦ
ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਵਿਖੇ ਰੱਖੜੀ ਦਾ ਤਿਉਹਾਰ ਮਨਾਉਣ ਸਮੇਂ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਮੈਂਬਰ ਐੱਸ.ਜੀ.ਪੀ.ਸੀ., ਨਾਲ ਚੇਅਰਮੈਨ ਸਰਵਿੰਦਰ ਸਿੰਘ, ਸਤਪਾਲ ਸਿੰਘ ਵਿਦਿਆਰਥਣਾਂ ਦੇ ਨਾਲ। ਤਸਵੀਰ : ਰਾਮਗੜ੍ਹੀਆ
28-08-2026
ਮੁਕੇਰੀਆਂ, 27 ਅਗਸਤ (ਰਾਮਗੜ੍ਹੀਆ)- ਦਸਮੇਸ਼ ਪਬਲਿਕ ਸਕੂਲ ਮੁਕੇਰੀਆਂ ਵਿਖੇ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਰੱਖੜੀ ਬਣਾਉਣ ਦਾ ਮੁਕਾਬਲਾ ਕਰਾਇਆ ਗਿਆ। ਇਸ ਦਾ ਮਨੋਰਥ ਬੱਚਿਆਂ ਨੂੰ ਭਾਰਤੀ ਸਭਿਆਚਾਰ, ਤਿਉਹਾਰਾਂ ਦੀ ਮਹੱਤਤਾ ਅਤੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਤੋਂ ਜਾਣੂੰ ਕਰਵਾਉਣਾ ਅਤੇ ਉਨ੍ਹਾਂ ਨੂੰ ਰਚਨਾਤਮਿਕ ਕਲਾ ਦਿਖਾਉਣ ਦਾ ਮੰਚ ਦੇਣਾ ਸੀ। ਇਸ ਮੁਕਾਬਲੇ ਵਿਚ ਪਹਿਲੀ ਤੋਂ ਪੰਜਵੀਂ ਜਮਾਤ ਦੇ ਲਗਭਗ 1050 ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ । ਬੱਚਿਆਂ ਨੇ ਰੰਗ-ਬਰੰਗੇ, ਧਾਗੇ, ਮੋਤੀ, ਰੀਬਨ, ਨਗ, ਗੋਟੇ ਅਤੇ ਰਹਿੰਦ ਸਮਗਰੀ ਦੀ ਵਰਤੋਂ ਕਰਕੇ ਵਾਤਾਵਰਨ ਪੱਖੀ ਬਹੁਤ ਹੀ ਸੁੰਦਰ ਰੱਖੜੀਆਂ ਤਿਆਰ ਕੀਤੀਆਂ। ਬੱਚਿਆਂ ਦੀ ਕਲਪਨਾ ਸ਼ਕਤੀ ਅਤੇ ਕਲਾਕਾਰੀ ਦੇਖਣ ਯੋਗ ਸੀ। ਇਸ ਸਮੇਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਦਿੱਤੇ ਗਏ। ਸਕੂਲ ਦੇ ਚੇਅਰਮੈਨ ਸ. ਰਵਿੰਦਰ ਸਿੰਘ ਚੱਕ ਮੈਂਬਰ ਐੱਸ.ਜੀ.ਪੀ.ਸੀ. ਤੇ ਟਰੱਸਟੀ ਮੈਂਬਰ ਸਾਹਿਬਾਨ ਸਤਪਾਲ ਸਿੰਘ, ਹਰਪਾਲ ਸਿੰਘ, ਬਿਕਰਮਜੀਤ ਸਿੰਘ, ਹਰਮਨਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਦਵਿੰਦਰ ਸਿੰਘ ਅਤੇ ਹਰਿੰਦਰਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਚੇਅਰਪਰਸਨ ਮੈਡਮ ਸੁਖਵਿੰਦਰ ਕੌਰ ਨੇ ਕਿਹਾ ਕਿ ਰੱਖੜੀ ਕੇਵਲ ਧਾਗਾ ਹੀ ਨਹੀਂ ਸਗੋਂ ਪਿਆਰ ਵਿਸ਼ਵਾਸ ਤੇ ਸਮਾਜਿਕ ਸਾਂਝ ਦਾ ਪ੍ਰਤੀਕ ਹੈ। ਅੱਜ ਦੇ ਆਧੁਨਿਕ ਦੌਰ ਵਿਚ ਅਜਿਹੇ ਸਭਿਆਚਾਰ ਮੁਕਾਬਲੇ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਰਚਨਾਤਮਿਕ ਸ਼ਕਤੀ ਦਾ ਵਿਕਾਸ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਕੂਲ ਦੇ ਚੇਅਰਮੈਨ ਸਰਵਿੰਦਰ ਸਿੰਘ ਚੱਕ ਨੇ ਵਿਦਿਆਰਥੀ ਦੀ ਅਜਿਹੀ ਪ੍ਰਤਿਭਾ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਕੂਲ ਤੇ ਪ੍ਰਿੰਸੀਪਲ ਡਾ. ਸੰਜੀਵ ਚੰਦੇਲ, ਪ੍ਰਾਇਮਰੀ ਜਮਾਤ ਦੇ ਕੋਆਰਡੀਨੇਟਰ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦੀ ਭੂਮਿਕਾ ਦੀ ਸ਼ਲਾਘਾ ਕੀਤੀ।