28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ

ਮੁਕੇਰੀਆਂ, 27 ਅਗਸਤ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਅੱਜ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿਚ ਜਮਾਤ 4ਵੀਂ ਤੋਂ 10ਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 28-08-2026
ਮੁਕੇਰੀਆਂ, 27 ਅਗਸਤ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਅੱਜ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿਚ ਜਮਾਤ 4ਵੀਂ ਤੋਂ 10ਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ ਕਲਾ ਅਤੇ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਦਿਆਂ ਬਹੁਤ ਹੀ ਸੁੰਦਰ, ਰੰਗ-ਬਿਰੰਗੀਆਂ ਅਤੇ ਆਕਰਸ਼ਕ ਰੱਖੜੀਆਂ ਤਿਆਰ ਕੀਤੀਆਂ। ਇਸ ਮੌਕੇ ਜਮਾਤ ਪਹਿਲੀ ਤੋਂ ਤੀਸਰੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਸੁੰਦਰ ਕਵਿਤਾਵਾਂ ਪੇਸ਼ ਕਰਕੇ ਰੱਖੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਭੈਣ-ਭਰਾ ਦੇ ਪਿਆਰ, ਸਨੇਹ, ਵਿਸ਼ਵਾਸ ਅਤੇ ਸੁਰੱਖਿਆ ਦੇ ਪਵਿੱਤਰ ਰਿਸ਼ਤੇ ਦਾ ਸੁੰਦਰ ਸੰਦੇਸ਼ ਦਿੱਤਾ। ਮੁਕਾਬਲੇ ਦੇ ਅੰਤ ਵਿਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਤਿੰਨ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਮੈਡਮ ਬਬੀਤਾ ਚੌਧਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੱਖੜੀ ਸਿਰਫ਼ ਇੱਕ ਧਾਗਾ ਨਹੀਂ, ਸਗੋਂ ਭੈਣ-ਭਰਾ ਦੇ ਪਿਆਰ, ਵਿਸ਼ਵਾਸ, ਸਤਿਕਾਰ ਅਤੇ ਸੁਰੱਖਿਆ ਦੇ ਪਵਿੱਤਰ ਰਿਸ਼ਤੇ ਦਾ ਪ੍ਰਤੀਕ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਸੱਭਿਆਚਾਰਕ ਤਿਉਹਾਰਾਂ ਦੀ ਮਹੱਤਤਾ ਨੂੰ ਸਮਝਣ ਅਤੇ ਆਪਣੀ ਰਚਨਾਤਮਕ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਆਕਸਫੋਰਡ ਵਰਲਡ ਸਕੂਲ ਸਹੌੜਾ ਡਡਿਆਲ ਵਿਖੇ ਰੱਖੜੀ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਟਰੈਫ਼ਿਕ ਨਿਯਮਾਂ ਸਬੰਧੀ ਫ਼ਿਲਮ ‘ਨੋ ਚਲਾਨ ਕਰੋ ਧਿਆਨ’ ਦੀ ਸ਼ੂਟਿੰਗ ਦਾ ਮਹੂਰਤ ਹੋਇਆ
Ad Position 24