28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਕੇ.ਐਮ.ਐੱਸ. ਕਾਲਜ ਵਿਖੇ ‘ਟੈਲੇਂਟ ਹੰਟ ਫਿਏਸਟਾ 2026’ ਕਰਵਾਇਆ

ਦਸੂਹਾ, 27 ਅਗਸਤ (ਭੁੱਲਰ)- ਕੇ. ਐਮ.

Ad Position 21
No active advertisement
ਕੇ. ਐਮ. ਐਸ. ਕਾਲਜ ਦਸੂਹਾ ਵਿਖੇ ਟੈਲੇਂਟ ਹੰਟ ਫਿਏਸਟਾ 2026 ਵਿਚ ਸ਼ਾਮਿਲ ਵਿਦਿਆਰਥਣਾਂ। ਤਸਵੀਰ : ਭੁੱਲਰ 28-08-2026
ਦਸੂਹਾ, 27 ਅਗਸਤ (ਭੁੱਲਰ)- ਕੇ.ਐਮ.ਐੱਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ ਨਵੇਂ ਅਕਾਦਮਿਕ ਸੈਸ਼ਨ 2026 ਦੌਰਾਨ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਮਾਹੌਲ ਨਾਲ ਜਾਣੂ ਕਰਵਾਉਣ ਦੇ ਉਦੇਸ਼ ਨਾਲ ‘ਟੈਲੇਂਟ ਹੰਟ ਫਿਏਸਟਾ 2026’ ਕਰਵਾਇਆ ਗਿਆ। ਇਸ ਮੌਕੇ ਸੀਨੀਅਰ ਵਿਦਿਆਰਥੀਆਂ ਵਲੋਂ ਨਵੇਂ ਜੂਨੀਅਰ ਵਿਦਿਆਰਥੀਆਂ ਦੇ ਸਵਾਗਤ ਲਈ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸ਼ਬਦ ਗਾਇਣ ਨਾਲ ਹੋਈ, ਜਿਸ ਦੌਰਾਨ ਸਮੂਹ ਕਾਲਜ ਨੇ ਸ਼ਰਧਾ ਤੇ ਭਾਵਨਾ ਨਾਲ ਪ੍ਰਮਾਤਮਾ ਦਾ ਸਿਮਰਨ ਕੀਤਾ। ਇਸ ਤੋਂ ਇਲਾਵਾ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਲੋਕ ਗੀਤ, ਡਾਂਸ, ਗਿੱਧਾ, ਭੰਗੜਾ, ਸ਼ਾਇਰੀ ਤੇ ਹੋਰ ਮਨੋਰੰਜਕ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕਾਲਜ ਦਾ ਮਾਹੌਲ ਉਤਸ਼ਾਹ ਤੇ ਖ਼ੁਸ਼ੀ ਨਾਲ ਭਰ ਗਿਆ। ਨਵੇਂ ਵਿਦਿਆਰਥੀਆਂ ਨੇ ਵੀ ਪੂਰੇ ਜੋਸ਼ ਨਾਲ ਪ੍ਰੋਗਰਾਮ ਦਾ ਅਨੰਦ ਮਾਣਿਆ ਅਤੇ ਸੀਨੀਅਰ ਵਿਦਿਆਰਥੀਆਂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਲਜ ਸਿਰਫ਼ ਵਿੱਦਿਅਕ ਗਿਆਨ ਪ੍ਰਾਪਤ ਕਰਨ ਦਾ ਸਥਾਨ ਨਹੀਂ, ਸਗੋਂ ਵਿਦਿਆਰਥੀਆਂ ਦੀਆਂ ਰਚਨਾਤਮਿਕ ਅਤੇ ਸਭਿਆਚਾਰਕ ਪ੍ਰਤਿਭਾਵਾਂ ਨੂੰ ਨਿਖਾਰਨ ਦਾ ਵੀ ਮਹੱਤਵਪੂਰਨ ਮੰਚ ਹੈ। ਉਨ੍ਹਾਂ ਨੇ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਐਂਟੀ-ਰੈਗਿੰਗ ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਕਾਲਜ ਕੈਂਪਸ ਵਿਚ ਰੈਗਿੰਗ ਕਿਸੇ ਵੀ ਰੂਪ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਸੀਨੀਅਰ ਵਿਦਿਆਰਥੀਆਂ ਨੂੰ ਨਵੇਂ ਵਿਦਿਆਰਥੀਆਂ ਨਾਲ ਪਿਆਰ, ਸਤਿਕਾਰ ਅਤੇ ਸਹਿਯੋਗ ਦੀ ਭਾਵਨਾ ਨਾਲ ਪੇਸ਼ ਆਉਣ ਦੀ ਅਪੀਲ ਕੀਤੀ। ਇਸ ਮੌਕੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਕੁਸਮ ਲਤਾ, ਰੇਨੂੰ, ਹਰਦੀਪ ਕੌਰ, ਮਧੂ ਬਾਲਾ, ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮੁਸਕਾਨ, ਮਨਜੀਤ, ਕਿਰਨਜੀਤ ਕੌਰ, ਸੰਦੀਪ ਕਲੇਰ, ਗੁਰਵੀਰ ਕੌਰ, ਨਵਨੀਤ ਕੌਰ, ਕਾਜਲ, ਪ੍ਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਧੰਨਵੀਰ ਸਿੰਘ, ਹਰਮਨਦੀਪ ਸਿੰਘ, ਸਾਹਿਲ ਕੁਮਾਰ, ਰੇਖਾ ਰਾਣੀ, ਸੰਦੀਪ ਕੌਰ, ਪ੍ਰੀਤੀ ਅਤੇ ਸਾਰੇ ਵਿਭਾਗਾਂ ਦੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਤਾ ਰਾਮ ਘੇੜਾ ਦੇ ਜਨਮ ਦਿਨ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ - ਪ੍ਰਬੰਧਕ ਅਗਲੀ ਖ਼ਬਰ ਸੰਗਤ ਸਿੰਘ ਗਿਲਜੀਆਂ ਦੀ ਅਗਵਾਈ ’ਚ ਮਹਿੰਗਾਈ ਖ਼ਿਲਾਫ਼ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
Ad Position 24