01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਖ਼ਾਲਸਾ ਕਾਲਜ ‘ਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਸਮਾਗਮ 29 ਨੂੰ

ਗੜ੍ਹਸ਼ੰਕਰ, 28 ਅਗਸਤ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ, ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ 29 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਕਾਲਜ ਦੇ ਪ੍ਰਿੰਸੀਪਲ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 29-08-2026
ਗੜ੍ਹਸ਼ੰਕਰ, 28 ਅਗਸਤ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ, ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਅਰਦਾਸ ਸਮਾਗਮ 29 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ ਤਹਿਤ ਸ਼੍ਰੋਮਣੀ ਕਮੇਟੀ ਦੇ ਸਮੂਹ ਗੁਰਦੁਆਰਾ ਤੇ ਵਿੱਦਿਅਕ ਅਦਾਰਿਆਂ ਵਿਚ 29 ਅਗਸਤ ਨੂੰ ਸਮੂਹਿਕ ਅਰਦਾਸ ਸਮਾਗਮ ਕਰਵਾਏ ਜਾ ਰਹੇ ਹਨ। ਇਸ ਤਹਿਤ ਕਾਲਜ ਗੁਰਦੁਆਰਾ ਸਾਹਿਬ ਵਿਖੇ ਕਾਲਜ ਦੇ ਸਮੂਹ ਟੀਚਿੰਗ, ਨਾਨ-ਟੀਚਿੰਗ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ ਤੇ ਪਾਠ ਦੀ ਸੰਪੂਰਨਾ ਉਪਰੰਤ ਸਵੇਰੇ 10 ਵਜੇ ਸਮੂਹ ਸੰਗਤ ਵਲੋਂ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੱਖ-ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ। ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਸਿੱਖ ਪੰਥ ਦੇ ਇਸ ਅਹਿਮ ਅਤੇ ਗੰਭੀਰ ਮਸਲੇ ਪ੍ਰਤੀ ਵਿਦਿਆਰਥੀਆਂ ਅਤੇ ਨੌਜਵਾਨ ਪੀੜ੍ਹੀ ਨੂੰ ਸੁਚੇਤ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਆਪਣੀ ਕੌਮੀ ਵਿਰਾਸਤ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਵੀ ਅਜਿਹੇ ਸਮਾਗਮਾਂ ਦਾ ਮੁੱਖ ਉਦੇਸ਼ ਹੁੰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਨੇ ਬਿਜਲੀ ਦੇ ਲੰਬੇ ਕੱਟਾਂ ਦੀ ਸਮੱਸਿਆ ਸੰਬੰਧੀ ਕਾਰਜਕਾਰੀ ਇੰਜੀਨੀਅਰ ਨੂੰ ਮੰਗ ਪੱਤ... ਅਗਲੀ ਖ਼ਬਰ ਵਾਤਾਵਰ ਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ - ਗੁਰਮੀਤ ਸਿੰਘ
Ad Position 24