01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੁਲਾਜ਼ਮਾਂ ਦੇ ਹੱਕ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਹੁਦੇਦਾਰਾਂ ਦੀ ਹੋਈ ਇਕੱਤਰਤਾ ਦੌਰਾਨ ਸੰਜੀਵ ਤਲਵਾੜ, ਸੋਹਣ ਸਿੰਘ ਠੰਡਲ, ਬਿਕਰਮਜੀਤ ਸਿੰਘ ਕਲਸੀ, ਸੰਤੋਖ ਸਿੰਘ ਔਜਲਾ, ਪ੍ਰੇਮ ਸਿੰਘ ਪਿੱਪਲਾਂਵਾਲਾ, ਭੁਪਿੰਦਰ ਸਿੰਘ ਮਹਿੰਦੀਪੁਰ ਤੇ ਹੋਰ। ਸ਼੍ਰੋਮਣੀ ਅਕਾਲੀ ਦਲ (ਬ) ਨੇ ਹਮੇਸ਼ਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦਿੱਤੀ - ਆਗੂ

ਹੁਸ਼ਿਆਰਪੁਰ, 28 ਅਗਸਤ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਅਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਦੀ ਅਗਵਾਈ ‘ਚ ਮੁਲਾਜ਼ਮਾਂ ਦੇ ਹੱਕ ‘ਚ ਇਕੱਤਰਤਾ ਹੋਈ। ਇਸ ਮੌਕੇ ਸੰਜੀਵ ਤਲਵਾੜ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਉੱਨਤੀ ‘ਚ ਬਿਊਰੋਕਰੇਟਸ ਅਤੇ ਮੁਲਾਜ਼ਮਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 29-08-2026
ਹੁਸ਼ਿਆਰਪੁਰ, 28 ਅਗਸਤ (ਨਰਿੰਦਰ ਸਿੰਘ ਬੱਡਲਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਹੁਸ਼ਿਆਰਪੁਰ ਸੰਜੀਵ ਤਲਵਾੜ ਅਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਦੀ ਅਗਵਾਈ ‘ਚ ਮੁਲਾਜ਼ਮਾਂ ਦੇ ਹੱਕ ‘ਚ ਇਕੱਤਰਤਾ ਹੋਈ। ਇਸ ਮੌਕੇ ਸੰਜੀਵ ਤਲਵਾੜ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਉੱਨਤੀ ‘ਚ ਬਿਊਰੋਕਰੇਟਸ ਅਤੇ ਮੁਲਾਜ਼ਮਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਮੁਲਾਜ਼ਮਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਹੜਤਾਲਾਂ ਦੇ ਰਸਤੇ ‘ਤੇ ਚੱਲਣਾ ਪੈ ਰਿਹਾ ਹੈ, ਜਿਸ ਤੋਂ ਮੌਜੂਦਾ ਸਰਕਾਰ ਦੀ ਨਾਕਾਮੀ ਦਾ ਸਾਫ਼ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ( ਬ) ਨੇ ਹਮੇਸ਼ਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦਿੰਦਿਆਂ ਉਨ੍ਹਾਂ ਦੀ ਬਾਂਹ ਫੜ੍ਹੀ ਹੈ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਉਣ ਵਾਲੇ ਚੋਣ ਮੈਨੀਫੈਸਟੋ ‘ਚ ਮੁਲਾਜ਼ਮਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ‘ਤੇ ਸ਼ਾਮਿਲ ਕੀਤਾ ਜਾਵੇਗਾ। ਇਸ ਮੌਕੇ ਬੀ.ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਬਿਕਰਮਜੀਤ ਸਿੰਘ ਕਲਸੀ, ਵਪਾਰੀ ਵਰਗ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਔਜਲਾ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਪਿੱਪਲਾਂਵਾਲਾ, ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਹਿੰਦੀਪੁਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੰਜੀਵ ਥਾਪਰ ਹਲਕਾ ਇੰਚਾਰਜ ਐਸ.ਸੀ. ਵਿੰਗ, ਸੰਜੀਵ ਕੁਮਾਰ ਹਲਕਾ ਇੰਚਾਰਜ ਬੀ.ਸੀ. ਵਿੰਗ, ਬਲਵੀਰ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਪ੍ਰਵੀਨ ਸੈਣੀ ਜ਼ਿਲ੍ਹਾ ਸਕੱਤਰ, ਸੁਖਦੇਵ ਸਿੰਘ ਸੁੱਖਾ ਜ਼ਿਲ੍ਹਾ ਜਨਰਲ ਸਕੱਤਰ, ਜਸਵਿੰਦਰ ਸਿੰਘ ਹਲਕਾ ਇੰਚਾਰਜ ਵਪਾਰ ਮੰਡਲ, ਰਵਿੰਦਰ ਸਿੰਘ ਨਿੱਕਾ ਸਰਕਲ ਪ੍ਰਧਾਨ, ਜਗਤਾਰ ਸਿੰਘ ਸਰਕਲ ਪ੍ਰਧਾਨ, ਯੋਗਾ ਸਿੰਘ ਕਾਰਜਕਾਰਨੀ ਮੈਂਬਰ ਬੀ.ਸੀ. ਵਿੰਗ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਐੱਚ.ਸੀ. ਭੂੰਗਾ ਦੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਅਗਲੀ ਖ਼ਬਰ ਵੁੱਡਲੈਂਡ ਓਵਰਸੀਜ਼ ਸਕੂਲ ਦੇ ਸਾਤਵਿਕ ਸ਼ਰਮਾ ਨੇ ਸੀ.ਬੀ.ਐੱਸ.ਈ. ਨੌਰਥ ਜ਼ੋਨ ਜੂਡੋ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਗਮਾ ਜਿੱਤਿਆ
Ad Position 24