30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮਿਸ਼ਨ ਕਲੀਨ ਪੰਜਾਬ ਤਹਿਤ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਸਫ਼ਾਈ ਸੇਵਕਾਂ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ

ਟਾਂਡਾ ਉੜਮੁੜ, 29 ਅਗਸਤ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਸਰਕਾਰ ਵਲੋਂ 29 ਅਗਸਤ ਤੋਂ 8 ਸਤੰਬਰ ਤੱਕ ਚਲਾਈ ਜਾ ਰਹੀ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਅੱਜ ਟਾਂਡਾ ਵਿਚ ਨਗਰ ਕੌਂਸਲ ਵਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਪਤਨੀ ਰਮਨਦੀਪ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੀ।

Ad Position 21
No active advertisement
ਅਜੀਤ ਡੈਸਕ 30-08-2026
ਟਾਂਡਾ ਉੜਮੁੜ, 29 ਅਗਸਤ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਸਰਕਾਰ ਵਲੋਂ 29 ਅਗਸਤ ਤੋਂ 8 ਸਤੰਬਰ ਤੱਕ ਚਲਾਈ ਜਾ ਰਹੀ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਅੱਜ ਟਾਂਡਾ ਵਿਚ ਨਗਰ ਕੌਂਸਲ ਵਲੋਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਪਤਨੀ ਰਮਨਦੀਪ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੀ। ਉਨ੍ਹਾਂ ਨੇ ਸਫ਼ਾਈ ਮੁਹਿੰਮ ਵਿਚ ਖ਼ੁਦ ਹਿੱਸਾ ਲੈਂਦਿਆਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦਾ ਖੇਤਰ ਸਾਫ਼-ਸੁਥਰਾ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੇ ਸ਼ਹਿਰ ਲਈ ਸਿਰਫ਼ ਸਰਕਾਰੀ ਯਤਨ ਕਾਫ਼ੀ ਨਹੀਂ ਹਨ, ਸਗੋਂ ਹਰੇਕ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਫ਼ਾਈ ਵਿਵਸਥਾ ਬਣਾਈ ਰੱਖਣ ਵਿਚ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਵਿਸ਼ੇਸ਼ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਸਫ਼ਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਕੌਂਸਲ ਦੀਆਂ ਟੀਮਾਂ ਵਲੋਂ ਜਨਤਕ ਥਾਵਾਂ ਅਤੇ ਹੋਰ ਖੇਤਰਾਂ ਦੀ ਸਫ਼ਾਈ ਕੀਤੀ ਜਾਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਕੇਸ਼ਵ, ਸੇਠ ਰਾਮ ਸੇਠੀ, ਹਰਮੀਤ ਵੜੈਚ, ਮਨਜੀਤ ਕੌਰ, ਨਰਿੰਦਰ ਕੌਰ, ਪਰਮਜੀਤ ਕੌਰ, ਗੁਰਬਖ਼ਸ਼ ਕੌਰ, ਸਰੋਜ ਬਾਲਾ, ਅਨਿਲ ਗੋਰਾ, ਗੁਰਮੀਤ ਬਿੱਟੂ ਸਮੇਤ ਨਗਰ ਕੌਂਸਲ ਦੇ ਕਰਮਚਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਤਾਲਮੇਲ ਫਰੰਟ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਦੋਆਬੇ ਦੇ ਆਲੂ ਉਤਪਾਦਕਾਂ ਦੀ ਚਿਰੋਕਣੀ ਮੰਗ ਹੋਈ ਪੂਰੀ , ਧੋਗੜੀ ’ ਚ ਵਾਇਰਸ ਇੰਡੈਕਸਿੰਗ ਲੈਬ ਤਿਆਰ ਆਲੂ ਉਤਪਾਦਕਾਂ ਨੂੰ...
Ad Position 24