30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਤਾਲਮੇਲ ਫਰੰਟ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਤਲਵਾੜਾ, 29 ਅਗਸਤ (ਐਚ. ਐਸ.

Ad Position 21
No active advertisement
ਅਜੀਤ ਡੈਸਕ 30-08-2026
ਤਲਵਾੜਾ, 29 ਅਗਸਤ (ਐਚ.ਐਸ. ਮਿੱਠੂ)- ਸਥਾਨਕ ਤਹਿਸੀਲ ਕੰਪਲੈਕਸ ਦੇ ਸਾਹਮਣੇ ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਤਾਲਮੇਲ ਫਰੰਟ ਵੱਲੋਂ ਤੈਅ ਮੀਟਿੰਗ ਨਾ ਹੋਣ ਦੇ ਵਿਰੋਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪਸਸਫ਼ ਦੇ ਪ੍ਰਧਾਨ ਰਾਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾੜਾ ਨੇ ਕਿਹਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਸੂਬਾਈ ਰੋਸ ਰੈਲੀ ਤੋਂ ਬਾਅਦ 27 ਅਗਸਤ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਹੋਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਮੀਟਿੰਗ ਤੋਂ ਇੱਕ ਦਿਨ ਪਹਿਲਾਂ ਥਾਂ ਬਦਲ ਕੇ ਜਲੰਧਰ ਕਰ ਦਿੱਤੀ ਗਈ ਅਤੇ ਮੀਟਿੰਗ ਤੋਂ ਇੱਕ ਘੰਟਾ ਪਹਿਲਾਂ ਮੁੱਖ ਮੰਤਰੀ ਵੱਲੋਂ ਹੜਤਾਲ ਦਾ ਹਵਾਲਾ ਦੇ ਕੇ ਮੀਟਿੰਗ ਰੱਦ ਕਰ ਦਿੱਤੀ ਗਈ। ਪੈਨਸ਼ਨਰ ਆਗੂ ਸ਼ਿਵ ਕੁਮਾਰ ਅਮਰੋਹੀ ਨੇ ਕਿਹਾ ਕਿ ਫਰੰਟ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, 18 ਫੀਸਦੀ ਡੀਏ ਜਾਰੀ ਕਰਨ, ਖਾਲੀ ਅਸਾਮੀਆਂ ’ਤੇ ਰੈਗੂਲਰ ਭਰਤੀ ਸਮੇਤ ਹੋਰ ਮੰਗਾਂ ਲਈ ਸੰਘਰਸ਼ ਕਰ ਰਿਹਾ ਹੈ। ਇਸ ਮੌਕੇ ਕੇਹਰ ਸਿੰਘ, ਮੇਲਾ ਸਿੰਘ ਤੇ ਸ਼ਾਮ ਸਿੰਘ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਤਪ ਅਸਥਾਨ ਬਾਬਾ ਬਲਵੰਤ ਸਿੰਘ ਟਾਂ ਡਾ ਵਿਖੇ ਰੱਖੜ ਪੁੰਨਿਆ ਦਾ ਦਿਹਾੜਾ ਮਨਾਇਆ ਐਮ.ਬੀ.ਬੀ.ਐਸ. ਦਾਖ਼ਲੇ ਲਈ ਲੱਖਾਂ ਦੇ ਬਾਂ... ਅਗਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਤਹਿਤ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਸਫ਼ਾਈ ਸੇਵਕਾਂ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ
Ad Position 24