ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ‘ਰਾਸ਼ਟਰੀ ਖੇਡ ਦਿਵਸ’ ਮਨਾਇਆ
ਟਾਂਡਾ ਉੜਮੁੜ, 29 ਅਗਸਤ (ਕੁਲਬੀਰ ਸਿੰਘ ਗੁਰਾਇਆ, ਭਗਵਾਨ ਸਿੰਘ ਸੈਣੀ)- ਭਾਰਤ ਦੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੀ ਯਾਦ ਨੂੰ ਸਮਰਪਿਤ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ‘ਰਾਸ਼ਟਰੀ ਖੇਡ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਅਗਵਾਈ ਹੇਠ ਬਣਾਏ ਗਏ ਇਸ ਖੇਡ ਦਿਵਸ ਮੌਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਆ।
ਟਾਂਡਾ ਉੜਮੁੜ, 29 ਅਗਸਤ (ਕੁਲਬੀਰ ਸਿੰਘ ਗੁਰਾਇਆ, ਭਗਵਾਨ ਸਿੰਘ ਸੈਣੀ)- ਭਾਰਤ ਦੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੀ ਯਾਦ ਨੂੰ ਸਮਰਪਿਤ ਸਰ ਮਾਰਸ਼ਲ ਸਕੂਲ ਬੈਂਸ ਅਵਾਨ ਵਿਖੇ ‘ਰਾਸ਼ਟਰੀ ਖੇਡ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪ੍ਰਿੰਸੀਪਲ ਕੁਲਵੀਰ ਸਿੰਘ ਦੀ ਅਗਵਾਈ ਹੇਠ ਬਣਾਏ ਗਏ ਇਸ ਖੇਡ ਦਿਵਸ ਮੌਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਆ। ਸਮਾਗਮ ਦੀ ਸ਼ੁਰੂਆਤ ਮੇਜਰ ਧਿਆਨ ਚੰਦ ਦੀ ਤਸਵੀਰ ’ਤੇ ਸ਼ਰਧਾ ਦੇ ਫ਼ੁਲ ਭੇਟ ਕਰਕੇ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲ ਕੁਲਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਮੇਜਰ ਧਿਆਨ ਚੰਦ ਦੇ ਜੀਵਨ ਅਤੇ ਹਾਕੀ ਦੇ ਖੇਤਰ ਵਿਚ ਉਨ੍ਹਾਂ ਦੀਆਂ ਦੇਸ਼ ਲਈ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਚੇਅਰਮੈਨ ਮਾਰਸ਼ਲ ਨੇ ਆਪਣੇ ਸੁਨੇਹੇ ਵਿਚ ਆਖਿਆ ਕਿ ਅੱਜ ਦੇ ਸਮੇਂ ਵਿਚ ਸਾਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਬੁਰਾਈ ਤੋਂ ਦੂਰ ਰੱਖਣ ਲਈ ਖੇਡਾਂ ਸਭ ਤੋਂ ਵੱਡਾ ਅਤੇ ਅਸਰਦਾਰ ਮਾਧਿਅਮ ਹਨ। ਉਨ੍ਹਾਂ ਹੋਰ ਕਿਹਾ ਕਿ ਖੇਡਾਂ ਨਾ ਕੇਵਲ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਜ਼ਰੂਰੀ ਹਨ, ਸਗੋਂ ਇਹ ਸਾਡੇ ਅੰਦਰ ਅਨੁਸ਼ਾਸਨ ਅਤੇ ਸਹੀ ਜੀਵਨ ਜਾਚ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੇਜਰ ਧਿਆਨ ਚੰਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕੀਤਾ। ਇਸ ਦਿਨ ਨੂੰ ਯਾਦਗਾਰੀ ਬਣਾਉਣ ਲਈ ਸਕੂਲ ਵਿਖੇ ਵੱਖ-ਵੱਖ ਉਮਰ ਵਰਗ ਦੇ ਵਿਦਿਆਰਥੀਆਂ ਲਈ ਖੇਡ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਐਥਲੈਟਿਕਸ: 100 ਮੀਟਰ, 200 ਮੀਟਰ ਦੌੜਾਂ, ਰੱਸੀ ਟੱਪਣਾ ਵਰਗੀਆਂ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇੰਡੋਰ ਗੇਮਜ਼ ਸ਼ਤਰੰਜ (ਅਤੇ ਕੈਰਮ ਬੋਰਡ ਦੇ ਮੁਕਾਬਲੇ ਵੀ ਕਰਵਾਏ ਗਏ।ਪ੍ਰਬੰਧਕਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਭਵਿੱਖ ਵਿਚ ਖੇਡਾਂ ਦੇ ਖੇਤਰ ਵਿਚ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਾਈਸ ਚੇਅਰਮੈਨ ਕੁਲਵੰਤ ਸਿੰਘ ਮਾਰਸ਼ਲ, ਕੋਆਰਡੀਨੇਟਰ ਬਲਦੇਵ ਸਿੰਘ, ਓਂਕਾਰ ਸਿੰਘ, ਮਨੀਸ਼ ਸਿੰਘ, ਹਰਮਨਦੀਪ, ਪ੍ਰਿਅੰਕਾ, ਅਮਨਦੀਪ ਕੌਰ, ਟੀਨਾ ਸ਼ਰਮਾ, ਮਨਦੀਪ ਕੌਰ, ਅੰਮ੍ਰਿਤ ਕੌਰ, ਚਰਨਜੀਤ ਕੌਰ, ਪਰਮਜੀਤ ਕੌਰ, ਕੋਮਲ, ਸੁਮਨ, ਮਨਪ੍ਰੀਤ, ਪਰਵੀਨ ਕੌਰ, ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।