ਪਿੰਡ ਪੁਰਾਣਾ ਭੰਗਾਲਾ ਵਿਖੇ ਸਰਬਜੋਤ ਸਿੰਘ ਸਾਬੀ ਨੇ ਲੋਕ ਮਿਲਣੀ ਕੀਤੀ
ਭੰਗਾਲਾ, 30 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਹਲਕਾ ਮੁਕੇਰੀਆਂ ਦੇ ਪਿੰਡ ਪੁਰਾਣਾ ਭੰਗਾਲਾ ਵਿਖੇ ਸ. ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਵਲੋਂ ਲੋਕ-ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਭੰਗਾਲਾ, 30 ਅਗਸਤ (ਬਲਵਿੰਦਰਜੀਤ ਸਿੰਘ ਸੈਣੀ)- ਹਲਕਾ ਮੁਕੇਰੀਆਂ ਦੇ ਪਿੰਡ ਪੁਰਾਣਾ ਭੰਗਾਲਾ ਵਿਖੇ ਸ. ਸਰਬਜੋਤ ਸਿੰਘ ਸਾਬੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਮੁਕੇਰੀਆਂ ਵਲੋਂ ਲੋਕ-ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਲੋਕਾਂ ਵਲੋਂ ਮਿਲਿਆ ਅਥਾਹ ਪਿਆਰ, ਉਤਸ਼ਾਹ ਤੇ ਭਰਵਾਂ ਹੁੰਗਾਰਾ ਹੋਰ ਵੀ ਹੌਸਲਾ ਵਧਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਕੀਤੇ ਗਏ ਕੰਮਾਂ ਕਰਕੇ ਲੋਕਾਂ ’ਚ ਆਮ ਆਦਮੀ ਪਾਰਟੀ ਪ੍ਰਤੀ ਪੁਰੀ ਹਮਦਰਦੀ ਹੈ ਤੇ ਆਉਣ ਵਾਲੀਆਂ ਚੋਣਾਂ ’ਚ ਲੋਕ ਭਗਵੰਤ ਮਾਨ ਦੀ ਸਰਕਾਰ ਲਿਆਉਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਭਰਵਾਂ ਹੁੰਗਾਰਾ ਹਮੇਸ਼ਾ ਨਵੀਂ ਊਰਜਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਜੋ ਕੰਮ ਆਮ ਆਦਮੀ ਪਾਰਟੀ ਨੇ ਇਨ੍ਹਾਂ ਸਾਢੇ ਚਾਰ ਸਾਲਾਂ ’ਚ ਕੀਤੇ ਹਨ ਉਹ ਕੰਮ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ ਜਿਸ ਕਰਕੇ ਲੋਕ ਆਮ ਆਦਮੀ ਪਾਰਟੀ ਨੂੰ ਸਮਰਥਨ ਦੇ ਰਹੇ ਹਨ। ਇਸ ਮੌਕੇ ਬੇਅੰਤ ਸਿੰਘ ਰੰਧਾਵਾ, ਅਨਿਲ ਠਾਕੁਰ ਸਰਪੰਚ ਹਰਸੇ ਮਾਨਸਰ, ਕਰਮ ਸਿੰਘ ਬੱਲਾ ਪੁਰਾਣਾ ਭੰਗਾਲਾ, ਹਰਿੰਦਰ ਸਿੰਘ ਪੁਰੇਵਾਲ, ਗੁਰਦੇਵ ਸਿੰਘ, ਰਿੰਕੂ ਸੈਣੀ, ਜਗਜੀਤ ਸਿੰਘ ਨਾਹਰਪੁਰ ਆਦਿ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।