01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਦੁਆਬਾ ਕਿਸਾਨ ਕਮੇਟੀ ਪੰਜਾਬ ਨੇ ਚੰਡੀਗੜ੍ਹ ਮੋਰਚੇ ਸੰਬੰਧੀ ਲੋਕਾਂ ਨੂੰ ਕੀਤਾ ਲਾਮਬੰਦ

ਗੜ੍ਹਦੀਵਾਲਾ, 31 ਅਗਸਤ (ਚੱਗਰ)- ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਜਨਰਲ ਸਕੱਤਰ ਪ੍ਰਿਤਪਾਲ ਸਿੰਘ ਗਰਾਇਆ ਅਤੇ ਸਰਕਲ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ ਵੱਲੋਂ ਗੜ੍ਹਦੀਵਾਲਾ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਨੁਮਾਇੰਦਿਆਂ ਸਮੇਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ 1 ਤੋਂ 7 ਸਤੰਬਰ ਤੱਕ ਲੱਗਣ ਵਾਲੇ ਵਿਸ਼ਾਲ ਮੋਰਚੇ ਵਿਚ ਸ਼ਮੂਲੀਅਤ ਕਰਨ ਸੰਬੰਧੀ ਲੋਕਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਗੁਰੂ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਕੀਤੀ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੂੰ ਪਿੰਡਾਂ ਵਿਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਇਸ ਵਿਸ਼ਾਲ ਰੋਸ ਧਰਨੇ ਵਿਚ ਸ਼ਾਮਲ ਹੋਣ ਲਈ ਪੂਰੀ ਤਰ੍ਹਾਂ ਤਿਆਰ ਬੈਠੇ ਹਨ।

Ad Position 21
No active advertisement
ਅਜੀਤ ਡੈਸਕ 01-09-2026
ਗੜ੍ਹਦੀਵਾਲਾ, 31 ਅਗਸਤ (ਚੱਗਰ)- ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਜਨਰਲ ਸਕੱਤਰ ਪ੍ਰਿਤਪਾਲ ਸਿੰਘ ਗਰਾਇਆ ਅਤੇ ਸਰਕਲ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ ਵੱਲੋਂ ਗੜ੍ਹਦੀਵਾਲਾ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਨੁਮਾਇੰਦਿਆਂ ਸਮੇਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ 1 ਤੋਂ 7 ਸਤੰਬਰ ਤੱਕ ਲੱਗਣ ਵਾਲੇ ਵਿਸ਼ਾਲ ਮੋਰਚੇ ਵਿਚ ਸ਼ਮੂਲੀਅਤ ਕਰਨ ਸੰਬੰਧੀ ਲੋਕਾਂ ਨੂੰ ਲਾਮਬੰਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਗੁਰੂ ਆਸਰਾ ਸੇਵਾ ਘਰ ਪਿੰਡ ਬਾਹਗਾ ਵਿਖੇ ਕੀਤੀ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੂੰ ਪਿੰਡਾਂ ਵਿਚੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਲੋਕ ਇਸ ਵਿਸ਼ਾਲ ਰੋਸ ਧਰਨੇ ਵਿਚ ਸ਼ਾਮਲ ਹੋਣ ਲਈ ਪੂਰੀ ਤਰ੍ਹਾਂ ਤਿਆਰ ਬੈਠੇ ਹਨ। ਇਸ ਮੌਕੇ ਜੰਗਵੀਰ ਸਿੰਘ ਚੌਹਾਨ ਨੇ ਦੱਸਿਆ ਕਿ ਇਸ ਧਰਨੇ ਵਿਚ ਜਾਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਮੌਕੇ ਦਲਜੀਤ ਸਿੰਘ ਬਾਠ, ਹਰਜੋਤ ਸਿੰਘ ਰੂਪੋਵਾਲ, ਮਨਜਿੰਦਰ ਸਿੰਘ ਰੂਪੋਵਾਲ, ਕਮਲਪ੍ਰੀਤ ਸਿੰਘ ਦਾਰਾਪੁਰ, ਹਰਕਮਲ ਸਿੰਘ ਬਾਹਗਾ, ਬਲਜਿੰਦਰ ਸਿੰਘ ਬਾਹਗਾ, ਬਲਵਿੰਦਰ ਸਿੰਘ ਚੱਕ ਖੇਲਾ, ਸਰਬਜੀਤ ਸਿੰਘ ਹਰਦੋਪੱਟੀ, ਕਮਲਦੀਪ ਸਿੰਘ ਸਮਰਾ, ਕੁਲਜੀਤ ਸਿੰਘ ਖ਼ਾਨਪੁਰ, ਕਸ਼ਮੀਰ ਸਿੰਘ ਅਰਗੋਵਾਲ, ਹਰਪ੍ਰੀਤ ਸਿੰਘ ਹੈਪੀ, ਤਲਵਿੰਦਰ ਸਿੰਘ ਦਾਰਾਪੁਰ, ਭੁਪਿੰਦਰ ਸਿੰਘ ਰਾਜਾ, ਦਵਿੰਦਰ ਸਿੰਘ ਕਾਕਾ, ਰੁਪਿੰਦਰ ਸਿੰਘ ਧੂਤ, ਬਲੀ ਸਿੰਘ ਧੂਤ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੁੱਧ ਪਾਣੀ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣ - ਜ਼ਿਲ੍ਹਾ ਪ੍ਰਧਾਨ ਪੀ.ਡੀ.ਐੱਫ... ਅਗਲੀ ਖ਼ਬਰ ਵਿਦਿਆਰਥੀਆਂ ਨੇ ਯੁੱਧ ਨਸ਼ਿਆਂ ਵਿਰੁੱਧ ਰੈਲੀ ਕੱਢ ਕੇ ਲੋਕਾਂ ਨੂੰ ਕੀਤਾ ਜਾਗਰੂਕ
Ad Position 24