31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਸ਼ੁੱਧ ਪਾਣੀ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਏ ਜਾਣ - ਜ਼ਿਲ੍ਹਾ ਪ੍ਰਧਾਨ ਪੀ.ਡੀ.ਐੱਫ.ਏ. ਰੰਧਾਵਾ

ਘੋਗਰਾ, 31 ਅਗਸਤ (ਆਰ. ਐੱਸ.

Ad Position 21
No active advertisement
‘ਅਜੀਤ’ ਨਾਲ ਗੱਲਬਾਤ ਦੌਰਾਨ ਜਾਣਕਾਰੀ ਦਿੰਦੇ ਜ਼ਿਲ੍ਹਾ ਪ੍ਰਧਾਨ ਪੀ. ਡੀ. ਐੱਫ. ਏ. ਹਰਦੀਪ ਸਿੰਘ ਰੰਧਾਵਾ। 01-09-2026
ਘੋਗਰਾ, 31 ਅਗਸਤ (ਆਰ. ਐੱਸ. ਸਲਾਰੀਆ)- ਧਰਤੀ ’ਤੇ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਬਹੁਤ ਹੀ ਖ਼ਤਰਨਾਕ ਸਿੱਧ ਹੋਵੇਗਾ, ਪੀਣ ਵਾਲੇ ਪਾਣੀ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਅਸੀਂ ਸਾਫ਼ ਸੁਥਰੇ ਵਾਤਾਵਰਨ ਵਿਚ ਆਪਣਾ ਜੀਵਨ ਬਤੀਤ ਕਰ ਸਕੀਏ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਪੀ.ਡੀ.ਐੱਫ.ਏ. ਹਰਦੀਪ ਸਿੰਘ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਕਿਹਾ ਕਿ ਜ਼ਿੰਦਗੀ ਜਿਊਣ ਲਈ ਸ਼ੁੱਧ ਪਾਣੀ ਅਤੇ ਸਾਫ਼ ਹਵਾ ਦਾ ਹੋਣਾ ਬਹੁਤ ਜ਼ਰੂਰੀ ਹੈ ਪਰ ਅਫ਼ਸੋਸ ਦੀ ਗੱਲ ਹੈ ਕਿ ਧਰਤੀ ਹੇਠਲਾ ਪਾਣੀ ਤੇ ਵਾਤਾਵਰਨ ਦੋਵੇਂ ਗੰਧਲੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦਿਨ ਬ ਦਿਨ ਵੱਧ ਰਹੇ ਪ੍ਰਦੂਸ਼ਣ ਕਾਰਨ ਰੋਜ਼ਾਨਾ ਨਵੀਆਂ ਬਿਮਾਰੀਆਂ ਪੈਦਾ ਹੋ ਰਹੀਆਂ ਹਨ ਤੇ ਧਰਤੀ ਹੇਠਲਾ ਪਾਣੀ ਵੀ ਪੀਣ ਯੋਗ ਨਹੀਂ ਰਿਹਾ। ਅੱਜ-ਕੱਲ੍ਹ ਘਰਾਂ ਵਿਚ ਲੋਕ ਮਹਿੰਗੇ ਭਾਅ ਦੇ ਫ਼ਿਲਟਰ ਲਗਾ ਰਹੇ ਹਨ ਜਾਂ ਬੋਤਲ ਵਿਚ ਬੰਦ ਮੁੱਲ ਦਾ ਪਾਣੀ ਪੀਣ ਨੂੰ ਮਜਬੂਰ ਹਨ। ਉਨ੍ਹਾਂ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਤੇ ਧਰਤੀ ਹੇਠਲੇ ਪੀਣ ਵਾਲੇ ਪਾਣੀ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਇੱਕ ਹਮਲਾ ਮਾਰਨਾ ਪਵੇਗਾ। ਉਨ੍ਹਾਂ ਨੇ ਵਾਤਾਵਰਨ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਪਿੰਡਾਂ ਤੇ ਸਕੂਲਾਂ ਵਿਚ ਜਾ ਕਿ ਬੱਚਿਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ ਜਾਣਾ ਚਾਹੀਦਾ ਤੇ ਜਥੇਬੰਦੀਆਂ ਵੱਲੋਂ ਪਿੰਡਾਂ ਵਿਚ ਸੈਮੀਨਾਰ ਕਰਵਾਏ ਜਾਣੇ ਚਾਹੀਦੇ ਹਨ। ਧਰਤੀ ਹੇਠਲਾ ਹੋ ਰਹੇ ਗੰਧਲੇ ਪਾਣੀ ਅਤੇ ਵਾਤਾਵਰਨ ਨੂੰ ਬਚਾਇਆ ਜਾ ਸਕੇ। ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗੜ੍ਹਸ਼ੰਕਰ-ਆਦਮਪੁਰ ਸੜਕ ਦੇ ਬਰਮ ਗ਼ਾਇਬ, ਭੰਗ-ਬੂਟੀ ਨਾਲ ਹਾਦਸਾ ਵਾਪਰਨ ਦਾ ਖ਼ਦਸ਼ਾ ਅਗਲੀ ਖ਼ਬਰ ਦੁਆਬਾ ਕਿਸਾਨ ਕਮੇਟੀ ਪੰਜਾਬ ਨੇ ਚੰਡੀਗੜ੍ਹ ਮੋਰਚੇ ਸੰਬੰਧੀ ਲੋਕਾਂ ਨੂੰ ਕੀਤਾ ਲਾਮਬੰਦ
Ad Position 24