31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪੀ.ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ’ਚ 16ਵੀਂ ਕੌਮੀ ਯੋਗਾ ਮੀਟ ਸ਼ੁਰੂ

ਹੁਸ਼ਿਆਰਪੁਰ, 31 ਅਗਸਤ (ਬਲਜਿੰਦਰਪਾਲ ਸਿੰਘ)- ਪੀ. ਐਮ.

Ad Position 21
No active advertisement
ਪੀ.ਐਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਗੁਬਾਰੇ ਛੱਡ ਕੇ ਕੌਮੀ ਯੋਗਾ ਮੀਟ ਦਾ ਉਦਘਾਟਨ ਕਰਦੇ ਹੋਏ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ। ਉਨ੍ਹਾਂ ਨਾਲ ਸੁਖਰਾਜ ਕੌਰ, ਪ੍ਰਿੰ. ਰੰਜੂ ਦੁੱਗਲ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ 01-09-2026
ਹੁਸ਼ਿਆਰਪੁਰ, 31 ਅਗਸਤ (ਬਲਜਿੰਦਰਪਾਲ ਸਿੰਘ)- ਪੀ.ਐਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਪਹੁੰਚੇ ਯੋਗਾ ਖਿਡਾਰੀਆਂ ਦੀ ਤਿੰਨ ਰੋਜ਼ਾ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ ਹੋਇਆ। ਨਵੋਦਿਆ ਵਿਦਿਆਲਿਆ ਸਮਿਤੀ, ਖੇਤਰੀ ਦਫ਼ਤਰ ਚੰਡੀਗੜ੍ਹ ਦੀ ਸਹਾਇਕ ਕਮਿਸ਼ਨਰ ਸੁਖਰਾਜ ਕੌਰ ਨੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਸਮੇਤ ਸਮੂਹ ਮਹਿਮਾਨਾਂ, ਅਧਿਕਾਰੀਆਂ, ਕੋਚਾਂ ਤੇ ਖਿਡਾਰੀਆਂ ਦਾ ਸਵਾਗਤ ਕੀਤਾ। ਉਪਰੰਤ ਖਿਡਾਰੀਆਂ ਨੇ ਸ਼ਾਨਦਾਰ ਮਾਰਚ ਪਾਸਟ ਕਰਦਿਆਂ ਤਿਰੰਗੇ ਨੂੰ ਸਲਾਮੀ ਦਿੱਤੀ। ਮੁੱਖ ਮਹਿਮਾਨ ਨੇ ਕੌਮੀ ਝੰਡਾ ਲਹਿਰਾ ਕੇ ਕੌਮੀ ਯੋਗਾ ਮੀਟ ਦੇ ਆਗਾਜ਼ ਦਾ ਐਲਾਨ ਕੀਤਾ। ਸ੍ਰੀਮਤੀ ਆਸ਼ਿਕਾ ਜੈਨ ਨੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਯੋਗਾ ਸਿਰਫ਼ ਖੇਡ ਨਹੀਂ, ਸਗੋਂ ਸਰੀਰਕ ਤੰਦਰੁਸਤੀ, ਮਾਨਸਿਕ ਸ਼ਾਂਤੀ, ਇਕਾਗਰਤਾ ਤੇ ਸੰਤੁਲਿਤ ਜੀਵਨ ਦਾ ਮਾਰਗ ਹੈ। ਡਿਪਟੀ ਕਮਿਸ਼ਨਰ ਨੇ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਪ੍ਰਬੰਧਕੀ ਟੀਮ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ। ਖਿਡਾਰੀਆਂ ਨੇ ਖੇਡ ਦੇ ਨਿਯਮਾਂ ਦੀ ਪਾਲਣਾ, ਇਮਾਨਦਾਰੀ ਤੇ ਖੇਡ-ਭਾਵਨਾ ਨਾਲ ਆਪਣੀ ਸਰਵੋਤਮ ਪ੍ਰਤਿਭਾ ਦਿਖਾਉਣ ਦੀ ਸਹੁੰ ਚੁੱਕੀ। ਇਸ ਮੌਕੇ ਮੁੱਖ ਮਹਿਮਾਨ ਆਸ਼ਿਕਾ ਜੈਨ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਅਤੇ ਅੰਤਰਰਾਸ਼ਟਰੀ ਯੋਗਾ ਖਿਡਾਰਨ ਚੇਤਨਪ੍ਰੀਤ ਕੌਰ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ‘ਚ ਆਈ.ਏ.ਐਸ. ਗੁਰਕੰਵਲ ਸਿੰਘ ਸਹਾਇਕ ਕਮਿਸ਼ਨਰ ਹੁਸ਼ਿਆਰਪੁਰ, ਸੀਤਲ ਸਿੰਘ ਚੀਮਾ ਸਰਪੰਚ ਮਹਿਮੂਵਾਲ, ਲਖਬੀਰ ਕੌਰ ਸਰਪੰਚ ਫਲਾਹੀ, ਜੁਗਿੰਦਰ ਸਿੰਘ ਸਾਬਕਾ ਸਰਪੰਚ ਮਹਿਮੂਵਾਲ, ਵਾਈਸ ਪ੍ਰਿੰਸੀਪਲ ਸੰਤੋਸ਼ ਕੁਮਾਰੀ ਨੇਗੀ, ਸੀਨੀਅਰ ਅਧਿਆਪਕ ਸੰਜੀਵ ਭੁੱਲਰ, ਨਵੋਦਿਆ ਫਲਾਹੀ ਦਾ ਸਟਾਫ਼, ਵਿਦਿਆਰਥੀਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਕੋਚ ਤੇ ਸਟਾਫ ਮੈਂਬਰ ਹਾਜ਼ਰ ਸਨ। ਵਿਦਿਆਲਿਆ ਦੀ ਪ੍ਰਿੰ. ਰੰਜੂ ਦੁੱਗਲ ਨੇ ਮੁੱਖ ਮਹਿਮਾਨ ਅਤੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਟ੍ਰੀਡਿਸ਼ਨਲ ਰੇਕੀ ਗ੍ਰੈਂਡ ਮਾਸਟਰ ਸੰਗੀਤਾ ਮਿੱਤਲ ਨੇ ‘ਹਰ ਘਰ ਹੀਲਰ ਮੁਹਿੰਮ’ ਦੇ ਨਵੇਂ ਇਲਾਜ ਕਰਨ ਵਾਲਿਆਂ ਨੂੰ ਆਨਲਾਈਨ ਮ... ਅਗਲੀ ਖ਼ਬਰ ਕਾਂਗਰਸੀ ਆਗੂ ਗੁਰਤੇਜ ਸਿੰਘ ਪੰਨੂੰ ਨੇ ਸ਼ੋਭਾ ਯਾਤਰਾ ’ਚ ਹਾਜ਼ਰੀ ਭਰੀ
Ad Position 24