31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪੰਜਾਬ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼ - ਕੀਮਤੀ ਭਗਤ ਉਪ ਚੇਅਰਮੈਨ ਨੇ ਗਊਸ਼ਾਲਾਵਾਂ ਨੂੰ ਸੌਂਪੇ ਰਜਿਸਟਰੇਸ਼ਨ ਸਰਟੀਫਿਕੇਟ

ਹੁਸ਼ਿਆਰਪੁਰ, 31 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸੰਭਾਲ ਅਤੇ ਗਊਸ਼ਾਲਾਵਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਿਹਾ ਹੈ। ਕਮਿਸ਼ਨ ਵੱਲੋਂ ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਵਾਏ ਗਏ ਹਨ ਜਿਨ੍ਹਾਂ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ 22 ਗਊਸ਼ਾਲਾਵਾਂ ਵੀ ਸ਼ਾਮਿਲ ਹਨ।

Ad Position 21
No active advertisement
ਅਜੀਤ ਡੈਸਕ 01-09-2026
ਹੁਸ਼ਿਆਰਪੁਰ, 31 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸੰਭਾਲ ਅਤੇ ਗਊਸ਼ਾਲਾਵਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਿਹਾ ਹੈ। ਕਮਿਸ਼ਨ ਵੱਲੋਂ ਸੂਬੇ ਦੀਆਂ 518 ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਵਾਏ ਗਏ ਹਨ ਜਿਨ੍ਹਾਂ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੀਆਂ 22 ਗਊਸ਼ਾਲਾਵਾਂ ਵੀ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਤੇ ਸਹੂਲਤਾਂ ਦਾ ਲਾਭ ਸਿਰਫ਼ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟਰਡ ਗਊਸ਼ਾਲਾਵਾਂ ਨੂੰ ਹੀ ਮਿਲੇਗਾ। ਕੀਮਤੀ ਭਗਤ ਅੱਜ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੇ ਦਫ਼ਤਰ ਵਿਖੇ ਗਊਸ਼ਾਲਾ ਪ੍ਰਬੰਧਕਾਂ ਨੂੰ ਕਮਿਸ਼ਨ ਵਲੋਂ ਜਾਰੀ ਰਜਿਸਟਰੇਸ਼ਨ ਸਰਟੀਫਿਕੇਟ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਸਾਰੇ ਗਊਸ਼ਾਲਾ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਆਪਣੀਆਂ ਗਊਸ਼ਾਲਾਵਾਂ ਦਾ ਪੰਜਾਬ ਗਊ ਸੇਵਾ ਕਮਿਸ਼ਨ ਨਾਲ ਰਜਿਸਟਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਖ਼ਮੀ ਗਊਧਨ ਦੇ ਇਲਾਜ ਲਈ ਵੀ ਕਮਿਸ਼ਨ ਦੀ ਸਿਫ਼ਾਰਸ਼ ‘ਤੇ ਸਰਕਾਰ ਵੱਲੋਂ ਕਾਓ ਲਿਫਟਰ ਮੁਹੱਈਆ ਕਰਵਾਏ ਗਏ ਹਨ। ਸੂਬੇ ਦੀਆਂ ਗਊਸ਼ਾਲਾਵਾਂ ਨੂੰ ਕੁੱਲ 118 ਕਾਓ ਲਿਫਟਰ ਮਿਲੇ ਹਨ, ਜਿਨ੍ਹਾਂ ਵਿਚੋਂ 21 ਹੁਸ਼ਿਆਰਪੁਰ ਜ਼ਿਲ੍ਹੇ ਨੂੰ ਮੁਹੱਈਆ ਕਰਵਾਏ ਗਏ ਹਨ। ਉਪ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਊਸ਼ਾਲਾਵਾਂ ਵਿਚ ਰੱਖੀ ਹਰੇਕ ਗਾਂ ਲਈ ਰੋਜ਼ਾਨਾ 61 ਰੁਪਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਲਦ ਹੀ ਇਸ ਸਬੰਧੀ ਮੀਟਿੰਗ ਕਰਕੇ ਗਊਸ਼ਾਲਾਵਾਂ ਨੂੰ ਇਹ ਰਾਸ਼ੀ ਮੁਹੱਈਆ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਕੀਮਤੀ ਭਗਤ ਨੇ ਕਿਹਾ ਕਿ ਸੂਬੇ ਵਿਚ ਇਸ ਸਮੇਂ ਕਰੀਬ 80 ਹਜ਼ਾਰ ਗਊਧਨ ਸੜਕਾਂ ‘ਤੇ ਬੇਸਹਾਰਾ ਘੁੰਮ ਰਿਹਾ ਹੈ। ਇਸ ਨਾਲ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ ਉੱਥੇ ਸੜਕ ਹਾਦਸਿਆਂ ਅਤੇ ਆਵਾਜਾਈ ਸਬੰਧੀ ਸਮੱਸਿਆਵਾਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਦੌਰਾਨ ਇਸ ਸਬੰਧੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ 62 ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਕੀਮਤੀ ਭਗਤ ਨੇ ਗਊਸ਼ਾਲਾ ਪ੍ਰਬੰਧਕਾਂ ਨੂੰ ਪੰਜਾਬ ਤੇ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਐਨ-ਗ੍ਰਾਮ ਪੋਰਟਲ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 20 ਅਗਸਤ ਨੂੰ ਪੋਰਟਲ ‘ਤੇ 6 ਕਰੋੜ ਰੁਪਏ ਦੀ ਰਾਸ਼ੀ ਉਪਲਬਧ ਹੋਈ ਹੈ, ਜਿਸ ਦੀ ਵਰਤੋਂ ਗਊਸ਼ਾਲਾਵਾਂ ਵਿਚ ਸ਼ੈੱਡ, ਵਾਹਨ, ਚਾਰਾ, ਪਾਣੀ ਦੀਆਂ ਟੈਂਕੀਆਂ ਤੇ ਹੋਰ ਲੋੜੀਂਦੇ ਸਰੋਤਾਂ ਦੀ ਵਿਵਸਥਾ ਲਈ ਕੀਤੀ ਜਾ ਸਕਦੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਚੇਚੀ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਦੀਪ ਸਿੰਘ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਅਵਤਾਰ ਸਿੰਘ, ਰਾਕੇਸ਼ ਸਾਹਨੀ, ਅਸ਼ਵਨੀ ਗੈਂਦ ਸਮੇਤ ਗਊਸ਼ਾਲਾਵਾਂ ਦੇ ਪ੍ਰਬੰਧਕ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਝਿੰਗੜਾਂ ਵਿਖੇ ਰਾਜਾ ਸਾਹਿਬ ਦੇ ਬਰਸੀ ਸਮਾਗਮ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਵਧ ਰਹੀ ਮਹਿੰਗਾਈ ਖ਼ਿਲਾਫ਼ ਸੀ.ਪੀ.ਆਈ. (ਐੱਮ) ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ
Ad Position 24