ਮਦਨ ਮੋਹਨ ਸਿੰਘ ਦੇ ਕੋਆਰਡੀਨੇਟਰ ਨਿਯੁਕਤ ਹੋਣ ’ਤੇ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
ਗੜ੍ਹਦੀਵਾਲਾ, 1 ਸਤੰਬਰ (ਚੱਗਰ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਗੜ੍ਹਦੀਵਾਲਾ ਦੇ ਨਜ਼ਦੀਕੀ ਪਿੰਡ ਮੂਸਾ ਦੇ ਰਹਿਣ ਵਾਲੇ ਪਾਰਟੀ ਦੇ ਸਰਗਰਮ ਆਗੂ ਮਦਨ ਮੋਹਨ ਸਿੰਘ ਨੂੰ ਹਲਕਾ ਸ਼ਾਮ ਚੁਰਾਸੀ ਤੋਂ ਕੋਆਰਡੀਨੇਟਰ ਨਿਯੁਕਤ ਕਰਨ ‘ਤੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਮਾਸਟਰ ਕੁਲਵਿੰਦਰ ਸਿੰਘ ਜੰਡਾ, ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਜ਼ਿਲ੍ਹਾ ਸਕੱਤਰ ਜਨਰਲ ਸੁਖਵਿੰਦਰ ਸਿੰਘ ਮੂਣਕ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਸੁਖਵਿੰਦਰ ਸਿੰਘ, ਜਨਰਲ ਸਕੱਤਰ ਸੁਖਦੇਵ ਸਿੰਘ ਬਰਿਆਣਾ, ਜਨਰਲ ਸਕੱਤਰ ਨਿਰਮਲ ਸਿੰਘ ਬਸੀ ਕਾਲੇ ਖਾਨ, ਸੰਦੀਪ ਸਿੰਘ ਭਕਨਾ, ਬਖਸ਼ੀਸ਼ ਸਿੰਘ ਡਡਿਆਣਾ, ਅਵਤਾਰ ਸਿੰਘ ਲਾਡੀ ਹਰਿਆਣਾ, ਸੁਖਵਿੰਦਰ ਸਿੰਘ ਸੋਤਲਾ ਜਨਰਲ ਸਕੱਤਰ, ਸੂਬੇਦਾਰ ਅਸ਼ੋਕ ਦਿਆਲ ਜਨਰਲ ਸਕੱਤਰ, ਰਵਿੰਦਰ ਸਿੰਘ ਕਾਹਲੋਂ ਭਟੋਲੀਆਂ, ਗੁਰਮੇਲ ਸਿੰਘ ਸੈਣੀ ਨੰਗਲ ਥੱਥਲ, ਕੁਲਵਿੰਦਰ ਸਿੰਘ ਕਾਲਵਾ, ਕੁਲਵਿੰਦਰ ਸਿੰਘ ਨੰਗਲ ਈਸ਼ਰ ਆਦਿ ਨੇ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਮਦਨ ਮੋਹਨ ਸਿੰਘ ਦੇ ਕੋਆਰਡੀਨੇਟਰ ਬਣਨ ਨਾਲ ਜ਼ਿਲ੍ਹੇ ਅੰਦਰ ਅਕਾਲੀ ਦਲ ਪੁਨਰ ਸੁਰਜੀਤ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ। ਇਸ ਸੰਬੰਧੀ ਮਦਨ ਮੋਹਨ ਸਿੰਘ ਨੇ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਲਈ ਪਾਰਟੀ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ, ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਸੀਨੀਅਰ ਮੀਤ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਗੀਰ ਜਗੀਰ ਕੌਰ, ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ, ਸੀਨੀਅਰ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਂਡਸਾ ਆਦਿ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।