ਘੋਗਰਾ, 1 ਸਤੰਬਰ (ਆਰ. ਐੱਸ. ਸਲਾਰੀਆ)- ਬਲਾਕ ਦਸੂਹਾ ਦੇ ਪਿੰਡ ਸ਼ਹਿਰਕ ਵਿਖੇ ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਬੂਥ ਪੱਧਰ ਤੱਕ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਬੂਥ ਪੱਧਰ ’ਤੇ ਵਰਕਰਾਂ ਦੀ ਸਰਗਰਮੀ ਵਧਾਉਣ ਅਤੇ ਭਾਜਪਾ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ, ਹਲਕਾ ਇੰਚਾਰਜ ਰਘੁਨਾਥ ਸਿੰਘ ਰਾਣਾ, ਹਰਸਿਮਰਤ ਸਿੰਘ ਸ਼ਾਹੀ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ, ਅਹੁਦੇਦਾਰ ਹਾਜ਼ਰ ਰਹੇ। ਮੀਟਿੰਗ ਨੂੰ ਸੰਬੋਧਨ ਕਰਦੇ ਆਗੂਆਂ ਨੇ ਵਰਕਰਾਂ ਨਾਲ ਬੂਥ ਪੱਧਰ ’ਤੇ ਪਾਰਟੀ ਦੀਆਂ ਗਤੀਵਿਧੀਆਂ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਤੇ ਲੋਕ ਹਿਤ ਦੇ ਕੰਮਾਂ ਬਾਰੇ ਜਾਣੂੰ ਕਰਵਾਉਣ। ਇਸ ਮੌਕੇ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਸਭ ਤੋਂ ਵੱਡੀ ਤਾਕਤ ਇਸ ਦਾ ਮਜ਼ਬੂਤ ਸੰਗਠਨ ਅਤੇ ਮਿਹਨਤੀ ਕਾਰਜਕਰਤਾ ਹਨ। ਮੀਟਿੰਗ ਦੌਰਾਨ ਪਾਰਟੀ ਦੀ ਏਕਤਾ ਅਤੇ ਆਪਸੀ ਤਾਲਮੇਲ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਗਈ। ਆਗੂਆਂ ਵਲੋਂ ਸਾਰੇ ਵਰਕਰਾਂ ਅਤੇ ਆਗੂਆਂ ਨੂੰ ਇੱਕ ਮੰਚ ’ਤੇ ਇਕੱਠੇ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਸੱਦਾ ਦਿੱਤਾ ਗਿਆ ਤੇ ਲੋਕਾਂ ਵਿਚ ਪਾਰਟੀ ਪ੍ਰਤੀ ਭਰੋਸਾ ਵੀ ਵਧਦਾ ਹੈ। ਇਸ ਦੌਰਾਨ ਪੁਰਾਣੇ ਅਤੇ ਨਵੇਂ ਵਰਕਰਾਂ ਨੂੰ ਆਪਸ ਵਿਚ ਜੋੜਨ, ਨੌਜਵਾਨਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੋੜਨ ਤੇ ਹਰ ਵਰਗ ਦੇ ਲੋਕਾਂ ਤੱਕ ਪਹੁੰਚ ਬਣਾਉਣ ਸਬੰਧੀ ਵੀ ਵਿਚਾਰ ਕੀਤਾ ਗਿਆ। ਵਰਕਰਾਂ ਨੂੰ ਆਪਣੇ-ਆਪਣੇ ਬੂਥਾਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਸਰਗਰਮ ਕਰਨ ਅਤੇ ਲੋਕਾਂ ਦੇ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਨ ਲਈ ਪ੍ਰੇਰਿਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਰਾਜਨੀਤੀ ਸਿਰਫ਼ ਚੋਣਾਂ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਪਾਰਟੀ ਦੇ ਵਰਕਰਾਂ ਨੂੰ ਹਰ ਸਮੇਂ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਅਤੇ ਜ਼ਮੀਨੀ ਪੱਧਰ ’ਤੇ ਲਗਾਤਾਰ ਕੰਮ ਕਰਨਾ ਹੀ ਇੱਕ ਮਜ਼ਬੂਤ ਸੰਗਠਨ ਦੀ ਪਛਾਣ ਹੈ। ਅੰਤ ਵਿਚ ਪਾਰਟੀ ਆਗੂਆਂ ਨੇ ਸਮੂਹ ਕਾਰਜਕਰਤਾਵਾਂ ਨੂੰ ਇੱਕਜੁੱਟਤਾ, ਅਨੁਸ਼ਾਸਨ ਤੇ ਪੂਰੀ ਮਿਹਨਤ ਨਾਲ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਨੂੰ ਬੂਥ ਪੱਧਰ ਤੋਂ ਹੋਰ ਮਜ਼ਬੂਤ ਕਰਨ ਅਤੇ ਲੋਕ ਹਿਤਾਂ ਲਈ ਲਗਾਤਾਰ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਕਰਨਪਾਲ ਸਿੰਘ ਗੋਲਡੀ, ਕੈਪਟਨ ਸ਼ਾਮ ਸਿੰਘ, ਸ਼ਿਵ ਕੁਮਾਰ, ਲੰਬੜਦਾਰ ਸਰਬਜੀਤ ਸਿੰਘ, ਮਦਨ ਲਾਲ, ਸੁਮਿਤ ਰਾਣਾ, ਸੱਜਣ ਸਿੰਘ, ਰਵਿੰਦਰ, ਓਂਕਾਰ ਸਿੰਘ, ਸੁਰਿੰਦਰ ਪਾਲ, ਨਰੇਸ਼ ਸਿੰਘ, ਸਰਵਣ ਸਿੰਘ, ਸ਼ਾਮ ਸਿੰਘ, ਮਲਕੀਤ ਸਿੰਘ, ਅਮੋਲਕ ਸਿੰਘ, ਰਘੁਬੀਰ ਸਿੰਘ, ਸਤਪਾਲ ਕੁਲਵੀਰ ਸਿੰਘ, ਮਨਜੀਤ ਸਿੰਘ, ਬਿਸ਼ਨ ਸਿੰਘ, ਹਰਦੀਪ ਸਿੰਘ, ਸਤਪਾਲ ਸਿੰਘ, ਰਾਜ ਕੁਮਾਰ, ਰਜਿੰਦਰ ਸਿੰਘ, ਚੰਦਰ ਸ਼ੇਖਰ, ਕਪਿਲ ਸ਼ਰਮਾ, ਸ਼ਿਵ ਕੁਮਾਰ, ਦਿਲਬਾਗ ਰਾਣਾ ਆਦਿ ਹਾਜ਼ਰ ਸਨ।