03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਵਿਧਾਇਕ ਜਿੰਪਾ ਵਲੋਂ ਚੱਕ ਸਾਧੂ ਤੋਂ ਖੜਕਾਂ ਤੱਕ ਬਣੀ ਸੜਕ ਦਾ ਉਦਘਾਟਨ

ਹੁਸ਼ਿਆਰਪੁਰ, 2 ਸਤੰਬਰ (ਨਰਿੰਦਰ ਸਿੰਘ ਬੱਡਲਾ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ-ਊਨਾ ਰੋਡ ਸਥਿਤ ਚੱਕ ਸਾਧੂ ਤੋਂ ਖੜਕਾਂ ਤੱਕ ਕਰੀਬ 2 ਕਿੱਲੋਮੀਟਰ ਲੰਬੀ ਸੜਕ ਦਾ ਉਦਘਾਟਨ ਕੀਤਾ। ਇਸ ਸੜਕ ਦੇ ਨਿਰਮਾਣ ’ਤੇ 25.

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਹੁਸ਼ਿਆਰਪੁਰ, 2 ਸਤੰਬਰ (ਨਰਿੰਦਰ ਸਿੰਘ ਬੱਡਲਾ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ-ਊਨਾ ਰੋਡ ਸਥਿਤ ਚੱਕ ਸਾਧੂ ਤੋਂ ਖੜਕਾਂ ਤੱਕ ਕਰੀਬ 2 ਕਿੱਲੋਮੀਟਰ ਲੰਬੀ ਸੜਕ ਦਾ ਉਦਘਾਟਨ ਕੀਤਾ। ਇਸ ਸੜਕ ਦੇ ਨਿਰਮਾਣ ’ਤੇ 25.90 ਲੱਖ ਰੁਪਏ ਦੀ ਲਾਗਤ ਆਈ ਹੈ। ਸੜਕ ਦੇ ਨਿਰਮਾਣ ਨਾਲ ਖੇਤਰ ਵਾਸੀਆਂ ਨੂੰ ਬਿਹਤਰ ਅਤੇ ਸੁਗਮ ਆਵਾਜਾਈ ਦੀ ਸਹੂਲਤ ਮਿਲੇਗੀ। ਵਿਧਾਇਕ ਜਿੰਪਾ ਨੇ ਕਿਹਾ ਕਿ ਖੇਤਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਸੜਕਾਂ ਕਿਸੇ ਵੀ ਖੇਤਰ ਦੇ ਵਿਕਾਸ ਦੀ ਮਹੱਤਵਪੂਰਨ ਕੜੀ ਹੁੰਦੀਆਂ ਹਨ ਅਤੇ ਪੇਂਡੂ ਖੇਤਰਾਂ ਨੂੰ ਮੁੱਖ ਮਾਰਗਾਂ ਨਾਲ ਜੋੜਨ ਵਾਲੀਆਂ ਸੜਕਾਂ ਨੂੰ ਬਿਹਤਰ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿਚ ਵੀ ਖੇਤਰ ਦੀ ਲੋੜ ਅਨੁਸਾਰ ਵਿਕਾਸ ਕਾਰਜ ਜਾਰੀ ਰਹਿਣਗੇ। ਇਸ ਮੌਕੇ ਸਰਪੰਚ ਉੱਪਰਲੀ ਖੜਕਾ ਕੁਲਵਿੰਦਰ ਕੌਰ, ਅਵਤਾਰ ਸਿੰਘ, ਹਰਮੇਸ਼ ਲਾਲ, ਬਲਜਿੰਦਰ ਰਾਮ, ਪ੍ਰਕਾਸ਼ ਕੌਰ, ਬਲਵੰਤ ਕੌਰ, ਚਰਨ ਕੌਰ, ਪੰਚ ਨਸੀਬ ਚੰਦ, ਆਕਾਸ਼, ਗੁਰਮੁਖ ਸਿੰਘ, ਗੁਰਦੀਪ ਸਿੰਘ, ਪੰਚ ਸੁਖਵਿੰਦਰ ਕੌਰ, ਓਂਕਾਰ ਸਿੰਘ (ਪੰਚ) ਸਮੇਤ ਹੋਰ ਪਤਵੰਤੇ ਵਿਅਕਤੀ ਅਤੇ ਖੇਤਰ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 5 ਨੂੰ ਸਿੱਖਿਆ ਮੰਤਰੀ ਦੇ ਪਿੰਡ ’ਚ ਸੂਬਾ ਪੱਧਰੀ ਕਾਲਾ ਦਿਵਸ ਮਨਾਉਣਗੇ ਏਡਿਡ ਅਧਿਆਪਕ-ਮਾ. ਮੰਝ ਅਗਲੀ ਖ਼ਬਰ ਦੋ ਘਰਾਂ ’ਚੋਂ ਗਹਿਣੇ ਤੇ ਨਕਦੀ ਚੋਰੀ
Ad Position 24