20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਵ. ਸੁਦੇਸ਼ ਕੁਮਾਰੀ ਧਨੋਟਾ ਦੀ ਯਾਦ ’ਚ ਸਾਂਝੀ ਰਸੋਈ ਲਈ 33,500 ਦਾ ਯੋਗਦਾਨ

ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁੱਹਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ‘ਸਾਂਝੀ ਰਸੋਈ’ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਕੈਨੇਡਾ ਵਾਸੀ ਮਿਸ ਅਰੁਣ ਧਨੋਤਾ ਵਲੋਂ ਆਪਣੀ ਮਾਤਾ ਸਵ.

Ad Position 21
No active advertisement
ਅਜੀਤ ਡੈਸਕ 03-09-2026
ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁੱਹਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ‘ਸਾਂਝੀ ਰਸੋਈ’ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਕੈਨੇਡਾ ਵਾਸੀ ਮਿਸ ਅਰੁਣ ਧਨੋਤਾ ਵਲੋਂ ਆਪਣੀ ਮਾਤਾ ਸਵ. ਸੁਦੇਸ਼ ਕੁਮਾਰੀ ਧਨੋਤਾ ਦੀ ਮਿੱਠੀ ਯਾਦ ‘ਚ ‘ਬੁੱਕ-ਏ-ਡੇ’ ਤਹਿਤ ਸਾਂਝੀ ਰਸੋਈ ਲਈ ਰਕਮ 33,500 ਦੀ ਰਾਸ਼ੀ ਦਾ ਯੋਗਦਾਨ ਪਾਇਆ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨੇਕ ਕਾਰਜ ਨਾਲ ਜੁੜਨ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਸਾਂਝੀ ਰਸੋਈ ਨੂੰ ਆਰਥਿਕ ਸਹਿਯੋਗ ਦਿੰਦੇ ਹਨ, ਸਗੋਂ ਸਾਡੀਆਂ ਨਿੱਜੀ ਖੁਸ਼ੀਆਂ ਅਤੇ ਯਾਦਾਂ ਨੂੰ ਸਮਾਜ ਸੇਵਾ ਨਾਲ ਜੋੜਦੇ ਹਨ। ਇਸ ਮੌਕੇ ਆਦਿੱਤਿਆ ਰਾਣਾ ਜੁਆਇੰਟ ਸਕੱਤਰ, ਰਾਜੀਵ ਬਜਾਜ, ਵਾਇਸ ਚੇਅਰਮੈਨ, ਐਚ.ਡਬਲਿਊ.ਐਸ. ਸੈਕਸ਼ਨ ਰੈੱਡ ਕਰਾਸ ਅਤੇ ਰਾਕੇਸ਼ ਕਪਿਲਾ, ਕਾਰਜਕਾਰੀ ਮੈਂਬਰ, ਰੈੱਡ ਕਰਾਸ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਸ਼ੀਲ ਕੁਮਾਰ ਪਿੰਕੀ ਦੇ ਯਤਨਾਂ ਸਦਕਾ ਦਸੂਹਾ ਹਲਕੇ ਦੇ ਵਿਕਾਸ ਲਈ ਸੰਸਦ ਮੈਂਬਰ ਹਰਭਜਨ ਸਿੰਘ ਵਲੋਂ ਸਮੇਂ-ਸਮੇਂ ’ਤੇ ਕਰੀਬ... ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ : ਬਾਪੂ ਬਲਕਾਰ ਸਿੰਘ ਸਿੱਧੂ
Ad Position 24