12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਐੱਸ. ਸੀ. ਸਿਖਿਆਰਥੀਆਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਤੋਂ

ਹੁਸ਼ਿਆਰਪੁਰ, 3 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ’ਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਐੱਸ. ਸੀ.

Ad Position 21
No active advertisement
ਅਜੀਤ ਡੈਸਕ 04-09-2026
ਹੁਸ਼ਿਆਰਪੁਰ, 3 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ’ਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ ਐੱਸ. ਸੀ. ਉਮੀਦਵਾਰਾਂ ਲਈ 2 ਹਫ਼ਤੇ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਸਤੰਬਰ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ। ਇਸ ਸੰਬੰਧੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ-ਖੁਰਾਕ, ਨਸਲ ਸੁਧਾਰ, ਸਾਂਭ - ਸੰਭਾਲ ਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਨ੍ਹਾਂ ਸਿੱਖਿਆਰਥੀਆਂ ਦੀ ਚੋਣ ਜ਼ਿਲ੍ਹਾ ਲੈਵਲ ਕਮੇਟੀ ਵਲੋਂ ਕੀਤੀ ਜਾਵੇਗੀ। ਇਸ ਸੰਬੰਧੀ ਅਨੁਸੂਚਿਤ ਜਾਤੀ ਦੇ ਵਿਅਕਤੀ (ਮਰਦ/ਔਰਤ) ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਵਿਚ ਹੋਵੇ ਅਤੇ 12 ਸਤੰਬਰ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਨਵਨੀਤ ਚੋਪੜਾ ਵਲੋਂ ਸਾਂਝੀ ਰਸੋਈ ਲਈ 5 ਹਜ਼ਾਰ ਰੁਪਏ ਦੇ ਰਾਸ਼ਨ ਦਾ ਯੋਗਦਾਨ ਅਗਲੀ ਖ਼ਬਰ 6 ਘੰਟੇ ਚੱਲੀ ਐਸ . ਆਈ . ਟੀ . ਦੀ ਪੁੱਛਗਿੱਛ ’ ਚ ਵਿਜੇ ਸਾਂਪਲਾ ਨੇ ਸਰਟੀਫਾਈਡ ਦਸਤਾਵੇਜ਼ ਨਾ ਮਿਲਣ ’ ਤੇ ਉਠਾਏ ਸਵਾਲ
Ad Position 24