ਪੰਜਾਬ ਯੂਨੀਵਰਸਿਟੀ ਸੈਨੇਟ ਚੋਣ ਲਈ ਲੈਕਚਰਾਰ ਬਲਜੀਤ ਸਿੰਘ ਦੀ ਚੋਣ ਮੁਹਿੰਮ ਨੇ ਜ਼ੋਰ ਫੜਿਆ
ਦਸੂਹਾ, 3 ਸਤੰਬਰ (ਭੁੱਲਰ)-ਸਕੂਲ ਆਫ਼ ਐਮੀਨੈਂਸ ਦਸੂਹਾ ਦੇ ਸੀਨੀਅਰ ਲੈਕਚਰਾਰ ਬਲਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ 2026 ਲਈ ਗ੍ਰੈਜੂਏਟ ਹਲਕੇ ਤੋਂ ਉਮੀਦਵਾਰ ਹੋਣਗੇ। ਲੈਕਚਰਾਰ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲੜੀ ਨੰਬਰ 9 ਅਲਾਟ ਕੀਤਾ ਗਿਆ ਹੈ।
ਦਸੂਹਾ, 3 ਸਤੰਬਰ (ਭੁੱਲਰ)-ਸਕੂਲ ਆਫ਼ ਐਮੀਨੈਂਸ ਦਸੂਹਾ ਦੇ ਸੀਨੀਅਰ ਲੈਕਚਰਾਰ ਬਲਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀਆਂ ਸੈਨੇਟ ਚੋਣਾਂ 2026 ਲਈ ਗ੍ਰੈਜੂਏਟ ਹਲਕੇ ਤੋਂ ਉਮੀਦਵਾਰ ਹੋਣਗੇ। ਲੈਕਚਰਾਰ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲੜੀ ਨੰਬਰ 9 ਅਲਾਟ ਕੀਤਾ ਗਿਆ ਹੈ। ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ, ਵਿਦਿਆਰਥੀ ਜਥੇਬੰਦੀਆਂ ਤੇ ਸਮਾਜਿਕ ਸੰਗਠਨ ਲੈਕਚਰਾਰ ਬਲਜੀਤ ਸਿੰਘ ਦੀ ਉਮੀਦਵਾਰੀ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਚੋਣਾਂ 20 ਸਤੰਬਰ ਨੂੰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਆਦਿ ਵਿਚ ਬਣੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਹੋਣਗੀਆਂ। ਇਨ੍ਹਾਂ ਚੋਣਾਂ ਵਿਚ ਪੰਜਾਬ ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਰਜਿਸਟਰਡ ਵੋਟਰ ਆਪਣੀ ਵੋਟ ਦੇ ਸਕਦੇ ਹਨ। ਇਸ ਮੌਕੇ ਲੈਕਚਰਾਰ ਬਲਜੀਤ ਸਿੰਘ ਨੇ ਕਿਹਾ ਕਿ ਉਹ ਸੈਨੇਟ ਦੀ ਚੋਣ ਜਿੱਤਣ ਤੋਂ ਬਾਅਦ ਵੱਖ-ਵੱਖ ਮੁੱਦਿਆਂ ਨੂੰ ਪੰਜਾਬ ’ਚ ਯੂਨੀਵਰਸਿਟੀ ਪ੍ਰਸ਼ਾਸਨ ਦੇ ਸਾਹਮਣੇ ਪ੍ਰਭਾਵਸ਼ਾਲੀ ਢੰਗ ਨਾਲ ਰੱਖਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਪਹਿਲ ਕਦਮੀ ਕਰਨਗੇ। ਉਨ੍ਹਾਂ ਸਮੂਹ ਅਧਿਆਪਕ ਸਾਥੀਆਂ ਅਤੇ ਵੱਖ ਵੱਖ ਜਥੇਬੰਦੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਨੂੰ ਜੋ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਉਹ ਉਨ੍ਹਾਂ ਦੇ ਹਮੇਸ਼ਾ ਲਈ ਰਿਣੀ ਰਹਿਣਗੇ। ਇਸ ਮੌਕੇ ਸਮੂਹ ਮੁਲਾਜ਼ਮ ਜਥੇਬੰਦੀਆਂ ਤੇ ਵਿਦਿਆਰਥੀ ਜਥੇਬੰਦੀਆਂ ਨੇ ਲੈਕਚਰਾਰ ਬਲਜੀਤ ਸਿੰਘ ਦੇ ਹੱਕ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਚੋਣ ਨੂੰ ਪ੍ਰਚਾਰ ਨੂੰ ਸਫਲ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਹੋਰ ਵੀ ਅਹੁਦੇਦਾਰ ਹਾਜ਼ਰ ਸਨ।