04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪਾਰਟੀ ਵਲੋਂ ਨਵੇਂ ਕੋਆਰਡੀਨੇਟਰ ਨਿਯੁਕਤ ਕਰਨਾ ਸ਼ਲਾਘਾਯੋਗ-ਚੀਫ਼ ਨਿਰਮਲ ਸਿੰਘ

ਮੁਕੇਰੀਆਂ, 3 ਸਤੰਬਰ (ਰਾਮਗੜ੍ਹੀਆ)-ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਮਿਹਨਤੀ ਆਗੂਆਂ ਨੂੰ ਕੋਆਰਡੀਨੇਟਰ ਨਿਯੁਕਤ ਕਰਨਾ ਪਾਰਟੀ ਦੀ ਮਜ਼ਬੂਤੀ ਤੇ ਵਿਸਥਾਰ ਲਈ ਇਕ ਬਹੁਤ ਵਧੀਆ ਉਪਰਾਲਾ ਹੈ। ਇਹ ਵਿਚਾਰ ਚੀਫ਼ ਇੰਜੀਨੀਅਰ ਨਿਰਮਲ ਸਿੰਘ ਸਰਕਲ ਪ੍ਰਧਾਨ ਵਲੋਂ ‘ਅਜੀਤ’ ਨਾਲ ਸਾਂਝੇ ਕੀਤੇ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮੁਕੇਰੀਆਂ, 3 ਸਤੰਬਰ (ਰਾਮਗੜ੍ਹੀਆ)-ਗਿਆਨੀ ਹਰਪ੍ਰੀਤ ਸਿੰਘ ਪ੍ਰਧਾਨ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਮਿਹਨਤੀ ਆਗੂਆਂ ਨੂੰ ਕੋਆਰਡੀਨੇਟਰ ਨਿਯੁਕਤ ਕਰਨਾ ਪਾਰਟੀ ਦੀ ਮਜ਼ਬੂਤੀ ਤੇ ਵਿਸਥਾਰ ਲਈ ਇਕ ਬਹੁਤ ਵਧੀਆ ਉਪਰਾਲਾ ਹੈ। ਇਹ ਵਿਚਾਰ ਚੀਫ਼ ਇੰਜੀਨੀਅਰ ਨਿਰਮਲ ਸਿੰਘ ਸਰਕਲ ਪ੍ਰਧਾਨ ਵਲੋਂ ‘ਅਜੀਤ’ ਨਾਲ ਸਾਂਝੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮਨਜੀਤ ਸਿੰਘ ਦਸੂਹਾ ਨੂੰ ਟਾਂਡਾ ਉੜਮੁੜ, ਜਰਨੈਲ ਸਿੰਘ ਗੜ੍ਹਦੀਵਾਲਾ, ਮਦਨ ਮੋਹਨ ਮੂਸਾ ਨੂੰ ਮਹਲਪੁਰ ਤੇ ਸੁਖਜਿੰਦਰ ਸਿੰਘ ਸਿੰਘਪੁਰ ਜੱਟਾਂ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦਾ ਯੂਥ ਪ੍ਰਧਾਨ ਨਿਯੁਕਤ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਮੁਕੇਰੀਆਂ ਦੀ ਪੁਨਰ ਸੁਰਜੀਤੀ ਇਕਾਈ ਇਸ ਫ਼ੈਸਲੇ ਦਾ ਸਵਾਗਤ ਕਰਦੀ ਹੈ ਅਤੇ ਉਹ ਕਰਦੇ ਹਨ ਕਿ ਇਹ ਕੋਆਰਡੀਨੇਟਰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀਆਂ ਨੀਤੀਆਂ ਨੂੰ ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਲੋਕ ਰਿਵਾਇਤੀ ਪਾਰਟੀਆਂ ਤੋਂ ਦੁਖੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਇਸ ਵਾਰ ਪੁਨਰ ਸੁਰਜੀਤੀ ਅਕਾਲੀ ਦਲ ਪਾਰਟੀ ਪੰਜਾਬ ਵਿਚ ਲੋਕ ਲਹਿਰ ਵਜੋਂ ਉੱਭਰ ਕੇ ਸਾਹਮਣੇ ਆਵੇਗੀ।
Ad Position 22
No active advertisement
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ’ਚ 16ਵੀਂ ਕੌਮੀ ਯੋਗਾ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਬਸਪਾ ਦੇ ਸੂਬਾ ਪ੍ਰਧਾਨ ਡਾ. ਕਰੀਮਪੁਰੀ ਸਾਥੀਆਂ ਸਮੇਤ ਸ੍ਰੀ ਖ਼ੁਰਾਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
Ad Position 24