03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਕਸਬਾ ਭੰਗਾਲਾ ਦੇ ਆਸ-ਪਾਸ ਲੁੱਟਾਂ ਖੋਹਾਂ ਤੇ ਚੋਰੀਆਂ ਸਿਲਸਿਲਾ ਲਗਾਤਾਰ ਜਾਰੀ-ਸ਼ੰਭੂ ਭਾਰਤੀ

ਭੰਗਾਲਾ, 3 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਪੰਜਾਬ ਵਿਚ ਚਿੱਟਾ, ਨਸ਼ਿਆਂ, ਲੁੱਟਾਂ-ਖੋਹਾਂ, ਚੋਰੀਆਂ ਪੂਰੀ ਤਰ੍ਹਾਂ ਬੰਦ ਹੋ ਜਾਣਗੀਆਂ ਪਰ ਬੜੇ ਦੁੱਖ ਦੀ ਗੱਲ ਹੈ ਕਿ ਲਗਪਗ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਇਨ੍ਹਾਂ ਲੁੱਟਾਂ ਖੋਹਾਂ, ਚੋਰੀ ਦੀਆਂ ਵਾਰਦਾਤਾਂ ’ਤੇ ਕੋਈ ਠੱਲ੍ਹ ਨਹੀਂ ਪਈ। ਕਸਬਾ ਭੰਗਾਲਾ ਦੇ ਆਸ-ਪਾਸ ਸ਼ਰੇਆਮ ਦਿਨ-ਦਿਹਾੜੇ ਲੁੱਟਾਂ ਖੋਹਾਂ ਤੇ ਚੋਰੀਆਂ ਦੀ ਘਟਨਾ ਲੋਕਾਂ ਨਾਲ ਵਾਪਰ ਰਹੀ ਹੈ, ਜਿਸ ’ਤੇ ਪੁਲਿਸ ਪ੍ਰਸ਼ਾਸਨ ਕੋਈ ਧਿਆਨ ਨਹੀਂ ਦੇ ਰਿਹਾ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਭੰਗਾਲਾ, 3 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਦਿਆਂ ਹੀ ਪੰਜਾਬ ਵਿਚ ਚਿੱਟਾ, ਨਸ਼ਿਆਂ, ਲੁੱਟਾਂ-ਖੋਹਾਂ, ਚੋਰੀਆਂ ਪੂਰੀ ਤਰ੍ਹਾਂ ਬੰਦ ਹੋ ਜਾਣਗੀਆਂ ਪਰ ਬੜੇ ਦੁੱਖ ਦੀ ਗੱਲ ਹੈ ਕਿ ਲਗਪਗ ਸਾਢੇ ਚਾਰ ਸਾਲ ਬੀਤ ਜਾਣ ਤੋਂ ਬਾਅਦ ਵੀ ਇਨ੍ਹਾਂ ਲੁੱਟਾਂ ਖੋਹਾਂ, ਚੋਰੀ ਦੀਆਂ ਵਾਰਦਾਤਾਂ ’ਤੇ ਕੋਈ ਠੱਲ੍ਹ ਨਹੀਂ ਪਈ। ਕਸਬਾ ਭੰਗਾਲਾ ਦੇ ਆਸ-ਪਾਸ ਸ਼ਰੇਆਮ ਦਿਨ-ਦਿਹਾੜੇ ਲੁੱਟਾਂ ਖੋਹਾਂ ਤੇ ਚੋਰੀਆਂ ਦੀ ਘਟਨਾ ਲੋਕਾਂ ਨਾਲ ਵਾਪਰ ਰਹੀ ਹੈ, ਜਿਸ ’ਤੇ ਪੁਲਿਸ ਪ੍ਰਸ਼ਾਸਨ ਕੋਈ ਧਿਆਨ ਨਹੀਂ ਦੇ ਰਿਹਾ। ਇਹ ਪ੍ਰਗਟਾਵਾ ਸ਼ੰਭੂ ਭਾਰਤੀ ਮੌਜੋਵਾਲ ਸੀਨੀਅਰ ਭਾਜਪਾ ਨੇਤਾ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰੀ ਸੈਕੰਡਰੀ ਭੰਗਾਲਾ ਦੇ ਬੱਚਿਆਂ ਲਈ 280 ਕਿੱਲੋ ਰੱਖੇ ਚੌਲ ਜੋ ਕਿ ਕਮਰੇ ਦਾ ਰੌਸ਼ਨਦਾਨ ਪੱਟ ਕੇ ਚੋਰੀ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਭੰਗਾਲਾ ਪੁਲਿਸ ਚੌਕੀ ਦੇ ਬਿਲਕੁਲ ਨਾਲ ਇਕ ਦੁਕਾਨ ਦੇ ਬਹਾਰੋਂ ਸਾਮਾਨ ਚੋਰੀ ਹੋਇਆ ਜੋ ਦਿਨ-ਦਿਹਾੜੇ ਚੋਰਾਂ ਵਲੋਂ ਚੋਰੀ ਕਰਕੇ ਲੈ ਗਏ। ਉਨ੍ਹਾਂ ਕਿਹਾ ਕਿ ਕਸਬਾ ਭੰਗਾਲੇ ਵਿਚ ਇਕ ਪੁਲਿਸ ਚੌਕੀ ਹੁੰਦੇ ਹੋਏ ਵੀ ਪੁਲਿਸ ਪ੍ਰਸ਼ਾਸਨ ਇਸ ਬਾਰੇ ਕੁੱਝ ਨਹੀਂ ਕਰ ਰਿਹਾ। ਉਨ੍ਹਾਂ ਕਿਹਾ ਕਿ ਚੋਰ ਸ਼ਰੇਆਮ ਪੁਲਿਸ ਦੀ ਨੱਕ ਹੇਠ ਚੋਰੀਆਂ ਕਰਕੇ ਜਾ ਰਹੇ ਹਨ ਪਰ ਪੁਲਿਸ ਪ੍ਰਸ਼ਾਸਨ ਆਪਣੀ ਕਾਰਗੁਜ਼ਾਰੀ ਤੋਂ ਟੱਸ ਤੋਂ ਮੱਸ ਨਹੀਂ ਹੋ ਰਹੇ। ਇਸ ਮੌਕੇ ਉਨ੍ਹਾਂ ਡੀ. ਜੀ. ਪੀ. ਪੰਜਾਬ ਤੇ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਅਪੀਲ ਕੀਤੀ ਕਿ ਭੰਗਾਲਾ ਹਲਕੇ ਵਿਚ ਹੋ ਰਹੀਆਂ ਚੋਰੀਆਂ ਤੇ ਲੁੱਟਾਂ-ਖੋਹਾਂ ਨੂੰ ਰੋਕਣ ਲਈ ਪੁਲਿਸ ਦੀ ਗਸ਼ਤ ਹਲਕੇ ਅੰਦਰ ਵਧਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਗੜ੍ਹਦੀਵਾਲਾ ਵਿਖੇ ਦੋ ਦਿਨਾ ਜ਼ੋਨ ਅਥਲੈਟਿਕਸ ਖੇਡਾਂ ਸਮਾਪਤ ਅਗਲੀ ਖ਼ਬਰ ਬੀ.ਏ. ਅਤੇ ਬੀ. ਕਾਮ. ਸਮੈਸਟਰ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24