03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਦਸੂਹਾ, 3 ਸਤੰਬਰ (ਭੁੱਲਰ)-ਐਸ. ਵੀ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਦਸੂਹਾ, 3 ਸਤੰਬਰ (ਭੁੱਲਰ)-ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਤੇ ਖ਼ੁਸ਼ੀ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਪ੍ਰਾਰਥਨਾ ਤੇ ਭਜਨ ਨਾਲ ਕੀਤੀ ਗਈ। ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਧਾਰ ਕੇ ਮਨਮੋਹਕ ਨ੍ਰਿਤ ਪੇਸ਼ਕਾਰੀਆਂ, ਭਜਨ ਤੇ ਧਾਰਮਿਕ ਗੀਤ ਪੇਸ਼ ਕੀਤੇ। ਨੰਨ੍ਹੇ-ਮੁੰਨੇ ਬੱਚਿਆਂ ਵਲੋਂ ਸ੍ਰੀ ਕ੍ਰਿਸ਼ਨ ਤੇ ਰਾਧਾ ਦੇ ਰੂਪ ਵਿਚ ਕੀਤੀ ਗਈ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ ਨਾਲ ਸੰਬੰਧਿਤ ਵੱਖ-ਵੱਖ ਪ੍ਰਸੰਗਾਂ ਨੂੰ ਨਾਟਕੀ ਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਦਰਸਾਇਆ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਦੇ ਉਪਦੇਸ਼ਾਂ ਤੇ ਉਨ੍ਹਾਂ ਵਲੋਂ ਦਿੱਤੇ ਕਰਤੱਵ, ਸਚਾਈ ਤੇ ਨਿਸ਼ਕਾਮ ਕਰਮ ਦੇ ਸੰਦੇਸ਼ ਨੂੰ ਸਮਝਿਆ। ਇਸ ਮੌਕੇ ਦਹੀਂ-ਹਾਂਡੀ ਦੀ ਗਤੀਵਿਧੀ ਵੀ ਕਰਵਾਈ ਗਈ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਰਸਮੀ ਮੈਂਗੀ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸ੍ਰੀ ਕ੍ਰਿਸ਼ਨ ਦੇ ਜੀਵਨ ਤੋਂ ਪੇ੍ਰਨਾ ਲੈਣ ਤੇ ਆਪਣੇ ਜੀਵਨ ਵਿਚ ਸਚਾਈ, ਪਿਆਰ, ਦਇਆ, ਨਿਮਰਤਾ ਅਤੇ ਨਿਸ਼ਕਾਮ ਸੇਵਾ ਦੇ ਗੁਣ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਮੁਹੱਲਾ ਕਹਿਰਵਾਲੀ ਵਿਖੇ ਬਰਾਂਡਿਆਂ ਦਾ ਲੈਂਟਰ ਪਾਇਆ ਅਗਲੀ ਖ਼ਬਰ ਬਾਬਾ ਮਾਹਨ ਦਾਸ ਡੇਰਾ ਮਹਾਨਪੁਰੀ ਸਾਹਰੀ ਵਾਲਿਆਂ ਦੇ ਜਨਮ ਉਤਸਵ ਸੰਬੰਧੀ ਸਮਾਗਮ ਕਰਵਾਏ
Ad Position 24