12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਗੁਰਦੁਆਰਾ ਸਿੰਘ ਸਭਾ ਮੁਹੱਲਾ ਕਹਿਰਵਾਲੀ ਵਿਖੇ ਬਰਾਂਡਿਆਂ ਦਾ ਲੈਂਟਰ ਪਾਇਆ

ਦਸੂਹਾ, 3 ਸਤੰਬਰ (ਭੁੱਲਰ)-ਗੁਰਦੁਆਰਾ ਸਿੰਘ ਸਭਾ ਮਹੱਲਾ ਕਹਿਰਵਾਲੀ ਦਸੂਹਾ ਵਿਖੇ ਨਵੇਂ ਬਣਾਏ ਜਾ ਰਹੇ ਬਰਾਂਡਿਆਂ ਦਾ ਲੈਟਰ ਪਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵਲੋਂ ਲੈਂਟਰ ਦੀ ਸਫਲਤਾ ਦੀ ਅਰਦਾਸ ਕੀਤੀ ਗਈ ਤੇ ਜੈਕਾਰਿਆਂ ਦੀ ਗੂੰਜ ਵਿਚ ਸੰਗਤਾਂ ਵਲੋਂ ਲੈਂਟਰ ਪਾਇਆ ਗਿਆ।

Ad Position 21
No active advertisement
ਅਜੀਤ ਡੈਸਕ 04-09-2026
ਦਸੂਹਾ, 3 ਸਤੰਬਰ (ਭੁੱਲਰ)-ਗੁਰਦੁਆਰਾ ਸਿੰਘ ਸਭਾ ਮਹੱਲਾ ਕਹਿਰਵਾਲੀ ਦਸੂਹਾ ਵਿਖੇ ਨਵੇਂ ਬਣਾਏ ਜਾ ਰਹੇ ਬਰਾਂਡਿਆਂ ਦਾ ਲੈਟਰ ਪਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵਲੋਂ ਲੈਂਟਰ ਦੀ ਸਫਲਤਾ ਦੀ ਅਰਦਾਸ ਕੀਤੀ ਗਈ ਤੇ ਜੈਕਾਰਿਆਂ ਦੀ ਗੂੰਜ ਵਿਚ ਸੰਗਤਾਂ ਵਲੋਂ ਲੈਂਟਰ ਪਾਇਆ ਗਿਆ। ਇਸ ਸੰਬੰਧੀ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਬਿਕਰਮਜੀਤ ਸਿੰਘ ਸੰਧੂ ਤੇ ਖ਼ਜ਼ਾਨਚੀ ਸਰਬਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਬਣਾਏ ਜਾ ਰਹੇ ਨਵੇਂ 2400 ਸਕੇਅਰ ਫੁੱਟ ਤੋਂ ਵੱਧ ਬਰਾਂਡਿਆਂ ਦੇ ਲੈਂਟਰ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਨਵੀਂ ਆਲੀਸ਼ਾਨ ਇਹ ਇਮਾਰਤ ਦੀ ਕਾਰ ਸੇਵਾ ਸੰਗਤਾਂ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਿਕਰਮਜੀਤ ਸਿੰਘ ਸੰਧੂ, ਸਰਬਜੀਤ ਸਿੰਘ ਕਾਹਲੋਂ, ਹਰਮਿੰਦਰ ਸਿੰਘ, ਦੀਦਾਰ ਸਿੰਘ, ਮਨਿੰਦਰਜੀਤ ਸਿੰਘ, ਗੁਰਬਖ਼ਸ਼ ਸਿੰਘ, ਸਤਪਾਲ ਸਿੰਘ, ਹਰਵਿੰਦਰ ਸਿੰਘ, ਬਲਜਿੰਦਰ ਸਿੰਘ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਤੇ ਹੋਰ ਵੀ ਕਮੇਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਲਾਇੰਸ ਕਲੱਬ ਪੁਰਹੀਰਾਂ ਸਕੂਲ ’ਚ ਟ੍ਰੈਫਿਕ ਜਾਗਰੂਕਤਾ ਸਮਾਗਮ ਕਰਵਾਇਆ ਅਗਲੀ ਖ਼ਬਰ ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਦਸੂਹਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
Ad Position 24