04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਉਤਸਵ ਮਨਾਇਆ

ਮੁਕੇਰੀਆਂ, 4 ਸਤੰਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ। ਇਸ ਮੌਕੇ ਸਕੂਲ ਦਾ ਸਮੁੱਚਾ ਪ੍ਰਾਂਗਣ ਭਗਤੀਮਈ ਮਾਹੌਲ ਨਾਲ ਸਰਾਬੋਰ ਰਿਹਾ ਅਤੇ ਵਿਦਿਆਰਥੀਆਂ ਨੇ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਮੁਕੇਰੀਆਂ, 4 ਸਤੰਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਿਚ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ। ਇਸ ਮੌਕੇ ਸਕੂਲ ਦਾ ਸਮੁੱਚਾ ਪ੍ਰਾਂਗਣ ਭਗਤੀਮਈ ਮਾਹੌਲ ਨਾਲ ਸਰਾਬੋਰ ਰਿਹਾ ਅਤੇ ਵਿਦਿਆਰਥੀਆਂ ਨੇ ਆਪਣੀਆਂ ਮਨਮੋਹਕ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ । ਪ੍ਰੋਗਰਾਮ ਦੀ ਸ਼ੁਰੂਆਤ ਪ੍ਰੀ-ਨਰਸਰੀ, ਨਰਸਰੀ ਤੇ ਐਲ. ਕੇ. ਜੀ. ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਸੁੰਦਰ ਨ੍ਰਿਤ ਨਾਲ ਹੋਈ। ਨੰਨ੍ਹੇ ਬੱਚਿਆਂ ਦੀ ਮਨਮੋਹਕ ਪੇਸ਼ਕਾਰੀ ਨੇ ਸਾਰਿਆਂ ਨੂੰ ਮੰਤਰ ਮੁਗਧ ਕਰ ਦਿੱਤਾ। ਇਸ ਤੋਂ ਬਾਅਦ ਕਲਾਸ ਤੀਜੀ ਤੇ ਚੌਥੀ ਦੇ ਵਿਦਿਆਰਥੀਆਂ ਨੇ ਭਗਤੀਮਈ ਗੀਤ ਪੇਸ਼ ਕਰਕੇ ਮਾਹੌਲ ਨੂੰ ਕ੍ਰਿਸ਼ਨਮਈ ਬਣਾ ਦਿੱਤਾ। ਕਲਾਸ ਛੇਵੀਂ ਦੇ ਵਿਦਿਆਰਥੀਆਂ ਨੇ ਆਕਰਸ਼ਕ ਨ੍ਰਿਤ ਪੇਸ਼ਕਾਰੀ ਰਾਹੀਂ ਪ੍ਰੋਗਰਾਮ ਵਿਚ ਉਤਸ਼ਾਹ ਤੇ ਉਮੰਗ ਭਰ ਦਿੱਤੀ। ਪ੍ਰੋਗਰਾਮ ਦੌਰਾਨ ਸਕੂਲ ਦੀ ਪ੍ਰਿੰਸੀਪਲ ਅਰਚਨਾ ਸੂਦਨ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਨਾਲ ਵਿਧੀਵਤ ਪੂਜਾ-ਅਰਚਨਾ ਤੇ ਆਰਾਧਨਾ ਸਮਾਰੋਹ ਵਿਚ ਭਾਗ ਲਿਆ। ਸਾਰਿਆਂ ਨੇ ਭਗਵਾਨ ਸ੍ਰੀ ਕ੍ਰਿਸ਼ਨ ਅੱਗੇ ਸਕੂਲ, ਵਿਦਿਆਰਥੀਆਂ ਤੇ ਸਮੂਹ ਸਕੂਲ ਪਰਿਵਾਰ ਦੀ ਖ਼ੁਸ਼ਹਾਲੀ, ਸਮ੍ਰਿੱਧੀ ਅਤੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐਸ. ਮੁਲਤਾਨੀ, ਸ੍ਰੀਮਤੀ ਨੀਰੂ ਮੁਲਤਾਨੀ ਤੇ ਪ੍ਰਿੰਸੀਪਲ ਅਰਚਨਾ ਸੂਦਨ ਨੇ ਸਾਂਝੇ ਤੌਰ ’ਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦੀਆਂ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚ, ਪਿਆਰ, ਕਰਮ, ਅਨੁਸ਼ਾਸਨ ਅਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪੇ੍ਰਰਨਾ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸੱਭਿਆਚਾਰਕ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀ ਸਮ੍ਰਿੱਧ ਭਾਰਤੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਪ੍ਰੋਗਰਾਮ ਦਾ ਸਮਾਪਨ ਭਗਤੀਮਈ ਮਾਹੌਲ ਨਾਲ ਹੋਇਆ। ਜਨਮ-ਅਸ਼ਟਮੀ ਉਤਸਵ ਨੇ ਵਿਦਿਆਰਥੀਆਂ ’ਚ ਭਾਰਤੀ ਸੰਸਕ੍ਰਿਤੀ, ਪਰੰਪਰਾਵਾਂ ਅਤੇ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ ਰਵਿਦਾਸ ਬਗੀਚੀ’ ਮੁਹਿੰਮ ਤਹਿਤ ਮਾਂਗਾ ਵਿਖੇ ਫਲਦਾਰ ਤੇ ਛਾਂ ਵਾਲੇ ਬੂਟੇ ਲਗਾਏ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ
Ad Position 24