06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਵਿੱਦਿਅਕ ਅਦਾਰਿਆਂ ਨੂੰ ਆਧੁਨਿਕ ਸਹੂਲਤਾਂ ਨਾਲ ਲੈੱਸ ਕਰਨ ਦੀ ਲੋੜ-ਸਿਸੋਦੀਆ

ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਵਿਖੇ ਆਮ ਆਦਮੀ ਪਾਰਟੀ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਿੱਖਿਆ ਸੰਮੇਲਨ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ/ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਤੇ ਉਪ-ਕੁਲਪਤੀ ਪ੍ਰੋਫ਼ੈਸਰ (ਡਾ.) ਚੰਦਰ ਮੋਹਨ ਦੀ ਪ੍ਰਧਾਨਗੀ ਹੇਠ ਕਰਵਾਇਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਹੁਸ਼ਿਆਰਪੁਰ, 5 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਹੁਸ਼ਿਆਰਪੁਰ ਵਿਖੇ ਆਮ ਆਦਮੀ ਪਾਰਟੀ ਦੇ ਸਹਿਯੋਗ ਨਾਲ ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਿੱਖਿਆ ਸੰਮੇਲਨ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ/ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਤੇ ਉਪ-ਕੁਲਪਤੀ ਪ੍ਰੋਫ਼ੈਸਰ (ਡਾ.) ਚੰਦਰ ਮੋਹਨ ਦੀ ਪ੍ਰਧਾਨਗੀ ਹੇਠ ਕਰਵਾਇਆ। ਸਮਾਗਮ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਵਿਧਾਇਕ ਐਡ: ਕਰਮਵੀਰ ਸਿੰਘ ਘੁੰਮਣ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਡਾ. ਇਸ਼ਾਂਕ ਕੁਮਾਰ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਮੇਅਰ ਪ੍ਰਵੀਨ ਸੈਣੀ ਤੇ ਹਲਕਾ ਮੁਕੇਰੀਆਂ ਦੇ ਇੰਚਾਰਜ ਸਰਬਜੋਤ ਸਿੰਘ ਸਾਬੀ ਨੇ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁਨੀਸ਼ ਸਿਸੋਦੀਆ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਲਈ ਸਕੂਲਾਂ ਅਤੇ ਉੱਚ ਵਿੱਦਿਅਕ ਅਦਾਰਿਆਂ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈੱਸ ਕਰਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜਿਕ ਬਦਲਾਅ ਦੀ ਸ਼ੁਰੂਆਤ ਜਮਾਤਾਂ ਦੇ ਕਮਰਿਆਂ ਤੋਂ ਹੁੰਦੀ ਹੈ ਅਤੇ ਅਧਿਆਪਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਸਮਰੱਥ ਬਣਾ ਕੇ ਹੀ ਸਿੱਖਿਆ ਕ੍ਰਾਂਤੀ ਦਾ ਸੁਪਨਾ ਸਾਕਾਰ ਕੀਤਾ ਜਾ ਸਕਦਾ ਹੈ, ਜਿਸ ਨਾਲ ਪੰਜਾਬ ਮੁੜ ਗਿਆਨ-ਵਿਗਿਆਨ ਦਾ ਆਲਮੀ ਕੇਂਦਰ ਬਣੇਗਾ। ਇਸ ਮੌ ਕੇ ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਅਧਿਆਪਕਾਂ ਨੂੰ ਸਮਾਜ ਦਾ ਮਾਰਗਦਰਸ਼ਕ ਦੱਸਦਿਆਂ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਅਤੇ ਅੰਤਰਰਾਸ਼ਟਰੀ ਮਿਆਰਾਂ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਦ੍ਰਿੜ੍ਹ ਸੰਕਲਪ ਹੈ ਤੇ ਸੂਬੇ ਦੇ ਸਿੱਖਿਆ ਤੰਤਰ ਨੂੰ ਬਿਹਤਰ ਬਣਾਉਣ ਵਾਲੇ ਹਰ ਕਦਮ ਵਿਚ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਵੇਗੀ। ਉਪ-ਕੁਲਪਤੀ ਪ੍ਰੋਫ਼ੈਸਰ (ਡਾ.) ਚੰਦਰ ਮੋਹਨ ਨੇ ਕਿਹਾ ਕਿ ਉੱਚ ਸਿੱਖਿਆ ਸੰਸਥਾਵਾਂ ਦਾ ਮੁੱਖ ਉਦੇਸ਼ ਖੋਜ, ਨਵੀਨਤਾ ਅਤੇ ਆਲੋਚਨਾਤਮਿਕ ਸੋਚ ਨੂੰ ਉਤਸ਼ਾਹਿਤ ਕਰਨਾ ਹੈ। ਸਮਾਗਮ ਦੇ ਅੰਤ ‘ਚ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਅਤੇ ਉਪ-ਕੁਲਪਤੀ ਡਾ. ਚੰਦਰ ਮੋਹਨ ਨੇ ਸਾਰਿਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਲੀ ਦੇ ਛਿੰਝ ਮੇਲੇ ’ਚ ਭਾਜਪਾ ਨੇਤਾ ਡਾ. ਸ਼ਾਹੀ ਮੁੱਖ ਮਹਿਮਾਨ ਵਜੋਂ ਪਹੁੰਚੇ ਅਗਲੀ ਖ਼ਬਰ ਅਧਿਆਪਕਾਂ ਦੀ ਪ੍ਰੇਰਨਾ ਨਾਲ ਹੀ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਮਿਲਦੀ ਹੈ ਦਿਸ਼ਾ-ਬੀਬੀ ਔਲਖ
Ad Position 24