07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਸ਼ਹਿਰੀ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਦਾ ਟਾਂਡਾ ’ਚ ਸਨਮਾਨ

ਟਾਂਡਾ ਉੜਮੁੜ, 6 ਸਤੰਬਰ (ਦੀਪਕ ਬਹਿਲ)-ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਸ਼ਹਿਰੀ ਦੇ ਨਵ ਨਿਯੁਕਤ ਪ੍ਰਧਾਨ ਸੰਜੀਵ ਤਲਵਾੜ ਦਾ ਟਾਂਡਾ ਪਹੁੰਚਣ ’ਤੇ ਵਿਸ਼ੇਸ਼ ਸਨਮਾਨ ਕੀਤਾ। ਵਿਦੇਸ਼ ’ਚ ਬੈਠੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਤੇ ਯੂਥ ਅਕਾਲੀ ਸ਼ਹਿਰੀ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਹੁਸੈਨਪੁਰ ਦੇ ਵਿਸ਼ੇਸ਼ ਸਹਿਯੋਗ ਨਾਲ ਲੱਖੀ ਪਲਾਜ਼ਾ ਟਾਂਡਾ ਵਿਖੇ ਅਕਾਲੀ ਆਗੂਆਂ ਵਲੋਂ ਬਲਾਕ ਸੰਮਤੀ ਮੈਂਬਰ ਅਮਨਦੀਪ ਸਿੰਘ ਹੁਸੈਨਪੁਰ ਐਸ.

Ad Position 21
repet_subhas-goyals [Copy P29]
ਸੰਜੀਵ ਤਲਵਾੜ ਦਾ ਸਨਮਾਨ ਕਰਨ ਸਮੇਂ ਅਮਨਦੀਪ ਹੁਸੈਨਪੁਰ, ਜਸ਼ਨ ਗੁਰਾਇਆ, ਕਰਨ ਧੁੱਗਾ, ਇਕਬਾਲ ਸਿੰਘ ਜੌਹਲ, ਸਰਬਜੀਤ ਸਿੰਘ ਮੋਮੀ ਤੇ ਹੋਰ। ਤਸਵੀਰ : ਦੀਪਕ ਬਹਿਲ 07-09-2026
ਟਾਂਡਾ ਉੜਮੁੜ, 6 ਸਤੰਬਰ (ਦੀਪਕ ਬਹਿਲ)-ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਸ਼ਹਿਰੀ ਦੇ ਨਵ ਨਿਯੁਕਤ ਪ੍ਰਧਾਨ ਸੰਜੀਵ ਤਲਵਾੜ ਦਾ ਟਾਂਡਾ ਪਹੁੰਚਣ ’ਤੇ ਵਿਸ਼ੇਸ਼ ਸਨਮਾਨ ਕੀਤਾ। ਵਿਦੇਸ਼ ’ਚ ਬੈਠੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਤੇ ਯੂਥ ਅਕਾਲੀ ਸ਼ਹਿਰੀ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਹੁਸੈਨਪੁਰ ਦੇ ਵਿਸ਼ੇਸ਼ ਸਹਿਯੋਗ ਨਾਲ ਲੱਖੀ ਪਲਾਜ਼ਾ ਟਾਂਡਾ ਵਿਖੇ ਅਕਾਲੀ ਆਗੂਆਂ ਵਲੋਂ ਬਲਾਕ ਸੰਮਤੀ ਮੈਂਬਰ ਅਮਨਦੀਪ ਸਿੰਘ ਹੁਸੈਨਪੁਰ ਐਸ. ਓ. ਆਈ. ਦੇ ਜ਼ਿਲ੍ਹਾ ਪ੍ਰਧਾਨ ਜਸ਼ਨ ਗੁਰਾਇਆ ਤੇ ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਨਵਕਰਨ ਸਿੰਘ ਧੁੱਗਾ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਸ਼ਹਿਰੀ ਨਿਯੁਕਤ ਹੋਣ ’ਤੇ ਸੰਜੀਵ ਤਲਵਾੜ ਦਾ ਸਵਾਗਤ ਤੇ ਸਨਮਾਨ ਕੀਤਾ। ਸਨਮਾਨ ਸਮਾਰੋਹ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਜੌਹਲ, ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ, ਐਸ. ਸੀ. ਵਿੰਗ ਦੇ ਜ਼ਿਲ੍ਹਾ ਮੁੱਖ ਬੁਲਾਰਾ ਤੇ ਅਕਾਲੀ ਦਲ ਸਰਕਲ ਅੱਡਾ ਸਰਾਂ ਦੇ ਪ੍ਰਧਾਨ ਸੁਰਜੀਤ ਸਿੰਘ ਜੌੜਾ, ਬਲਾਕ ਸੰਮਤੀ ਮੈਂਬਰ ਸਿਮਰਜੀਤ ਸਿੰਘ ਅਟਵਾਲ, ਸਤਨਾਮ ਸਿੰਘ ਢਿੱਲੋਂ ਤੋਂ ਇਲਾਵਾ ਐਸ. ਸੀ. ਵਿੰਗ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਪ੍ਰੇਮ ਸਿੰਘ ਪਿਪਲਾਂਵਾਲਾ, ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਮਹਿਦੀਪੁਰ, ਸੰਤੋਖ ਸਿੰਘ ਔਜਲਾ ਜ਼ਿਲ੍ਹਾ ਪ੍ਰਧਾਨ ਵਪਾਰ ਵਿੰਗ, ਬਿਕਰਮਜੀਤ ਸਿੰਘ ਕਲਸੀ, ਕੁਲਦੀਪ ਸਿੰਘ ਲਾਡੀ ਬੁੱਟਰ, ਗੁਰਵਿੰਦਰ ਸਿੰਘ ਮੋਹਕਮਗੜ੍ਹ ਆਦਿ ਅਕਾਲੀ ਆਗੂਆਂ ਨੇ ਸੰਬੋਧਨ ਕਰਦਿਆਂ ਨਵ ਨਿਯੁਕਤ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਤਲਵਾੜ ਨੂੰ ਮੁਬਾਰਕਬਾਦ ਦਿੱਤੀ ਤੇ ਸਾਰੇ ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਇਕ ਕਰਨ ਦਾ ਫ਼ੈਸਲਾ ਕੀਤਾ। ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਸ਼ੈਰੀ ਪ੍ਰਧਾਨ ਸੰਜੀਵ ਤਲਵਾੜ ਨੇ ਸਮੂਹ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਆਉਣ ਵਾਲਾ ਸਮਾਂ ਚੋਣਾਂ ਦਾ ਸਮਾਂ ਹੈ ਤੇ ਆਪਾਂ ਸਾਰੇ ਰਲ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰੀਏ। ਇਸ ਮੌਕੇ ਸੁਖਵਿੰਦਰ ਸਿੰਘ ਬਿੱਟਾ ਝਾਵਾਂ, ਬੋਬੀ ਕੋਟਲੀ, ਸ਼ਮਾ ਦੇਰੀਵਾਲ, ਨੂਰ ਕੋਟਲੀ, ਲੱਡਾ ਟਾਂਡਾ, ਰਾਜੂ ਹੌਸਲਾ ਪਲਵਿੰਦਰ ਟਾਂਡਾ ਬਿੱਟਾ ਲੰਬਰ ਦਲਬਾਗ ਸਿੰਘ ਬਾਗਾ, ਹਨੀ ਭਾਟੀਆ, ਰਣਧੀਰ ਸਿੰਘ ਸਹੋਤਾ, ਨਵਕਰਨ ਸਿੰਘ ਹੁਸੈਨਪੁਰ, ਕੁਲਦੀਪ ਸਰਾਈ, ਈਸ਼ਰ ਸਿੰਘ, ਸਤਪਾਲ ਸਿੰਘ, ਢਿੱਲਾ ਬੱਗਾ, ਸੰਜੀਵ ਖਾਨ, ਯੁਵਰਾਜ ਸਿੰਘ, ਮਨਵੀਰ ਸਿੰਘ ਜੌੜਾ, ਸੰਜੀਵ ਕੁਮਾਰ, ਗੁਰਦੀਪ ਸਿੰਘ ਭੂਲਪੁਰ, ਬੋਬੀ ਕੋਟਲੀ ਤੇ ਵਰਕਰ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸੋਨ ਤਗਮਾ ਜੇਤੂ ਜਗਜੋਤ ਸਿੰਘ ਤੇ ਬਲਰਾਜ ਸਿੰਘ। 11 ਵੀਂ ਪੰਜਾਬ ਸਟੇਟ ਗਤਕਾ ਚੈਂਪੀਅਨਸ਼ਿਪ ’ਚ ਜਗਜੋਤ ਸਿੰਘ ਤੇ ਬਲਰਾਜ ਸਿ... ਅਗਲੀ ਖ਼ਬਰ ਐੱਸ. ਆਈ. ਆਰ.-2026 ਦੀ ਪ੍ਰਗਤੀ ਦੀ ਸਮੀਖਿਆ ਲਈ ਕੱਲ੍ਹ ਹੁਸ਼ਿਆਰਪੁਰ ਪਹੁੰਚਣਗੇ ਰੋਲ ਆਬਜ਼ਰਵਰ-ਆਸ਼ਿਕਾ ਜੈਨ
Ad Position 24