07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਐਸ. ਆਈ. ਆਰ.-2026 ਤਹਿਤ ਵਿਸ਼ੇਸ਼ ਕੈਂਪਾਂ ਦਾ ਜ਼ਿਲ੍ਹਾ ਚੋਣ ਅਧਿਕਾਰੀ ਨੇ ਲਿਆ ਜਾਇਜ਼ਾ

ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ.

Ad Position 21
repet_subhas-goyals [Copy P29]
ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.)-2026 ਦੇ ਤਹਿਤ ਲਗਾਏ ਗਏ ਪੋਲਿੰਗ ਬੂਥ ’ਤੇ ਪ੍ਰਬੰਧਾਂ ਤੇ ਵੋਟਰ ਰਜਿਸਟਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਂਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ। ਤਸਵੀਰ : ਹਮਸ਼ਾਇਨ ਸਟੂਡੀਓ 07-09-2026
ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਵਿਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.)-2026 ਦੇ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਆਸ਼ਿਕਾ ਜੈਨ ਨੇ ਖ਼ੁਦ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਕੈਂਪਾਂ ਦੇ ਪ੍ਰਬੰਧਾਂ ਤੇ ਵੋਟਰ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਰੀਬ ਇਕ ਦਰਜਨ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ। ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਮੁੱਖ ਉਦੇਸ਼ ਹਰੇਕ ਯੋਗ ਨਾਗਰਿਕ ਦੀ ਵੋਟਰ ਵਜੋਂ ਰਜਿਸਟਰੇਸ਼ਨ ਨੂੰ ਯਕੀਨੀ ਬਣਾਉਣਾ ਤੇ ਵੋਟਰਾਂ ਨੂੰ ਚੋਣਾਂ ਸੰਬੰਧੀ ਵੱਖ-ਵੱਖ ਸੇਵਾਵਾਂ ਇਕੋ ਥਾਂ ’ਤੇ ਉਪਲਬਧ ਕਰਵਾਉਣਾ ਸੀ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਬੂਥ ਲੈਵਲ ਅਧਿਕਾਰੀ (ਬੀ. ਐਲ. ਓ.) ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹੇ। ਯੋਗ ਨਾਗਰਿਕਾਂ ਤੋਂ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਫਾਰਮ ਨੰਬਰ 6, ਫਾਰਮ ਨੰਬਰ 6-ਏ ਤੇ ਫਾਰਮ ਨੰਬਰ 8 ਭਰਵਾਏ ਗਏ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦੌਰਾਨ 18 ਤੋਂ 19 ਸਾਲ ਉਮਰ ਵਰਗ ਦੇ ਨੌਜਵਾਨਾਂ ਨੇ ਵੀ ਵੋਟਰ ਰਜਿਸਟ੍ਰੇਸ਼ਨ ਵਿਚ ਵਿਸ਼ੇਸ਼ ਦਿਲਚਸਪੀ ਦਿਖਾਈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਵਿਸ਼ੇਸ਼ ਕੈਂਪਾਂ ਵਿਚ ਸਹਿਯੋਗ ਲਈ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਬੂਥ ਲੈਵਲ ਏਜੰਟਾਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਐੱਸ. ਡੀ. ਐਮ. ਪਰਮਪ੍ਰੀਤ ਸਿੰਘ, ਚੋਣ ਤਹਿਸੀਲਦਾਰ ਰਮਨਦੀਪ ਕੌਰ ਤੇ ਚੋਣ ਕਾਨੂੰਗੋ ਲਖਬੀਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਹਿ ਨੰਗਲ ਵਿਖੇ 15 ਤੋਲੇ ਸੋਨਾ ਤੇ 50 ਹਜ਼ਾਰ ਰੁਪਏ ਨਕਦੀ ਚੋਰੀ ਅਗਲੀ ਖ਼ਬਰ ਡੂੰਘੇ ਖੱਡੇ ’ਚ ਡਿੱਗਣ ਕਾਰਨ ਵਿਅਕਤੀ ਜ਼ਖ਼ਮੀ
Ad Position 24