ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਡਾ. ਇਸ਼ਾਂਕ ਕੁਮਾਰ।
ਡਾ. ਇਸ਼ਾਂਕ ਕੁਮਾਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਰੋਜ਼ਾਨਾ ਆਪਣੇ ਦਫ਼ਤਰ ਤੇ ਰਿਹਾਇਸ਼ ‘ਤੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ।
ਹੁਸ਼ਿਆਰਪੁਰ, 6 ਸਤੰਬਰ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਵਲੋਂ ਰੋਜ਼ਾਨਾ ਆਪਣੇ ਦਫ਼ਤਰ ਤੇ ਰਿਹਾਇਸ਼ ‘ਤੇ ਹਲਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਇਸ ਸੰਬੰਧੀ ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਲੋਕ ਆਪਣੀਆਂ ਸਮੱਸਿਆਵਾਂ ਤੇ ਮਸਲਿਆਂ ਨੂੰ ਲੈ ਕੇ ਉਨ੍ਹਾਂ ਕੋਲ ਪਹੁੰਚਦੇ ਹਨ ਅਤੇ ਉਹ ਹਰੇਕ ਵਿਅਕਤੀ ਦੀ ਗੱਲ ਨੂੰ ਸੁਣ ਕੇ ਸਮੱਸਿਆਵਾਂ ਦੇ ਹੱਲ ਲਈ ਸੰਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਦੇ ਯਤਨ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਉਨ੍ਹਾਂ ‘ਤੇ ਕੀਤਾ ਵਿਸ਼ਵਾਸ ਉਨ੍ਹਾਂ ਲਈ ਸਿਰਫ਼ ਮਾਣ ਦੀ ਗੱਲ ਨਹੀਂ, ਸਗੋਂ ਇਕ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਲੋਕ ਜਦੋਂ ਬੜੀ ਆਸ ਦੇ ਨਾਲ ਆਪਣੀਆਂ ਸਮੱਸਿਆਵਾਂ ਤੇ ਉਮੀਦਾਂ ਲੈ ਕੇ ਉਨ੍ਹਾਂ ਕੋਲ ਆਉਂਦੇ ਹਨ ਤਾਂ ਉਨ੍ਹਾਂ ਦੀ ਗੱਲ ਸੁਣਨਾ ਅਤੇ ਸਮੱਸਿਆ ਦੇ ਹੱਲ ਲਈ ਹਰ ਸੰਭਵ ਯਤਨ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਰਹਿੰਦੀ ਹੈ।