07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਚੰਡੀਗੜ੍ਹ ਕਿਸਾਨੀ ਧਰਨੇ ’ਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਜ਼ਖ਼ਮੀ

ਰੱਤੇਵਾਲ, 6 ਸਤੰਬਰ (ਅਸ਼ੋਕ ਕੁਮਾਰ ਲੀਲ)-ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਤੋਂ 7 ਸਤੰਬਰ ਤੱਕ ਚੱਲ ਰਹੇ ਕਿਸਾਨੀ ਧਰਨੇ ਵਿਚ ਪੰਜਾਬ ਭਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਆਪਣੇ ਸਾਥੀ ਕਿਸਾਨ, ਮਜ਼ਦੂਰ ਭਰਾਵਾਂ ਨੂੰ ਨਾਲ ਲੈ ਕੇ ਚੰਡੀਗੜ੍ਹ ਪਹੁੰਚੇ ਹੋਏ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਨਵਾਂਸ਼ਹਿਰ ਤੋਂ ਵੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲ ਮਾਜਰਾ ਦੀ ਅਗਵਾਈ ਹੇਠ ਕਿਸਾਨ ਭਰਾਵਾਂ ਦਾ ਇਕ ਵੱਡਾ ਕਾਫ਼ਲਾ ਇਸ ਸ਼ਾਂਤਮਈ ਧਰਨੇ ਵਿਚ ਪਹੁੰਚਿਆ ਹੋਇਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਰੱਤੇਵਾਲ, 6 ਸਤੰਬਰ (ਅਸ਼ੋਕ ਕੁਮਾਰ ਲੀਲ)-ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 1 ਸਤੰਬਰ ਤੋਂ 7 ਸਤੰਬਰ ਤੱਕ ਚੱਲ ਰਹੇ ਕਿਸਾਨੀ ਧਰਨੇ ਵਿਚ ਪੰਜਾਬ ਭਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਆਪਣੇ ਸਾਥੀ ਕਿਸਾਨ, ਮਜ਼ਦੂਰ ਭਰਾਵਾਂ ਨੂੰ ਨਾਲ ਲੈ ਕੇ ਚੰਡੀਗੜ੍ਹ ਪਹੁੰਚੇ ਹੋਏ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਨਵਾਂਸ਼ਹਿਰ ਤੋਂ ਵੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲ ਮਾਜਰਾ ਦੀ ਅਗਵਾਈ ਹੇਠ ਕਿਸਾਨ ਭਰਾਵਾਂ ਦਾ ਇਕ ਵੱਡਾ ਕਾਫ਼ਲਾ ਇਸ ਸ਼ਾਂਤਮਈ ਧਰਨੇ ਵਿਚ ਪਹੁੰਚਿਆ ਹੋਇਆ ਹੈ। ਗੱਲਬਾਤ ਕਰਦਿਆਂ ਹਰਦੀਪ ਸਿੰਘ ਰੈਲ ਮਾਜਰਾ ਜ਼ਿਲ੍ਹਾ ਸਕੱਤਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਦੱਸਿਆ ਕਿ ਬੀਤੇ ਦਿਨ ਸਾਡੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਰੈਲਮਾਜਰਾ ਨੂੰ ਇਸ ਧਰਨੇ ਦੌਰਾਨ ਇਕ ਸਕਾਰਪੀਓ ਗੱਡੀ ਨੇ ਸੜਕ ’ਤੇ ਜਾਂਦਿਆਂ ਅਚਾਨਕ ਆਪਣੀ ਲਪੇਟ ਵਿਚ ਲੈ ਲਿਆ, ਜਿਸ ਵਿਚ ਸੰਤੋਖ ਸਿੰਘ ਰੈਲਮਾਜਰਾ ਦੇ ਪੈਰ ’ਤੇ ਗੱਡੀ ਚੜ੍ਹਨ ਕਰਕੇ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਦਿੱਤੀ ਗਈ। ਖੁਸ਼ਕਿਸਮਤੀ ਨਾਲ ਪ੍ਰਧਾਨ ਸਾਹਿਬ ਦੀ ਜਾਨ ਵਾਲ-ਵਾਲ ਬਚ ਗਈ ਤੇ ਪੈਰ ਦੀ ਹੱਡੀ ਟੁੱਟਣ ਤੋਂ ਬਚਾਅ ਰਿਹਾ। ਡਾਕਟਰਾਂ ਵਲੋਂ ਉਨ੍ਹਾਂ ਨੂੰ ਅਰਾਮ ਕਰਨ ਲਈ ਕਿਹਾ, ਜਿਸ ਕਰਕੇ ਹੁਣ ਉਹ ਆਪਣੇ ਘਰ ਪਿੰਡ ਰੈਲਮਾਜਰਾ ਵਿਖੇ ਅਰਾਮ ਕਰ ਰਹੇ ਹਨ। ਪੱਤਰਕਾਰਾਂ ਨੇ ਪ੍ਰਧਾਨ ਸੰਤੋਖ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ ਤਾਂ ਉਨ੍ਹਾਂ ਦੱਸਿਆ ਕਿ ਮੈਂ ਚੜ੍ਹਦੀ ਕਲਾ ਵਿਚ ਹਾਂ ਅਤੇ ਠੀਕ ਹੋਣ ਤੋਂ ਬਾਅਦ ਆਪਣੀ ਕਿਸਾਨੀ ਜਥੇਬੰਦੀ ਦੇ ਹਰ ਕੰਮ ਵਿਚ ਵੱਧ ਚੜ੍ਹ ਕੇ ਹਿੱਸਾ ਲਵਾਂਗਾ।
Ad Position 22
No active advertisement
ਪਿਛਲੀ ਖ਼ਬਰ ਬਾਲੋਂ ਦੇ ਵਿਸ਼ਾਲ ਛਿੰਝ ਮੇਲੇ ’ਚ ਪੰਜਾਬ ਦੇ ਨਾਮੀ ਪਹਿਲਵਾਨਾਂ ਨੇ ਕੁਸ਼ਤੀਆਂ ਦੇ ਜੌਹਰ ਵਿਖਾਏ ਅਗਲੀ ਖ਼ਬਰ ਆਕਸਫੋਰਡ ਵਰਲਡ ਸਕੂਲ ਵਿਚ ਅਧਿਆਪਕ ਦਿਵਸ ਮਨਾਇਆ
Ad Position 24