06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭਾਈ ਸੰਗਤ ਸਿੰਘ ਖ਼ਲਸਾ ਕਾਲਜ ਬੰਗਾ ਵਿਖੇ ਅਧਿਆਪਕ ਦਿਵਸ ਮਨਾਇਆ

ਬੰਗਾ, 6 ਸਤੰਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਅਧਿਆਪਕ ਦਿਵਸ ਉਤਸ਼ਾਹ ਤੇ ਸਤਿਕਾਰ ਸਹਿਤ ਮਨਾਇਆ। ਇਹ ਦਿਵਸ ਭਾਰਤ ਦੇ ਮਹਾਨ ਵਿਦਵਾਨ, ਸਿੱਖਿਆ ਸ਼ਾਸਤਰੀ ਤੇ ਸਾਬਕਾ ਰਾਸ਼ਟਰਪਤੀ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਬੰਗਾ, 6 ਸਤੰਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਅਧਿਆਪਕ ਦਿਵਸ ਉਤਸ਼ਾਹ ਤੇ ਸਤਿਕਾਰ ਸਹਿਤ ਮਨਾਇਆ। ਇਹ ਦਿਵਸ ਭਾਰਤ ਦੇ ਮਹਾਨ ਵਿਦਵਾਨ, ਸਿੱਖਿਆ ਸ਼ਾਸਤਰੀ ਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਸਮਰਪਿਤ ਹੁੰਦਾ ਹੈ। ਇਸ ਮੌਕੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਸਮਾਜ ਦੇ ਨਿਰਮਾਣ ਵਿਚ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਨੂੰ ਯਾਦ ਕੀਤਾ। ਸਮਾਗਮ ਦੌਰਾਨ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਉਨ੍ਹਾਂ ਦੇ ਸਮਰਪਣ ਦੀ ਭਾਵਨਾ ਨੂੰ ਉਜਾਗਰ ਕਰਦਿਆਂ ਵੱਖ-ਵੱਖ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਦਾ ਫਰਜ਼ ਕੇਵਲ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਵਿਚ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਆਪਣੇ ਫਰਜ਼ਾਂ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਗਈ ਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਸ਼ੇਰਗਿੱਲ ਅਕੈਡਮੀ ਤੇ ਮੈਪਲ ਬਿਅਰ ਸਕੂਲ ਮੁਕੰਦਪੁਰ ਵਿਖੇ ਜਨਮ ਅਸ਼ਟਮੀ ਤੇ ਅਧਿਆਪਕ ਦਿਵਸ ਮਨਾਏ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਇਲਾਕਾ ਬੰਗਾ ਦਾ ਜਥਾ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਹੋਣ ਸਮੇਂ। ਕਿਰਤੀ ਕਿਸਾਨ ਯੂਨੀਅਨ ਦਾ ਜ...
Ad Position 24