06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ਼ੇਰਗਿੱਲ ਅਕੈਡਮੀ ਤੇ ਮੈਪਲ ਬਿਅਰ ਸਕੂਲ ਮੁਕੰਦਪੁਰ ਵਿਖੇ ਜਨਮ ਅਸ਼ਟਮੀ ਤੇ ਅਧਿਆਪਕ ਦਿਵਸ ਮਨਾਏ

ਮੁਕੰਦਪੁਰ, 6 ਸਤੰਬਰ (ਅਮਰੀਕ ਸਿੰਘ ਢੀਂਡਸਾ)-ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬਿਅਰ ਕੈਨੇਡੀਅਨ ਸਕੂਲ ਮੁਕੰਦਪੁਰ ਵਿਖੇ ਜਨਮ ਅਸ਼ਟਮੀ ਤੇ ਅਧਿਆਪਕ ਦਿਵਸ ਵਿਦਿਆਰਥੀਆਂ ਤੇ ਸਮੂਹ ਅਧਿਆਪਕਾਂ ਵਲੋਂ ਸ਼ਰਧਾ ਸਹਿਤ ਮਨਾਇਆ। ਇਸ ਮੌਕੇ ਪ੍ਰੋਗਰਾਮ ਦਾ ਆਗਾਜ਼ ਸ਼ਬਦ ਦੁਆਰਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਮੁਕੰਦਪੁਰ, 6 ਸਤੰਬਰ (ਅਮਰੀਕ ਸਿੰਘ ਢੀਂਡਸਾ)-ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬਿਅਰ ਕੈਨੇਡੀਅਨ ਸਕੂਲ ਮੁਕੰਦਪੁਰ ਵਿਖੇ ਜਨਮ ਅਸ਼ਟਮੀ ਤੇ ਅਧਿਆਪਕ ਦਿਵਸ ਵਿਦਿਆਰਥੀਆਂ ਤੇ ਸਮੂਹ ਅਧਿਆਪਕਾਂ ਵਲੋਂ ਸ਼ਰਧਾ ਸਹਿਤ ਮਨਾਇਆ। ਇਸ ਮੌਕੇ ਪ੍ਰੋਗਰਾਮ ਦਾ ਆਗਾਜ਼ ਸ਼ਬਦ ਦੁਆਰਾ ਕੀਤਾ। ਵਿਦਿਆਰਥੀਆਂ ਵਲੋਂ ਕਵਿਤਾ ਉਚਾਰਣ, ਭਾਸ਼ਨ, ਗੀਤ, ਡਾਂਸ ਰਾਹੀਂ ਸ੍ਰੀ ਕ੍ਰਿਸ਼ਨ ਭਗਵਾਨ ਦੀ ਮਹਿਮਾ ਬਿਆਨ ਕੀਤੀ ਗਈ। ਰਾਧਾ-ਕ੍ਰਿਸ਼ਨ ਬਣੇ ਹੋਏ ਛੋਟੇ-ਛੋਟੇ ਵਿਦਿਆਰਥੀ ਬਹੁਤ ਸੋਹਣੇ ਲੱਗ ਰਹੇ ਸਨ। ਇਸ ਮੌਕੇ ਅਧਿਆਪਕ ਦਿਵਸ ਮਨਾਉਂਦਿਆਂ ਵਿਦਿਆਰਥੀਆਂ ਵਲੋਂ ਕਵਿਤਾ ਉਚਾਰਣ, ਸਮੂਹ-ਗਾਨ ਤੇ ਭਾਸ਼ਨਾਂ ਰਾਹੀਂ ਸਮਾਜ ਦੇ ਨਿਰਮਾਤਾ ਅਧਿਆਪਕਾਂ ਦੇ ਬਹੁਮੁੱਲੇ ਯੋਗਦਾਨ ਨੂੰ ਬਿਆਨ ਕੀਤਾ। ਅੰਤ ਵਿਚ ਸਕੂਲ ਪ੍ਰਿੰਸੀਪਲ ਭੁਪਿੰਦਰ ਸਿੰਘ ਨੇ ਇਸ ਦਿਨ ਦੀ ਵਧਾਈ ਦਿੰਦਿਆਂ ਅਗਲੇਰੇ ਪੜਾਵਾਂ ਲਈ ਪ੍ਰੇਰਿਆ। ਇਸ ਮੌਕੇ ਸਮੂਹ ਵਿਦਿਆਰਥੀ ਤੇ ਸਟਾਫ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਭਾਈ ਸੰਗਤ ਸਿੰਘ ਖ਼ਲਸਾ ਕਾਲਜ ਬੰਗਾ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24