06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਕੇ. ਵੀ. ਕੇ. ਲੰਗੜੋਆ ਵਿਖੇ ‘ਰਾਸ਼ਟਰੀ ਪੋਸ਼ਣ ਮਹੀਨਾ’ ਮਨਾਇਆ

ਨਵਾਂਸ਼ਹਿਰ, 6 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ‘ਰਾਸ਼ਟਰੀ ਪੋਸ਼ਣ ਮਹੀਨਾ’ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ। ਸਮਾਗਮ ਵਿਚ ਇਲਾਕੇ ਦੇ 22 ਸਿਖਿਆਰਥੀਆਂ ਨੇ ਭਾਗ ਲਿਆ।

Ad Position 21
repet_subhas-goyals [Copy P29]
ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਸਿਖਿਆਰਥੀ। 07-09-2026
ਨਵਾਂਸ਼ਹਿਰ, 6 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵਿਖੇ ‘ਰਾਸ਼ਟਰੀ ਪੋਸ਼ਣ ਮਹੀਨਾ’ ਉਤਸ਼ਾਹ ਪੂਰਵਕ ਢੰਗ ਨਾਲ ਮਨਾਇਆ। ਸਮਾਗਮ ਵਿਚ ਇਲਾਕੇ ਦੇ 22 ਸਿਖਿਆਰਥੀਆਂ ਨੇ ਭਾਗ ਲਿਆ। ਡਾ. ਪਰਦੀਪ ਕੁਮਾਰ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕੇ. ਵੀ. ਕੇ. ਦੀ ਰਹਿਨੁਮਾਈ ਹੇਠ ਹੋਏ ਸਮਾਗਮ ਦਾ ਮੁੱਖ ਮਕਸਦ ਆਮ ਲੋਕਾਂ ਵਿਚ ਪੋਸ਼ਣ ਤੇ ਮਾਨਵ ਸਿਹਤ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਸਮਾਗਮ ਦੌਰਾਨ ਡਾ. ਰਾਜਿੰਦਰ ਕੌਰ, ਸਹਾਇਕ ਪ੍ਰੋਫੈਸਰ (ਹੋਮ ਸਾਇੰਸ) ਨੇ ‘ਨਿਊਟ੍ਰੀਸ਼ਨ ਦੀ ਸ਼ਕਤੀ ਨੂੰ ਪਛਾਣੋ’ ਵਿਸ਼ੇ ’ਤੇ ਵਿਸਥਾਰਪੂਰਵਕ ਤਕਨੀਕੀ ਭਾਸ਼ਣ ਦਿੱਤਾ। ਉਨ੍ਹਾਂ ਨੇ ਔਰਤਾਂ ਅਤੇ ਬੱਚਿਆਂ ਲਈ ਜ਼ਰੂਰੀ ਮੈਕਰੋ ਤੇ ਮਾਈਕ੍ਰੋ ਨਿਊਟ੍ਰੀਐਂਟਸ ਦੀ ਅਹਿਮੀਅਤ ਬਾਰੇ ਚਾਨਣਾ ਪਾਇਆ। ਇਸ ਦੇ ਨਾਲ ਹੀ, ਉਨ੍ਹਾਂ ਨੇ ਘਰ ਵਿਚ ਤਿਆਰ ਕੀਤੇ ਜਾਣ ਵਾਲੇ ਪੌਸ਼ਟਿਕ ਅਤੇ ਸਿਹਤਮੰਦ ਡ੍ਰਿੰਕਸ ਜਿਵੇਂ ਕਿ ਪ੍ਰੋਟੀਨ-ਰਿਚ ਸੱਤੂ ਦਾ ਠੰਢਾ ਸ਼ਰਬਤ ਅਤੇ ਮਿਲਟਸ ਆਧਾਰਿਤ ਪੌਸ਼ਟਿਕ ਸ਼ਰਬਤ ਬਣਾਉਣ ਦੀਆਂ ਵਿਧੀਆਂ ਦੀ ਪ੍ਰੈਕਟੀਕਲ ਜਾਣਕਾਰੀ ਵੀ ਦਿੱਤੀ । ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਡਾ. ਕੁਲਦੀਪ ਸਿੰਘ ਤੇ ਮੈਡਮ ਪਰਮਵੀਰ ਕੌਰ ਨੇ ਵੀ ਵਿਸ਼ੇਸ਼ ਸ਼ਿਰਕਤ ਕੀਤੀ। ਉਨ੍ਹਾਂ ਨੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਰੋਜ਼ਾਨਾ ਖੁਰਾਕ ਵਿਚ ਸੰਤੁਲਿਤ ਪੋਸ਼ਣ, ਘਰੇਲੂ ਬਗੀਚੀ ਤੇ ਰਸਾਇਣ-ਮੁਕਤ ਪੌਸ਼ਟਿਕ ਖੁਰਾਕ ਦੀ ਵਰਤੋਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਸਮਾਗਮ ਦੇ ਅੰਤ ਵਿਚ ਡਾ. ਰਾਜਿੰਦਰ ਕੌਰ, ਸਹਾਇਕ ਪ੍ਰੋਫੈਸਰ (ਹੋਮ ਸਾਇੰਸ) ਨੇ ਆਏ ਹੋਏ ਸਮੂਹ ਸਿਖਿਆਰਥੀਆਂ, ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੇ ਸਿਖਿਆਰਥੀਆਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਵਿਦਿਆਰਥੀਆਂ ਨੂੰ ਟੈਟਨਸ ਦੇ ਟੀਕੇ ਲਗਾਏ ਅਗਲੀ ਖ਼ਬਰ ਡਿਪਲੋਮਾ ਦੇ ਦੂਸਰੇ ਸਾਲ ਦੇ ਹੋਣਹਾਰ ਵਿਦਿਆਰਥੀ ਸਿਮਰਨਜੀਤ ਕੌਰ, ਹਨੀ ਕੁਮਾਰੀ, ਸੋਨੀਆ ਬੰਗਾ। ਕੇ. ਸੀ. ਫਾਰਮੇਸੀ ਕਾਲਜ...
Ad Position 24