ਖੰਨਾ ਨੇ ਪਾਕਿਸਤਾਨ ’ਚ ਮਦਰੱਸੇ ਦਾ ਰਸਤਾ ਬਣਾਉਣ ਲਈ ਤੋੜੇ ਗਏ ਮੰਦਰ ਦਾ ਮੁੱਦਾ ਵਿਦੇਸ਼ ਮੰਤਰਾਲੇ ਕੋਲ ਚੁੱਕਿਆ
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਸਾਬਕਾ ਸੰਸਦ ਮੈਂਬਰ ਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਵਿਨਾਸ਼ ਰਾਏ ਖੰਨਾ ਨੇ ਪਾਕਿਸਤਾਨ ’ਚ ਕਥਿਤ ਤੌਰ ’ਤੇ ਮਦਰਸੇ ਦਾ ਰਸਤਾ ਬਣਾਉਣ ਲਈ 100 ਸਾਲ ਪੁਰਾਣੇ ਹਿੰਦੂ ਮੰਦਰ ਨੂੰ ਤੋੜੇ ਜਾਣ ਦੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਮਾਮਲੇ ਨੂੰ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਚੁੱਕਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪਾਕਿਸਤਾਨ ’ਚ ਘੱਟ ਗਿਣਤੀ ਹਿੰਦੂਆਂ ਦੇ ਧਾਰਮਿਕ ਥਾਵਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਅਤੇ ਮੰਦਰ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰਨ ਤੇ ਮੰਦਰ ਦੇ ਮੁੜ ਨਿਰਮਾਣ ਲਈ ਪਾਕਿਸਤਾਨ ਸਰਕਾਰ ਕੋਲ ਸਖ਼ਤੀ ਨਾਲ ਮਾਮਲਾ ਚੁੱਕਿਆ ਜਾਵੇ।
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਸਾਬਕਾ ਸੰਸਦ ਮੈਂਬਰ ਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਅਵਿਨਾਸ਼ ਰਾਏ ਖੰਨਾ ਨੇ ਪਾਕਿਸਤਾਨ ’ਚ ਕਥਿਤ ਤੌਰ ’ਤੇ ਮਦਰਸੇ ਦਾ ਰਸਤਾ ਬਣਾਉਣ ਲਈ 100 ਸਾਲ ਪੁਰਾਣੇ ਹਿੰਦੂ ਮੰਦਰ ਨੂੰ ਤੋੜੇ ਜਾਣ ਦੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਮਾਮਲੇ ਨੂੰ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਚੁੱਕਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪਾਕਿਸਤਾਨ ’ਚ ਘੱਟ ਗਿਣਤੀ ਹਿੰਦੂਆਂ ਦੇ ਧਾਰਮਿਕ ਥਾਵਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਅਤੇ ਮੰਦਰ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਦੀ ਗੰਭੀਰਤਾ ਨਾਲ ਜਾਂਚ ਕਰਨ ਤੇ ਮੰਦਰ ਦੇ ਮੁੜ ਨਿਰਮਾਣ ਲਈ ਪਾਕਿਸਤਾਨ ਸਰਕਾਰ ਕੋਲ ਸਖ਼ਤੀ ਨਾਲ ਮਾਮਲਾ ਚੁੱਕਿਆ ਜਾਵੇ। ਉਨ੍ਹਾਂ ਦੱਸਿਆ ਕਿ ਅਖ਼ਬਾਰਾਂ ’ਚ ਛਪੀਆਂ ਖ਼ਬਰਾਂ ’ਚ ਅਨੁਸਾਰ ਪਾਕਿਸਤਾਨ ਪੰਜਾਬ ਦੇ ਸਿਰਾਜ਼ ਪਿੰਡ ਨਾਰੋਵਾਲ ’ਚ ਲਗਪਗ 100-125 ਸਾਲ ਪੁਰਾਣੇ ਮੰਦਰ ਨੂੰ ਮਦਰਸੇ ਦਾ ਰਸਤਾ ਬਣਾਉਣ ਲਈ ਤੋੜਿਆ ਗਿਆ ਹੈ। ਇਸ ਦੌਰਾਨ ਸਥਾਨਕ ਹਿੰਦੂ ਸੰਗਠਨਾਂ ਨੇ ਇਸਦਾ ਮੁੜ ਨਿਰਮਾਣ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।