08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ 10 ਨੂੰ ਹੋਵੇਗਾ ਮੈਗਾ ਈਵੈਂਟ-ਓਇਸ਼ੀ ਮੰਡਲ

ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-18-19 ਸਾਲ ਉਮਰ ਵਰਗ ਦੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਉਨ੍ਹਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਰਿਆਤ-ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ 10 ਸਤੰਬਰ ਨੂੰ ਸਵੇਰੇ 11 ਵਜੇ ਕਰਵਾਏ ਜਾਣ ਵਾਲੇ ਮੈਗਾ ਈਵੈਂਟ ਦੀਆਂ ਤਿਆਰੀਆਂ ਸੰਬੰਧੀ ਰਿਆਤ-ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਓ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-18-19 ਸਾਲ ਉਮਰ ਵਰਗ ਦੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ ਅਤੇ ਉਨ੍ਹਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਰਿਆਤ-ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ 10 ਸਤੰਬਰ ਨੂੰ ਸਵੇਰੇ 11 ਵਜੇ ਕਰਵਾਏ ਜਾਣ ਵਾਲੇ ਮੈਗਾ ਈਵੈਂਟ ਦੀਆਂ ਤਿਆਰੀਆਂ ਸੰਬੰਧੀ ਰਿਆਤ-ਬਾਹਰਾ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਓ. ਐੱਸ. ਡੀ. (ਸ਼ਹਿਰੀ ਮਾਮਲੇ) ਓਇਸ਼ੀ ਮੰਡਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਐੱਸ. ਡੀ. ਐਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ ਵੀ ਮੌਜੂਦ ਸਨ। ਮੀਟਿੰਗ ਦੌਰਾਨ ਓ. ਐੱਸ. ਡੀ. ਓਇਸ਼ੀ ਮੰਡਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਤੇ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਨੌਜਵਾਨਾਂ ਦੀ ਵੋਟਰ ਰਜਿਸਟਰੇਸ਼ਨ ਦੀ ਸਥਿਤੀ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਯੋਗ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਅਤੇ ਉਨ੍ਹਾਂ ਨੂੰ ਵੋਟ ਪਾਉਣ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਜਾਵੇ। ਮੀਟਿੰਗ ਦੌਰਾਨ ਓਇਸ਼ੀ ਮੰਡਲ ਨੇ 10 ਸਤੰਬਰ ਨੂੰ ਹੋਣ ਵਾਲੇ ਮੈਗਾ ਈਵੈਂਟ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਮੀਟਿੰਗ ’ਚ ਚੋਣ ਤਹਿਸੀਲਦਾਰ ਰਮਨਦੀਪ ਕੌਰ, ਸਵੀਪ ਨੋਡਲ ਅਫ਼ਸਰ ਅੰਕੁਰ ਸ਼ਰਮਾ ਸਮੇਤ ਸਬੰਧਿਤ ਅਧਿਕਾਰੀ ਮੌਜੂਦ ਸਨ। ਇਸ ਤੋਂ ਇਲਾਵਾ ਸਰਕਾਰੀ ਕਾਲਜ ਹੁਸ਼ਿਆਰਪੁਰ, ਵੱਖ-ਵੱਖ ਤਕਨੀਕੀ ਤੇ ਉੱਚ ਸਿੱਖਿਆ ਸੰਸਥਾਵਾਂ ਅਤੇ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਸਵੀਪ ਅਧਿਕਾਰੀਆਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿਚ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਹਾਜੀਪੁਰ ਪੁਲਿਸ ਵਲੋਂ ਨੰਬਰਦਾਰ ਦੇ ਹੋਏ ਕਤਲ ਦੇ ਸੰਬੰਧ ਭਤੀਜੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਛਿੰਝ ਮੇਲੇ ਦੌਰਾਨ ਮੋਟਰਸਾਈਕਲ ਚੋਰੀ ਤੇ ਵਿਅਕਤੀ ਦੀ ਜੇਬ ’ਚੋਂ ਬਟੂਆ ਕੱਢਣ ਵਾਲਾ ਕਾਬੂ
Ad Position 24