08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਲੋਕਾਂ ਨੂੰ ਸਵਾਈਨ ਫਲੂ ਤੋਂ ਬਚਾਅ ਲਈ ਕੀਤਾ ਜਾਗਰੂਕ

ਟਾਂਡਾ ਉੜਮੁੜ, 7 ਸਤੰਬਰ (ਭਗਵਾਨ ਸਿੰਘ ਸੈਣੀ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ, ਟਾਂਡਾ ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਟਾਂਡਾ ਉੜਮੁੜ, 7 ਸਤੰਬਰ (ਭਗਵਾਨ ਸਿੰਘ ਸੈਣੀ)-ਸਿਵਲ ਸਰਜਨ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ, ਟਾਂਡਾ ਡਾ. ਜਤਿੰਦਰ ਸਿੰਘ ਗਿੱਲ ਅਤੇ ਡਾ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਲੋਕਾਂ ਨੂੰ ਸਵਾਈਨ ਫਲੂ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਲੋਕਾਂ ਨੂੰ ਬਿਮਾਰੀ ਦੇ ਲੱਛਣਾਂ ਦੀ ਪਛਾਣ, ਇਸ ਤੋਂ ਬਚਾਅ ਦੇ ਤਰੀਕਿਆਂ ਤੇ ਸਿਹਤ ਸੰਬੰਧੀ ਜ਼ਰੂਰੀ ਸਾਵਧਾਨੀਆਂ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਸਵਾਈਨ ਫਲੂ ਇਕ ਵਾਇਰਲ ਬਿਮਾਰੀ ਹੈ, ਜਿਸ ਦੇ ਲੱਛਣ ਆਮ ਜ਼ੁਕਾਮ ਤੇ ਬੁਖ਼ਾਰ ਵਰਗੇ ਹੋ ਸਕਦੇ ਹਨ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਬੁਖ਼ਾਰ, ਖੰਘ, ਜ਼ੁਕਾਮ, ਗਲੇ ਵਿਚ ਦਰਦ, ਸਰੀਰ ਵਿਚ ਦਰਦ, ਕਮਜ਼ੋਰੀ ਜਾਂ ਸਾਹ ਲੈਣ ਵਿਚ ਤਕਲੀਫ਼ ਵਰਗੇ ਲੱਛਣ ਹੋਣ ਦੀ ਸੂਰਤ ਵਿਚ ਲਾਪ੍ਰਵਾਹੀ ਨਾ ਕੀਤੀ ਜਾਵੇ। ਅਜਿਹੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਕੇ ਡਾਕਟਰੀ ਜਾਂਚ ਅਤੇ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਿਮਾਰੀ ਦੇ ਲੱਛ ਣ ਹੋਣ ’ਤੇ ਆਪਣੇ ਆਪ ਦਵਾਈ ਲੈਣ ਦੀ ਬਜਾਏ ਯੋਗ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ, ਬਜ਼ੁਰਗਾਂ, ਗਰਭਵਤੀ ਮਹਿਲਾਵਾਂ ਅਤੇ ਪਹਿਲਾਂ ਤੋਂ ਕਿਸੇ ਬਿਮਾਰੀ ਨਾਲ ਪੀੜਤ ਵਿਅਕਤੀਆਂ ਨੂੰ ਆਪਣੀ ਸਿਹਤ ਪ੍ਰਤੀ ਵਧੇਰੇ ਸਾਵਧਾਨ ਰਹਿਣਾ ਚਾਹੀਦਾ ਹੈ। ਲੋਕਾਂ ਨੂੰ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ’ਤੇ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ ਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ’ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਗਈ। ਡਾ. ਜਤਿੰਦਰ ਸਿੰਘ ਗਿੱਲ ਅਤੇ ਡਾ. ਹਰਪ੍ਰੀਤ ਸਿੰਘ ਨੇ ਕਿਹਾ ਕਿ ਸਵਾਈਨ ਫਲੂ ਤੋਂ ਘਬਰਾਉਣ ਦੀ ਬਜਾਏ ਸਮੇਂ ਸਿਰ ਸਾਵਧਾਨੀ ਅਤੇ ਡਾਕਟਰੀ ਸਲਾਹ ਅਪਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ, ਨਿੱਜੀ ਸਫ਼ਾਈ ਅਤੇ ਸਮੇਂ-ਸਿਰ ਇਲਾਜ ਰਾਹੀਂ ਇਸ ਬਿਮਾਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਰੈਲੀ ਸੰਬੰਧੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਅਹੁਦੇਦਾਰਾਂ ਦੀ ਮੀਟਿੰਗ ਅਗਲੀ ਖ਼ਬਰ ਭਾਜਪਾ ਨੇਤਾ ਸੁਸ਼ੀਲ ਪਿੰਕੀ ਵਲੋਂ ਪਿੰਡ ਪੱਤੀ ਬਲਾਮ ਵਿਖੇ ਵਰਕਰਾਂ ਨਾਲ ਮੀਟਿੰਗ
Ad Position 24