08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਆਸ਼ਾ ਵਰਕਰ ਤੇ ਫੈਸਿਲਿਟੇਟਰ ਵਰਕਰਾਂ ਨੇ ਮੰਗਾਂ ਸੰਬੰਧੀ ਐੱਸ. ਐਮ. ਓ. ਬੁੱਢਾਬੜ ਨੂੰ ਸੌਂਪਿਆ ਮੰਗ ਪੱਤਰ

ਭੰਗਾਲਾ, 7 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਆਸ਼ਾ ਵਰਕਰਾਂ ਤੇ ਫੈਸਿਲਿਟੇਟਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ-ਪੱਤਰ ਐੱਸ. ਐਮ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਭੰਗਾਲਾ, 7 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-ਆਸ਼ਾ ਵਰਕਰਾਂ ਤੇ ਫੈਸਿਲਿਟੇਟਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਕ ਮੰਗ-ਪੱਤਰ ਐੱਸ. ਐਮ. ਓ. ਬੁੱਢਾਬੜ ਰਾਹੀਂ ਡਾਇਰੈਕਟਰ ਐਨ. ਐੱਚ. ਐਮ. ਪੰਜਾਬ ਚੰਡੀਗੜ੍ਹ ਨੂੰ ਭੇਜਿਆ। ਇਸ ਮੌਕੇ ਯੂਨੀਅਨ ਦੀ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਸ਼ਾ ਵਰਕਰਾਂ ਤੇ ਫੈਸੀਲਿਟੇਟਰ ਵਰਕਰਾਂ ਪੰਜਾਬ ਅੰਦਰ ਸਰਕਾਰ ਤੇ ਸਿਹਤ ਵਿਭਾਗ ਦੀਆਂ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਰਹੀਆਂ ਹਨ ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਮੌਜੂਦਾ ਸਰਕਾਰ ਵਲੋਂ ਵੀ ਪਿਛਲੀਆਂ ਸਰਕਾਰਾਂ ਵਾਂਗ ਇਨ੍ਹਾਂ ਵਰਕਰਾਂ ਦੀਆਂ ਮੰਗਾਂ ਨੂੰ ਹੱਲ ਕਰਨ ਦਾ ਕੋਈ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਸੱਤਾ ਵਿਚ ਆਉਣ ਤੋਂ ਪਹਿਲਾਂ ‘ਆਪ’ ਸਰਕਾਰ ਵਲੋਂ ਮੰਗਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਕਿ ਪਰ ਸੱਤਾ ’ਤੇ ਕਾਬਜ਼ ਹੋਣ ਤੋਂ ਬਾਅਦ ਮੰਗਾਂ ਦਾ ਕੋਈ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਮੁੱਖ ਮੰਤਰੀ ਪੰਜਾਬ ਵਲੋਂ ਵਰਕਰਾਂ ਨੂੰ ਮੀਟਿੰਗ ਤੱਕ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਜੇਕਰ ਸਾਡੀਆਂ ਮੰਗਾਂ ਦਾ ਹੱਲ ਨਾ ਹੋਇਆ ਤਾਂ ਮਿਤੀ 8 ਸਤੰਬਰ ਤੋਂ 18 ਸਤੰਬਰ 2026 ਤੱਕ ਹੜਤਾਲ ਕਰਕੇ ਕੰਮ ਦਾ ਬਾਈਕਾਟ ਕੀਤਾ ਜਾਵੇਗਾ। ਇਸ ਦੌਰਾਨ ਕੰਮ ਵਿਚ ਰੁਕਾਵਟ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਤੇ ਫੈਸੀਲਿਟੇਟਰਾਂ ਨੂੰ ਘੱਟੋ-ਘੱਟ ਉਜਰਤ ਦੇ ਘੇਰੇ ਅੰਦਰ ਲਿਆਂਦਾ ਜਾਵੇ, ਕੱਟੇ ਹੋਏ ਇੰਨਸੈਨਟਿਵਾਂ ਨੂੰ ਮੁੜ ਬਹਾਲ ਕੀਤਾ ਜਾਵੇ, ਆਸ਼ਾ ਵਰਕਰਾਂ ਤੇ ਫੈਸਸਿਲੀਟੇਟਰਾਂ ਦੀ ਹਾਜ਼ਰੀ ਰਜਿਸਟਰ ’ਤੇ ਯਕੀਨੀ ਬਣਾਈ ਜਾਵੇ, ਮੁਫ਼ਤ ਸਿਹਤ ਸਹੂਲਤਾਂ ਦਿੱਤੀਆਂ ਜਾਣ, ਸੇਵਾ ਮੁਕਤ ਵਰਕਰਾਂ ਨੂੰ ਮਾਨ ਸਨਮਾਨ ਦੇ ਤੌਰ ’ਤੇ 5 ਲੱਖ ਰੁਪਏ ਦਿੱਤੇ ਜਾਣ, ਸੇਵਾ ਮੁਕਤੀ ਤੋਂ ਬਾਅਦ 5 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਣ ਤੋਂ ਇਲਾਵਾ 7 ਤਾਰੀਖ਼ ਤੱਕ ਤਨਖ਼ਾਹ ਦੇਣੀ ਯਕੀਨੀ ਬਣਾਇਆ ਜਾਵੇ। ਇਸ ਮੌਕੇ ਸੁਖਵਿੰਦਰ ਕੌਰ, ਸੰਤੋਸ਼ ਕੁਮਾਰੀ, ਰਜਨੀ ਦੇਵੀ, ਕਮਲਜੀਤ ਕੌਰ, ਕਮਲੇਸ਼ ਕੁਮਾਰੀ, ਬਲਵਿੰਦਰ ਕੌਰ, ਮਧੂ, ਸੀਮਾ ਦੇਵੀ, ਪਵਨ ਕੁਮਾਰੀ, ਨੀਲਮ ਰਾਣੀ, ਵੀਨਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਨਣਹਾਨਾ ’ਚ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ’ਚ ਸਮਾਗਮ ਅੱਜ ਤੋਂ ਅਗਲੀ ਖ਼ਬਰ ਰਾਜਨੀਤਕ ਸਵਾਰਥ ਲਈ ਨਿਆਂਪਾਲਿਕਾ ’ਤੇ ਦਬਾਅ ਬਣਾਉਣ ਦੀ ਪ੍ਰਥਾ ਲੋਕਤੰਤਰ ਲਈ ਘਾਤਕ-ਸੂਦ
Ad Position 24