ਕਿਸਾਨ ਜਥੇਬੰਦੀਆਂ ਨੇ ਮੰਗਾਂ ਸੰਬੰਧੀ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਭੇਜੇ
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਕਿਸਾਨ ਸਭਾ ਦੇ ਸੱਦੇ ’ਤੇ ਕਿਸਾਨ ਸਭਾ ਤਹਿਸੀਲ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਤੇ ਖੇਤ ਮਜ਼ਦੂਰ ਯੂਨੀਅਨ ਦਾ ਵਫ਼ਦ ਐੱਸ. ਡੀ.
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਕਿਸਾਨ ਸਭਾ ਦੇ ਸੱਦੇ ’ਤੇ ਕਿਸਾਨ ਸਭਾ ਤਹਿਸੀਲ ਹੁਸ਼ਿਆਰਪੁਰ ਦੇ ਅਹੁਦੇਦਾਰਾਂ ਤੇ ਖੇਤ ਮਜ਼ਦੂਰ ਯੂਨੀਅਨ ਦਾ ਵਫ਼ਦ ਐੱਸ. ਡੀ. ਐਮ. ਪਰਮਪ੍ਰੀਤ ਸਿੰਘ ਨੂੰ ਮਿਲਿਆ ਅਤੇ ਉਨ੍ਹਾਂ ਰਾਹੀਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਭੇਜੇ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਕਿ ਅਮਰੀਕਾ ਨਾਲ ਭਾਰਤ ਦਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ, ਕਿਉਂਕਿ ਇਸ ਨਾਲ ਕਿਸਾਨੀ ਦੇ ਸਹਾਇਕ ਧੰਦਿਆਂ ਉੱਪਰ ਬਹੁਤ ਮਾੜਾ ਅਸਰ ਪਵੇਗਾ ਅਤੇ ਕਿਸਾਨ ਦੀ ਆਰਥਿਕਤਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ ਅਤੇ ਪਿੰਡਾਂ ਦੇ ਮਜ਼ਦੂਰਾਂ ਦੇ ਰੁਜ਼ਗਾਰ ਉੱਪਰ ਮਾੜਾ ਅਸਰ ਪਾਉਂਦਿਆਂ ਉਨ੍ਹਾਂ ਦਾ ਰੁਜ਼ਗਾਰ ਖੋਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਬਾਰਡਰ ਤੋਂ ਪਾਰ ਜ਼ਮੀਨ ਵਾਲੇ ਕਿਸਾਨਾਂ ਨੂੰ 30 ਹਜ਼ਾਰ ਰੁਪਏ ਮੁਆਵਜ਼ਾ ਦੇਵੇ ਅਤੇ ਪੈਟਰੋਲ, ਡੀਜ਼ਲ ਤੇ ਰਸੋਈ ਗੈੱਸ ਦੀਆਂ ਕੀਮਤਾਂ ਵਿਚ ਕੀਤਾ ਵਾਧਾ ਵਾਪਸ ਲਿਆ ਜਾਵੇ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਤਹਿਸੀਲ ਦੇ ਪ੍ਰਧਾਨ ਸਾਥੀ ਸੰਤੋਖ ਸਿੰਘ ਭੀਲੋਵਾਲ, ਸਕੱਤਰ ਇੰਦਰਪਾਲ ਸਿੰਘ ਅਹਿਰਾਣਾ, ਖੇਤ ਮਜ਼ਦੂਰ ਯੂਨੀਅਨ ਆਗੂ ਗੁਰਮੇਸ਼ ਸਿੰਘ, ਮਹਿੰਦਰ ਸਿੰਘ ਭੀਲੋਵਾਲ, ਤੀਰਥ ਸਿੰਘ, ਸੁਰਜੀਤ ਮਰਨਾਈਆ, ਮਨਦੀਪ ਸਿੰਘ ਕਾਲਾ ਲਹਿਲਾ ਕਲਾਂ ਹਾਜ਼ਰ ਸਨ ।