07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਡੀ. ਏ. ਵੀ. ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਸੰਬੰਧੀ ਸਮਾਗਮ

ਦਸੂਹਾ, 7 ਸਤੰਬਰ (ਭੁੱਲਰ)-ਐਸ. ਵੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਦਸੂਹਾ, 7 ਸਤੰਬਰ (ਭੁੱਲਰ)-ਐਸ. ਵੀ. ਜੇ. ਸੀ. ਡੀ. ਏ. ਵੀ. ਪਬਲਿਕ ਸਕੂਲ ਵਿਚ ਅਧਿਆਪਕ ਦਿਵਸ ਉਤਸ਼ਾਹ ਤੇ ਸਨਮਾਨ ਨਾਲ ਮਨਾਇਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸ੍ਰੀ ਰਾਜਨ ਮਿੱਤਲ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ। ਸਮਾਗਮ ਦੌਰਾਨ ਸਕੂਲ ਵਿਚ ਵੱਖ-ਵੱਖ ਸਭਿਆਚਾਰਕ ਪ੍ਰੋਗਰਾਮ, ਮਨੋਰੰਜਕ ਗਤੀਵਿਧੀਆਂ, ਭਾਸ਼ਨ, ਗੀਤ ਅਤੇ ਅਧਿਆਪਕ ਸਨਮਾਨ ਸਮਾਰੋਹ ਕਰਵਾਏ ਗਏ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ, ਸਤਿਕਾਰ ਅਤੇ ਕ੍ਰਿਤਜਤਾ ਪ੍ਰਗਟ ਕਰਦਿਆਂ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਸਕੂਲ ਦੇ ਸਾਰੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਉਸਾਰੀ, ਮਿਹਨਤ ਤੇ ਸਮਰਪਣ ਨਾਲ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕੀਤੀ ਗਈ। ਇਸ ਵਿਸ਼ੇਸ਼ ਮੌਕੇ ਰਾਜਨ ਮਿੱਤਲ ਜੀ ਨੂੰ ਸਨਮਾਨ ਵਜੋਂ ‘ਟੋਕਨ ਆਫ਼ ਰਿਸਪੈਕਟ’ ਭੇਟ ਕੀਤਾ। ਇਸ ਮੌਕੇ ਜੇ. ਐਲ. ਐਨ. ਡੀ. ਏ. ਵੀ. ਪਬਲਿਕ ਸਕੂਲ, ਗੁਰਦਾਸਪੁਰ ਦੇ ਪ੍ਰਿੰਸੀਪਲ ਰਾਜੀਵ ਭਾਰਤੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਸਿਵਲ ਸਰਜਨ ਦਫ਼ਤਰ ਤੇ ਹੋਰਨਾਂ ਥਾਵਾਂ ’ਤੇ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਜਾਇਜ਼ਾ ਅਗਲੀ ਖ਼ਬਰ ਕਲੱਬ ਵਲੋਂ ਹੱਡੀਆਂ ਦੇ ਰੋਗਾਂ ਸੰਬੰਧੀ ਮੁਫ਼ਤ ਮੈਡੀਕਲ ਜਾਂਚ ਕੈਂਪ
Ad Position 24