ਸਿਵਲ ਸਰਜਨ ਵਲੋਂ ਸਿਵਲ ਸਰਜਨ ਦਫ਼ਤਰ ਤੇ ਹੋਰਨਾਂ ਥਾਵਾਂ ’ਤੇ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਜਾਇਜ਼ਾ
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਡੇਂਗੂ ਦੀ ਰੋਕਥਾਮ ਤੇ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਵਾਰ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵਲੋਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ.
ਹੁਸ਼ਿਆਰਪੁਰ, 7 ਸਤੰਬਰ (ਬਲਜਿੰਦਰਪਾਲ ਸਿੰਘ)-ਡੇਂਗੂ ਦੀ ਰੋਕਥਾਮ ਤੇ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਵਾਰ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਵਲੋਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਜਗਦੀਪ ਸਿੰਘ ਦੇ ਸਹਿਯੋਗ ਨਾਲ ਸਿਵਲ ਸਰਜਨ ਦਫ਼ਤਰ ਅਤੇ ਸਿਵਲ ਹਸਪਤਾਲ ਨਾਲ ਲੱਗਦੇ ਕੁਆਰਟਰਾਂ ਤੇ ਨਿਰਮਾਣ ਅਧੀਨ ਇਲਾਕੇ ਦਾ ਦੌਰਾ ਕਰਕੇ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ, ਪੀ. ਏ. ਸਤਪਾਲ ਅਤੇ ਐਂਟੀ-ਲਾਰਵਾ ਸਟਾਫ਼ ਵੀ ਮੌਜੂਦ ਸੀ। ਇਸ ਦੌਰਾਨ ਐਂਟੀ-ਡੇਂਗੂ ਟੀਮਾਂ ਵਲੋਂ ਸਿਵਲ ਹਸਪਤਾਲ ਨਾਲ ਲੱਗਦੇ ਕੁਆਰਟਰਾਂ ਦੇ ਨਾਲ-ਨਾਲ ਸਿਵਲ ਹਸਪਤਾਲ ਦੇ ਵੱਖ-ਵੱਖ ਸਥਾਨਾਂ ਦੀ ਵੀ ਬਰੀਕੀ ਨਾਲ ਚੈਕਿੰਗ ਕੀਤੀ ਗਈ। ਟੀਮਾਂ ਵਲੋਂ ਕੂਲਰਾਂ, ਗਮਲਿਆਂ, ਪਾਣੀ ਵਾਲੇ ਕੰਟੇਨਰਾਂ ਅਤੇ ਹੋਰ ਪਾਣੀ ਇਕੱਠਾ ਹੋਣ ਵਾਲੇ ਸੰਭਾਵਿਤ ਸਰੋਤਾਂ ਦੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਸਿਵਲ ਹਸਪਤਾਲ ਦੇ ਨਿਰਮਾਣ ਅਧੀਨ ਇਲਾਕੇ ਦਾ ਵੀ ਵਿਸ਼ੇਸ਼ ਤੌਰ ’ਤੇ ਨਿਰੀਖਣ ਕੀਤਾ। ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਵਾਰ ਦੇ ਸਰੋਤਾਂ ਨੂੰ ਖ਼ਤਮ ਕਰਨਾ ਬਹੁਤ ਜ਼ਰੂਰੀ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਦੀ ਰੋਕਥਾਮ ਸਿਹਤ ਵਿਭਾਗ ਦੇ ਨਾਲ-ਨਾਲ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ।