ਡਿਪਟੀ ਸਪੀਕਰ ਦੇ ਘਰ ਦੇ ਘਿਰਾਓ ਤੋਂ ਪਹਿਲਾਂ ਦਾਣਾ ਮੰਡੀ ਤੋਂ ਸ਼ੁਰੂ ਹੋਵੇਗਾ ਰੋਸ ਮਾਰਚ
ਗੜ੍ਹਸ਼ੰਕਰ, 8 ਸਤੰਬਰ (ਧਾਲੀਵਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਲਾਕ ਗੜ੍ਹਸ਼ੰਕਰ ਦੀ ਮੀਟਿੰਗ ਸ਼ਾਮ ਸੁੰਦਰ ਕਪੂਰ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ। ਮੀਟਿੰਗ ਦੌਰਾਨ ਫੈਡਰੇਸ਼ਨ ਦੇ ਸੂਬਾਈ ਆਗੂ ਤੇ ਜੰਗਲਾਤ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਗੜ੍ਹਸ਼ੰਕਰ, 8 ਸਤੰਬਰ (ਧਾਲੀਵਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਬਲਾਕ ਗੜ੍ਹਸ਼ੰਕਰ ਦੀ ਮੀਟਿੰਗ ਸ਼ਾਮ ਸੁੰਦਰ ਕਪੂਰ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ। ਮੀਟਿੰਗ ਦੌਰਾਨ ਫੈਡਰੇਸ਼ਨ ਦੇ ਸੂਬਾਈ ਆਗੂ ਤੇ ਜੰਗਲਾਤ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਫੈਡਰੇਸ਼ਨ ਤੇ ਪੈਨਸ਼ਨਰ ਆਗੂਆਂ ਜੀਤ ਸਿੰਘ ਬਗਵਾਈਂ, ਵਿਨੋਦ ਕੁਮਾਰ, ਵਿਕਰਮਜੀਤ ਸਿੰਘ, ਬਲਵੰਤ ਰਾਮ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੰਕਾਰੀ ਤੇ ਅੜੀਅਲ ਵਤੀਰੇ ਵਿਰੁੱਧ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ’ਤੇ ਆਧਾਰਿਤ ਤਾਲਮੇਲ ਕਮੇਟੀ ਵਲੋਂ ਸਮੁੱਚੇ ਪੰਜਾਬ ਵਿਚ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਘਿਰਾਓ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ। ਇਸ ਕੜੀ ਤਹਿਤ 12 ਸਤੰਬਰ ਨੂੰ ਗੜ੍ਹਸ਼ੰਕਰ ਵਿਖੇ ਡਿਪਟੀ ਸਪੀਕਰ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇ, ਜਿਸ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਹਜ਼ਾਰਾਂ ਮੁਲਾਜ਼ਮ ਤੇ ਪੈਨਸ਼ਨਰ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਦਾਣਾ ਮੰਡੀ ਗੜ੍ਹਸ਼ੰਕਰ ਵਿਖੇ ਇਕੱਠੇ ਹੋਣ ਉਪਰੰਤ ਡਿਪਟੀ ਸਪੀਕਰ ਦੀ ਰਿਹਾਇਸ਼ ਵੱਲ ਰੋਸ ਮਾਰਚ ਕੀਤਾ ਜਾਵੇਗਾ, ਜਿਸ ਵਿਚ ਬਲਾਕ ਗੜ੍ਹਸ਼ੰਕਰ ਤੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਵੱਡੀ ਗਿਣਤੀ ’ਚ ਸਾਥੀ ਸ਼ਿਰਕਤ ਕਰਨਗੇ। ਆਗੂਆਂ ਨੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਨਾਲ ਇਸ ਇਨਸਾਫ਼ ਪਸੰਦ ਸ਼ਹਿਰੀਆਂ ਨੂੰ ਵੀ ਇਸ ਮਾਰਚ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਇਸ ਮੌਕੇ ਗੁਰਨਾਮ ਸਿੰਘ ਹਾਜੀਪੁਰ, ਪਵਨ ਕੁਮਾਰ ਗੜ੍ਹੀ, ਜਗਦੀਸ਼ ਪੱਖੋਵਾਲ, ਰਮਨ ਕੁਮਾਰ, ਸਤੀਸ਼ ਕੁਮਾਰ, ਸ਼ਿੰਗਾਰਾ ਰਾਮ ਭੱਜਲ ਤੇ ਮਹਿੰਦਰ ਸਿੱਧੂ ਨੇ ਵਿਚਾਰ ਪੇਸ਼ ਕੀਤੇ।