08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਿੱਖ ਵੈੱਲਫੇਅਰ ਸੁਸਾਇਟੀ ਨੇ ਪਿੰਡ ਤਨੂੰਲੀ ਤੇ ਖੁੱਡਾ ਕੁਰਾਲਾ ’ਚ ਗੁਰਮਤਿ ਸਮਾਗਮ ਕਰਵਾਏ

ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ, ਜਿਨ੍ਹਾਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ਵਿਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ ਸੀ ਤੇ ਇਸ ਕੀਰਤਨ ਦਰਬਾਰ ‘ਚ ਸੰਤਾਂ-ਮਹਾਂਪੁਰਸ਼ਾਂ ਦੇ ਨਾਲ-ਨਾਲ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ, ਕਥਾਵਾਚਕ ਤੇ ਢਾਡੀ ਜਥੇ ਸ਼ਾਮਿਲ ਹੋਣਗੇ। ਇਸ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ‘ਚ ਜਾ ਕੇ ਗੁਰਮਤਿ ਸਮਾਗਮ ਕਰਵਾਉਣ ਦੀ ਲੜੀ ਤਹਿਤ ਪਿੰਡ ਤਨੂੰਲੀ ਤੇ ਖੁੱਡਾ ਕੁਰਾਲਾ ਵਿਖੇ ਸਮਾਗਮ ਕਰਵਾਏ ਗਏ, ਜਿਨ੍ਹਾਂ ‘ਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ, ਭਾਈ ਸਤਿੰਦਰ ਸਿੰਘ ਆਲਮ, ਭਾਈ ਘਰਜੋਤ ਸਿੰਘ ਖ਼ਾਲਸਾ, ਬੀਬੀ ਮਨਦੀਪ ਕੌਰ ਖ਼ਾਲਸਾ ਸ਼ਾਮਚੁਰਾਸੀ ਵਾਲਿਆਂ ਦੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਸਰਵਣ ਕਰਵਾਇਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਹੁਸ਼ਿਆਰਪੁਰ, 8 ਸਤੰਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸਿੱਖ ਇਤਿਹਾਸ ਦੀਆਂ ਬੇਮਿਸਾਲ ਸਿੰਘਣੀਆਂ, ਜਿਨ੍ਹਾਂ ਨੇ ਧਰਮ ਦੀ ਖ਼ਾਤਰ ਆਪਣੇ ਬੱਚਿਆਂ ਦੇ ਟੋਟੇ-ਟੋਟੇ ਕਰਵਾ ਕੇ ਗਲਾਂ ਵਿਚ ਹਾਰ ਪਵਾਏ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ 10 ਅਕਤੂਬਰ ਨੂੰ ਰੌਸ਼ਨ ਗਰਾਊਂਡ ਹੁਸ਼ਿਆਰਪੁਰ ‘ਚ ਸ਼ਾਮ 5 ਵਜੇ ਤੋਂ ਅੰਮ੍ਰਿਤ ਵੇਲੇ ਤੱਕ 36ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਸਵ: ਅਜਵਿੰਦਰ ਸਿੰਘ ਵਲੋਂ ਕੀਤੀ ਗਈ ਸੀ ਤੇ ਇਸ ਕੀਰਤਨ ਦਰਬਾਰ ‘ਚ ਸੰਤਾਂ-ਮਹਾਂਪੁਰਸ਼ਾਂ ਦੇ ਨਾਲ-ਨਾਲ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀ ਜਥੇ, ਕਥਾਵਾਚਕ ਤੇ ਢਾਡੀ ਜਥੇ ਸ਼ਾਮਿਲ ਹੋਣਗੇ। ਇਸ ਸੰਬੰਧੀ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੀਰਤਨ ਦਰਬਾਰ ਕਰਵਾਉਣ ਤੋਂ ਪਹਿਲਾਂ ਪਿੰਡਾਂ ‘ਚ ਜਾ ਕੇ ਗੁਰਮਤਿ ਸਮਾਗਮ ਕਰਵਾਉਣ ਦੀ ਲੜੀ ਤਹਿਤ ਪਿੰਡ ਤਨੂੰਲੀ ਤੇ ਖੁੱਡਾ ਕੁਰਾਲਾ ਵਿਖੇ ਸਮਾਗਮ ਕਰਵਾਏ ਗਏ, ਜਿਨ੍ਹਾਂ ‘ਚ ਭਾਈ ਹਰਭਜਨ ਸਿੰਘ ਸੋਤਲਾ ਵਾਲੇ, ਭਾਈ ਸਤਿੰਦਰ ਸਿੰਘ ਆਲਮ, ਭਾਈ ਘਰਜੋਤ ਸਿੰਘ ਖ਼ਾਲਸਾ, ਬੀਬੀ ਮਨਦੀਪ ਕੌਰ ਖ਼ਾਲਸਾ ਸ਼ਾਮਚੁਰਾਸੀ ਵਾਲਿਆਂ ਦੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਤੇ ਗੁਰ ਇਤਿਹਾਸ ਸਰਵਣ ਕਰਵਾਇਆ। ਇਸ ਤੋਂ ਇਲਾਵਾ ਗਿਆਨੀ ਜਸਵਿੰਦਰ ਸਿੰਘ ਪਰਮਾਰ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ। ਇਸ ਮੌਕੇ ਭਾਈ ਦਰਸ਼ਨ ਸਿੰਘ ਪਲਾਹਾ, ਅਮਰੀਕ ਸਿੰਘ ਗੀਗਨੋਵਾਲ, ਸੁਖਵਿੰਦਰ ਸਿੰਘ ਮੂਣਕ, ਭਾਈ ਬਲਬੀਰ ਸਿੰਘ ਸ਼ਾਮ ਚੁਰਾਸੀ, ਭਾਈ ਬਿਕਰਮ ਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ, ਜੋਗਿੰਦਰ ਸਿੰਘ ਪ੍ਰਧਾਨ, ਬਖ਼ਤਾਵਰ ਸਿੰਘ, ਸੁਰਿੰਦਰ ਸਿੰਘ ਗਿੱਲ, ਜਤਿੰਦਰ ਸਿੰਘ, ਜਗਤਾਰ ਸਿੰਘ, ਭਾਈ ਬਲਬੀਰ ਸਿੰਘ ਮੁੱਖ ਸੇਵਾਦਾਰ ਖੁੱਡਾ ਕੁਰਾਲਾ, ਸਤਪਾਲ ਸਿੰਘ, ਮਲਕੀਤ ਸਿੰਘ, ਗੁਰਮੀਤ ਸਿੰਘ, ਸੁਰਜੀਤ ਸਿੰਘ, ਸਰਵਨ ਸਿੰਘ, ਨਵਜੀਤ ਸਿੰਘ, ਜਗਜੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟਾਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਰਾਈਸ ਮਿੱਲ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਡਿਪਟੀ ਸਪੀਕਰ ਦੇ ਘਰ ਦੇ ਘਿਰਾਓ ਤੋਂ ਪਹਿਲਾਂ ਦਾਣਾ ਮੰਡੀ ਤੋਂ ਸ਼ੁਰੂ ਹੋਵੇਗਾ ਰੋਸ ਮਾਰਚ
Ad Position 24