ਐਡਵੋਕੇਟ ਸੁਖਬੀਰ ਸਿੰਘ ਅਕਾਲੀ ਦਲ (ਬ) ਹਲਕਾ ਹੁਸ਼ਿਆਰਪੁਰ ਲੀਗਲ ਵਿੰਗ ਦੇ ਪ੍ਰਧਾਨ ਨਿਯੁਕਤ.
ਹੁਸ਼ਿਆਰਪੁਰ, 8 ਸਤੰਬਰ (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਹਲਕਾ ਹੁਸ਼ਿਆਰਪੁਰ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਪਾਰਟੀ ਦੇ ਕੰਮਕਾਜ ਨੂੰ ਨਵੀਂ ਗਤੀ ਦੇਣ ਲਈ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਸ਼ਹਿਰੀ ਸੰਜੀਵ ਤਲਵਾੜ ਵਲੋਂ ਅਹਿਮ ਨਿਯੁਕਤੀ ਕਰਦਿਆਂ ਐਡਵੋਕੇਟ ਸੁਖਬੀਰ ਸਿੰਘ ਨੂੰ ਹਲਕਾ ਹੁਸ਼ਿਆਰਪੁਰ ਲੀਗਲ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਸੁਖਬੀਰ ਸਿੰਘ ਦੀ ਪਾਰਟੀ ਪ੍ਰਤੀ ਲਗਨ, ਮਿਹਨਤ ਤੇ ਸਮਰਪਣ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।
ਹੁਸ਼ਿਆਰਪੁਰ, 8 ਸਤੰਬਰ (ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਹਲਕਾ ਹੁਸ਼ਿਆਰਪੁਰ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਤੇ ਪਾਰਟੀ ਦੇ ਕੰਮਕਾਜ ਨੂੰ ਨਵੀਂ ਗਤੀ ਦੇਣ ਲਈ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਸ਼ਹਿਰੀ ਸੰਜੀਵ ਤਲਵਾੜ ਵਲੋਂ ਅਹਿਮ ਨਿਯੁਕਤੀ ਕਰਦਿਆਂ ਐਡਵੋਕੇਟ ਸੁਖਬੀਰ ਸਿੰਘ ਨੂੰ ਹਲਕਾ ਹੁਸ਼ਿਆਰਪੁਰ ਲੀਗਲ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਡਵੋਕੇਟ ਸੁਖਬੀਰ ਸਿੰਘ ਦੀ ਪਾਰਟੀ ਪ੍ਰਤੀ ਲਗਨ, ਮਿਹਨਤ ਤੇ ਸਮਰਪਣ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਜੀਵ ਤਲਵਾੜ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਵਿਚ ਮਿਹਨਤੀ ਤੇ ਸਮਰਪਿਤ ਆਗੂਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਸੁਖਬੀਰ ਸਿੰਘ ਆਪਣੀ ਕਾਨੂੰਨੀ ਮੁਹਾਰਤ ਤੇ ਤਜਰਬੇ ਦਾ ਲਾਭ ਲੀਗਲ ਵਿੰਗ ਨੂੰ ਦੇਣ ਦੇ ਨਾਲ-ਨਾਲ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ। ਸੰਜੀਵ ਤਲਵਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਲਕਾ ਹੁਸ਼ਿਆਰਪੁਰ ਵਿਚ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵਰਕਰਾਂ ਨੂੰ ਹੋਰ ਜ਼ਿੰਮੇਵਾਰੀਆਂ ਦੇ ਕੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾਵੇਗਾ। ਨਵ-ਨਿਯੁਕਤ ਪ੍ਰਧਾਨ ਐਡਵੋਕੇਟ ਸੁਖਬੀਰ ਸਿੰਘ ਨੇ ਸੰਜੀਵ ਤਲਵਾੜ ਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣਗੇ।