ਬਲਜੀਤ ਸਿੰਘ ਲੈਕਚਰਾਰ ਦੀ ਸੈਨੇਟ ਚੋਣ ਮੁਹਿੰਮ ਨੂੰ ਭਰਵਾਂ ਹੁੰਗਾਰਾ
ਦਸੂਹਾ, 8 ਸਤੰਬਰ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣਾਂ ਲਈ ਰਜਿਸਟਰਡ ਗ੍ਰੈਜੂਏਟ ਹਲਕੇ ਤੋਂ ਉਮੀਦਵਾਰ ਲੈਕਚਰਾਰ ਬਲਜੀਤ ਸਿੰਘ ਦਸੂਹਾ ਦੀ ਚੋਣ ਮੁਹਿੰਮ ਨੂੰ ਪੰਜਾਬ ਦੇ ਵੱਖ-ਵੱਖ ਸਮਾਜਿਕ ਸੰਗਠਨਾਂ, ਵਿਦਿਆਰਥੀਆਂ, ਮੁਲਾਜ਼ਮਾਂ, ਸੇਵਾ ਮੁਕਤ ਮੁਲਾਜ਼ਮਾਂ ਤੇ ਹੋਰ ਪੜ੍ਹੇ ਲਿਖੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਸੰਬੰਧੀ ਵੱਖ-ਵੱਖ ਸਥਾਨਾਂ ’ਤੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਵੋਟਰ ਉਨ੍ਹਾਂ ਦੇ ਹੱਕ ਵਿਚ ਲਾਮਬੰਦ ਕੀਤੇ ਜਾ ਰਹੇ ਹਨ।
ਦਸੂਹਾ, 8 ਸਤੰਬਰ (ਭੁੱਲਰ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣਾਂ ਲਈ ਰਜਿਸਟਰਡ ਗ੍ਰੈਜੂਏਟ ਹਲਕੇ ਤੋਂ ਉਮੀਦਵਾਰ ਲੈਕਚਰਾਰ ਬਲਜੀਤ ਸਿੰਘ ਦਸੂਹਾ ਦੀ ਚੋਣ ਮੁਹਿੰਮ ਨੂੰ ਪੰਜਾਬ ਦੇ ਵੱਖ-ਵੱਖ ਸਮਾਜਿਕ ਸੰਗਠਨਾਂ, ਵਿਦਿਆਰਥੀਆਂ, ਮੁਲਾਜ਼ਮਾਂ, ਸੇਵਾ ਮੁਕਤ ਮੁਲਾਜ਼ਮਾਂ ਤੇ ਹੋਰ ਪੜ੍ਹੇ ਲਿਖੇ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਸੰਬੰਧੀ ਵੱਖ-ਵੱਖ ਸਥਾਨਾਂ ’ਤੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ ਅਤੇ ਵੋਟਰ ਉਨ੍ਹਾਂ ਦੇ ਹੱਕ ਵਿਚ ਲਾਮਬੰਦ ਕੀਤੇ ਜਾ ਰਹੇ ਹਨ। ਇਸ ਸੰਬੰਧੀ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੀਰੀਅਲ ਨੰਬਰ 9 ਅਲਾਟ ਹੋਇਆ ਹੈ। ਬਲਜੀਤ ਸਿੰਘ ਨੇ ਸਾਰੇ ਹੀ ਰਜਿਸਟਰਡ ਵੋਟਰਾਂ ਨੂੰ ਅਪੀਲ ਕਰਦਿਆਂ 20 ਸਤੰਬਰ ਨੂੰ ਵੱਧ ਤੋਂ ਵੱਧ ਪਹਿਲੀ ਤਰਜ਼ੀਹ ਦੇ ਕੇ ਕਾਮਯਾਬ ਕਰਨ ਲਈ ਕਿਹਾ। ਇਸ ਮੌਕੇ ਵੱਖ-ਵੱਖ ਸਮਾਜਿਕ ਸੰਗਠਨਾਂ ਦੇ ਆਗੂਆਂ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ।