ਭਾਰਤੀ ਜਨਤਾ ਪਾਰਟੀ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਹੁਸ਼ਿਆਰਪੁਰ, 9 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਦੀ ਅਗਵਾਈ ਹੇਠ ਸਥਾਨਕ ਕਮਾਲਪੁਰ ਚੌਂਕ ‘ਚ ਪੰਜਾਬ ਸਰਕਾਰ ਦੀਆਂ ਨਾਕਾਮੀਆਂ, ਵੱਧ ਰਹੇ ਨਸ਼ੇ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ ਦੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ।
ਹੁਸ਼ਿਆਰਪੁਰ, 9 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਦੀਆਂ ਨਾਕਾਮੀਆਂ ਖ਼ਿਲਾਫ਼ ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਦੀ ਅਗਵਾਈ ਹੇਠ ਸਥਾਨਕ ਕਮਾਲਪੁਰ ਚੌਂਕ ‘ਚ ਪੰਜਾਬ ਸਰਕਾਰ ਦੀਆਂ ਨਾਕਾਮੀਆਂ, ਵੱਧ ਰਹੇ ਨਸ਼ੇ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ ਦੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਜਪਾ ਅਹੁਦੇਦਾਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਲੇ ਝੰਡੇ ਦਿਖਾਉਣ ਵਾਲੇ ਇਕ ਕਾਰਕੁਨ ਨਾਲ ਪੰਜਾਬ ਪੁਲਿਸ ਵਲੋਂ ਕਥਿਤ ਤੌਰ ‘ਤੇ ਬਦਸਲੂਕੀ ਅਤੇ ਤਸ਼ੱਦਦ ਕਰਨ ਵਾਲੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਉਕਤ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ੇ ਕਾਰਨ ਆਪਣੇ ਪੁੱਤਰ ਨੂੰ ਗੁਆ ਚੁੱਕੇ ਇਕ ਪਿਤਾ ਵਲੋਂ ਪੰਜਾਬ ਦੇ ਮੰਤਰੀ ਕੋਲ ਆਪਣੀ ਪੀੜਾ ਬਿਆਨ ਕਰਨ ਤੋਂ ਬਾਅਦ ਉਸ ਨਾਲ ਕਥਿਤ ਤੌਰ ‘ਤੇ ਕੀਤੇ ਗਏ ਦੁਰਵਿਵਹਾਰ ਅਤੇ ਬਾਅਦ ਵਿਚ ਉਸ ਵਲੋਂ ਕੀਤੀ ਗਈ ਖ਼ੁਦਕੁਸ਼ੀ ਕਰ ਲਈ ਗਈ, ਜਿਸ ਤੋਂ ਸਾਫ਼ ਹੈ ਕਿ ਸੂਬਾ ਵਾਸੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਤਿਨ ਗੁਪਤਾ ਨੰਨੂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੀ ਸਥਿਤੀ ਬੇਹੱਦ ਚਿੰਤਾਜਨਕ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਰਕਾਰ ‘ਤੇ ਲੱਗ ਰਹੇ ਇਨ੍ਹਾਂ ਗੰਭੀਰ ਦੋਸ਼ਾਂ ਦਾ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਦੀ ਰਹੇਗੀ ਅਤੇ ਪੰਜਾਬ ਨੂੰ ਨਸ਼ਾਮੁਕਤ, ਸੁਰੱਖਿਅਤ ਅਤੇ ਖ਼ੁਸ਼ਹਾਲ ਬਣਾਉਣ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਯੁਵਾ ਮੋਰਚਾ ਪ੍ਰਧਾਨ ਸ਼ਿਵਮ , ਮਹਿਲਾ ਮੋਰਚਾ ਪ੍ਰਧਾਨ ਪੱਲਵੀ ਸਮੇਤ ਵੱਡੀ ਗਿਣਤੀ ‘ਚ ਭਾਜਪਾ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।