ਸਟੇਟ ਵਾਲੀਬਾਲ ਚੈਂਪੀਅਨਸ਼ਿਪ ਲਈ ਜ਼ਿਲ੍ਹਾ ਟੀਮ ਦੀ ਚੋਣ ਲਈ ਟਰਾਇਲ 13 ਨੂੰ
ਅੱਡਾ ਸਰਾਂ , 10 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪੰਜਾਬ ਵਾਲੀਬਾਲ ਐਸੋਸੀਏਸ਼ਨ ਵਲੋਂ ਅੰਮ੍ਰਿਤਸਰ ਸਾਹਿਬ ਵਿਖੇ 18 ਤੋਂ 20 ਸਤੰਬਰ ਤੱਕ ਹੋਣ ਵਾਲੀ ਸੀਨੀਅਰ ਸਟੇਟ ਵਾਲੀਬਾਲ ਚੈਂਪੀਅਨਸ਼ਿਪ (ਲੜਕੇ-ਲੜਕੀਆਂ) ਲਈ ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਦੀ ਚੋਣ ਲਈ ਟਰਾਇਲ 13 ਸਤੰਬਰ ਨੂੰ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਖੇ ਲਏ ਜਾਣਗੇ। ਇਸ ਬਾਰੇ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਟਰਾਇਲ ਸਵੇਰੇ 8 ਵਜੇ ਸ਼ੁਰੂ ਹੋਣਗੇ।
ਜ਼
ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਜੱਸੀ
11-09-2026
ਅੱਡਾ ਸਰਾਂ , 10 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪੰਜਾਬ ਵਾਲੀਬਾਲ ਐਸੋਸੀਏਸ਼ਨ ਵਲੋਂ ਅੰਮ੍ਰਿਤਸਰ ਸਾਹਿਬ ਵਿਖੇ 18 ਤੋਂ 20 ਸਤੰਬਰ ਤੱਕ ਹੋਣ ਵਾਲੀ ਸੀਨੀਅਰ ਸਟੇਟ ਵਾਲੀਬਾਲ ਚੈਂਪੀਅਨਸ਼ਿਪ (ਲੜਕੇ-ਲੜਕੀਆਂ) ਲਈ ਜ਼ਿਲ੍ਹਾ ਹੁਸ਼ਿਆਰਪੁਰ ਦੀ ਟੀਮ ਦੀ ਚੋਣ ਲਈ ਟਰਾਇਲ 13 ਸਤੰਬਰ ਨੂੰ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਖੇ ਲਏ ਜਾਣਗੇ। ਇਸ ਬਾਰੇ ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਟਰਾਇਲ ਸਵੇਰੇ 8 ਵਜੇ ਸ਼ੁਰੂ ਹੋਣਗੇ। ਉਨ੍ਹਾਂ ਸਮੂਹ ਖਿਡਾਰੀ ਲੜਕੇ ਲੜਕੀਆਂ ਨੂੰ ਆਪਣੇ ਅਧਾਰ ਕਾਰਡ ਤੇ ਪਾਸਪੋਰਟ ਸਾਈਜ਼ ਦੋ ਦੋ ਫ਼ੋਟੋਆਂ ਨਾਲ ਲੈ ਕੇ ਆਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਐਸੋਸੀਏਸ਼ਨ ਸਕੱਤਰ ਰਾਵਲ ਸਿੰਘ, ਗੁਰਪ੍ਰੀਤ ਸਿੰਘ, ਸੁਖਵੰਤ ਸਿੰਘ, ਕਸ਼ਮੀਰ ਸਿੰਘ, ਹਰਪ੍ਰੀਤ ਸਿੰਘ ਤੇ ਸਰਪੰਚ ਸ਼ੈਲੀ ਹੋਰ ਮੈਂਬਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।