11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਖੇਡਾਂ ਵਤਨ ਪੰਜਾਬ ਦੀਆਂ ’ਚ ਹਲਕੇ ਦੇ ਨੌਜਵਾਨਾਂ ਵੱਧ ਤੋਂ ਵੱਧ ਹਿੱਸਾ ਲੈਣ-ਡਾ. ਇਸ਼ਾਂਕ ਕੁਮਾਰ

ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-’ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਚੱਬੇਵਾਲ ਹਲਕੇ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਣ ਜਾ ਰਿਹਾ ਹੈ। ਇਸ ਸੰਬੰਧੀ ਪਿੰਡ ਪੱਟੀ ਵਿਖੇ 14 ਤੇ 15 ਸਤੰਬਰ ਨੂੰ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਹੁਸ਼ਿਆਰਪੁਰ, 10 ਸਤੰਬਰ (ਬਲਜਿੰਦਰਪਾਲ ਸਿੰਘ)-’ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਚੱਬੇਵਾਲ ਹਲਕੇ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਣ ਜਾ ਰਿਹਾ ਹੈ। ਇਸ ਸੰਬੰਧੀ ਪਿੰਡ ਪੱਟੀ ਵਿਖੇ 14 ਤੇ 15 ਸਤੰਬਰ ਨੂੰ ਟੈਨਿਸ ਬਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਹਲਕੇ ਦੇ ਨੌਜਵਾਨਾਂ, ਕ੍ਰਿਕਟ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਇਸ ਮੁਕਾਬਲੇ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਪੱਟੀ ਦੇ ਖੇਡ ਮੈਦਾਨ ਦੇ ਨਿਰੀਖਣ ਦੌਰਾਨ ਖਿਡਾਰੀਆਂ ਨਾਲ ਗੱਲਬਾਤ ਕਰਦਿਆਂ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਦਾ ਸਾਧਨ ਨਹੀਂ, ਸਗੋਂ ਨੌਜਵਾਨਾਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਤੇ ਜਿੱਤਣ ਦੀ ਭਾਵਨਾ ਪੈਦਾ ਕਰਨ ਦਾ ਵੀ ਮਹੱਤਵਪੂਰਨ ਜਰੀਆ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਮੰਚ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਬਲਾਕ ਤੋਂ ਜ਼ਿਲ੍ਹਾ ਤੇ ਅੱਗੇ ਉੱਚ ਪੱਧਰ ਤੱਕ ਪਹੁੰਚਣ ਦਾ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਵਿਚ ਹਿੱਸਾ ਲੈਣ ਵਾਲੀ ਹਰੇਕ ਟੀਮ ਵਿਚ ਘੱਟੋ-ਘੱਟ 11 ਤੇ ਵੱਧ ਤੋਂ ਵੱਧ 16 ਖਿਡਾਰੀ ਹੋ ਸਕਦੇ ਹਨ। 14 ਸਾਲ ਦੀ ਉਮਰ ਤੋਂ 70 ਸਾਲ ਤੱਕ ਦੇ ਖਿਡਾਰੀ ਇਸ ਵਿਚ ਹਿੱਸਾ ਲਾਇ ਸਕਦੇ ਹਨ। ਹਰ ਟੀਮ ਨੂੰ 6 ਓਵਰ ਖੇਡਣ ਦਾ ਮੌਕਾ ਮਿਲੇਗਾ ਅਤੇ ਮੁਕਾਬਲੇ ਦੀ ਜੇਤੂ ਟੀਮ ਜ਼ਿਲ੍ਹਾ ਪੱਧਰੀ ਖੇਡਾਂ ਲਈ ਕੁਆਲੀਫ਼ਾਈ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਸ਼ਾਮਚੁਰਾਸੀ ਮੇਲੇ ਦੇ ਦੂਜੇ ਦਿਨ ਕੱਵਾਲਾਂ ਨੇ ਸੂਫ਼ੀ ਰੰਗ ਨਾਲ ਸੰਗੀਤਕ ਝੜੀ ਲਗਾਈ ਅਗਲੀ ਖ਼ਬਰ ਵਿਕਟੋਰੀਆ ਇੰਟਰਨੈਸ਼ਨਲ ਸਕੂਲ ’ਚ ਅਧਿਆਪਕ ਦਿਵਸ ਨਾਲ ਮਨਾਇਆ
Ad Position 24