11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਦੇ ਕਾਮਰਸ ਵਿਦਿਆਰਥੀਆਂ ਦਾ ਐੱਚ. ਡੀ. ਐਫ. ਸੀ. ਬੈਂਕ ’ਚ ਵਿੱਦਿਅਕ ਦੌਰਾ

ਮੁਕੇਰੀਆਂ, 10 ਸਤੰਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਲੋਂ ਕਲਾਸ ਗਿਆਰ੍ਹਵੀਂ ਤੇ ਬਾਰ੍ਹਵੀਂ ਕਾਮਰਸ ਦੇ ਵਿਦਿਆਰਥੀਆਂ ਲਈ ਐੱਚ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮੁਕੇਰੀਆਂ, 10 ਸਤੰਬਰ (ਰਾਮਗੜ੍ਹੀਆ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਮੁਕੇਰੀਆਂ ਵਲੋਂ ਕਲਾਸ ਗਿਆਰ੍ਹਵੀਂ ਤੇ ਬਾਰ੍ਹਵੀਂ ਕਾਮਰਸ ਦੇ ਵਿਦਿਆਰਥੀਆਂ ਲਈ ਐੱਚ. ਡੀ. ਐਫ. ਸੀ. ਬੈਂਕ ਮੁਕੇਰੀਆਂ ਦਾ ਵਿੱਦਿਅਕ ਦੌਰਾ ਕਰਵਾਇਆ। ਇਹ ਦੌਰਾ ਸਕੂਲ ਦੇ ਡਾਇਰੈਕਟਰ ਪ੍ਰੋ. ਜੀ. ਐੱਸ. ਮੁਲਤਾਨੀ, ਨੀਰੂ ਮੁਲਤਾਨੀ ਤੇ ਪ੍ਰਿੰਸੀਪਲ ਅਰਚਨਾ ਸੂਦਨ ਦੇ ਮਾਰਗ ਦਰਸ਼ਨ ਹੇਠ ਕਰਵਾਇਆ। ਇਸ ਵਿੱਦਿਅਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਬੈਂਕ ਦੀ ਅਸਲ ਕਾਰਜਪ੍ਰਣਾਲੀ ਅਤੇ ਵੱਖ-ਵੱਖ ਬੈਂਕਿੰਗ ਸੇਵਾਵਾਂ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ। ਵਿਦਿਆਰਥੀਆਂ ਨੇ ਬੈਂਕਿੰਗ ਸੰਚਾਲਨ, ਖਾਤਿਆਂ ਦੇ ਪ੍ਰਬੰਧਨ, ਕਰਜ਼ਾ ਪ੍ਰਕਿਰਿਆ, ਵਿੱਤੀ ਸੇਵਾਵਾਂ, ਡਿਜੀਟਲ ਬੈਂਕਿੰਗ ਤੇ ਹੋਰ ਬੈਂਕਿੰਗ ਗਤੀਵਿਧੀਆਂ ਬਾਰੇ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਦੌਰੇ ਦੌਰਾਨ ਵਿਦਿਆਰਥੀਆਂ ਨੇ ਬੈਂਕ ਅਧਿਕਾਰੀਆਂ ਨਾਲ ਵੱਖ-ਵੱਖ ਸਵਾਲ ਪੁੱਛੇ ਅਤੇ ਆਪਣੀਆਂ ਜਿਗਿਆਸਾਵਾਂ ਦਾ ਹੱਲ ਪ੍ਰਾਪਤ ਕੀਤਾ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਕਲਾਸ-ਰੂਮ ਵਿਚ ਪ੍ਰਾਪਤ ਸਿਧਾਂਤਕ ਗਿਆਨ ਨੂੰ ਅਸਲ ਜੀਵਨ ਦੇ ਤਜਰਬਿਆਂ ਨਾਲ ਜੋੜਨ ਦਾ ਮੌਕਾ ਮਿਲਿਆ। ਵਿਦਿਆਰਥੀਆਂ ਦੇ ਨਾਲ ਉਨ੍ਹਾਂ ਦੇ ਕਾਮਰਸ ਵਿਸ਼ੇ ਦੇ ਅਧਿਆਪਕ, ਅਕਾਦਮਿਕ ਕੋਆਰਡੀਨੇਟਰ ਅਤੇ ਗਤੀਵਿਧੀ ਕੋਆਰਡੀਨੇਟਰ ਵੀ ਮੌਜੂਦ ਰਹੇ ਅਤੇ ਪੂਰੇ ਦੌਰੇ ਦੌਰਾਨ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਦੇ ਅਧਿਆਪਕਾਂ ਨੇ ਮਨੋਰੰਜਨ ਟੂਰ ਲਗਾਇਆ ਅਗਲੀ ਖ਼ਬਰ ਸ਼ਾਮਚੁਰਾਸੀ ਮੇਲੇ ਦੇ ਦੂਜੇ ਦਿਨ ਕੱਵਾਲਾਂ ਨੇ ਸੂਫ਼ੀ ਰੰਗ ਨਾਲ ਸੰਗੀਤਕ ਝੜੀ ਲਗਾਈ
Ad Position 24